ਭਾਰਤ ਸਰਕਾਰ ਸਾਕਾ ਨੀਲਾ ਤਾਰਾ ਦਾ ਸੱਚ ਜਨਤਕ ਕਰੇ: ਗਿਆਨੀ ਹਰਪ੍ਰੀਤ ਸਿੰਘ

06

June

2019

ਅੰਮ੍ਰਿਤਸਰ, - ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੈੱ੍ਰਸ ਵਾਰਤਾ ਦੌਰਾਨ ਕਿਹਾ ਕਿ ਸਾਕਾ ਨੀਲਾ ਤਾਰਾ ਦੌਰਾਨ ਭਾਰਤੀ ਫੌਜ ਵੱਲੋਂ ਲੁੱਟਿਆ ਗਿਆ ਕੀਮਤੀ ਖਜਾਨਾ ਵਾਪਸ ਨਹੀਂ ਕੀਤਾ ਗਿਆ।। ਸਿੱਖਾਂ ਦਾ ਇਹ ਹੱਕ ਹੈ ਕਿ ਇਸ ਹਮਲੇ ਦਾ ਸੱਚ ਭਾਰਤ ਸਰਕਾਰ ਜਨਤਕ ਕਰੇ।। ਇਸ ਦੇ ਨਾਲ ਹੀ ਉਨ•ਾਂ ਨੇ ਸ਼ਹੀਦੀ ਦਿਹਾੜੇ ਮੌਕੇ ਸਮੂਹ ਨਾਨਕ ਲੇਵਾ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਧਾਰਮਿਕ ਸਿਧਾਂਤਾਂ, ਸੰਸਥਾਵਾਂ ਤੇ ਕੌਮੀ ਮੁੱਦਿਆਂ ਨਾਲ ਸੰਬੰਧਿਤ ਮਸਲਿਆਂ ਨਾਲ ਨਜਿੱਠਣ ਲਈ ਮਿਲ ਬੈਠਣ ਵਾਲੀ ਸਿੱਖ ਪਰੰਪਰਾ ਨੂੰ ਮਜ਼ਬੂਤ ਕਰਨ ਜੋ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ।। ਉਨ•ਾਂ ਕਿਹਾ ਕਿ ਕੇਂਦਰ ਤੇ ਪੰਜਾਬ ਪੱਧਰ ਦੀਆਂ ਕੁੱਝ ਅਜਿਹੀਆਂ ਤਾਕਤਾਂ ਦੀ ਲਗਾਤਾਰ ਕੋਸ਼ਿਸ਼ ਰਹਿੰਦੀ ਹੈ ਕਿ ਉਹ ਸਿੱਖਾਂ ਦੇ ਧਾਰਮਿਕ ਤੇ ਸਮਾਜਿਕ ਮਸਲਿਆਂ ਵਿਚ ਦਖ਼ਲ ਅੰਦਾਜ਼ੀ ਕਰਕੇ ਪੰਜਾਬ ਦੇ ਮਾਹੌਲ 'ਚ ਬੇਲੋੜੀ ਭੜਕਾਹਟ ਪੈਦਾ ਕਰਨ। ਇਸ ਮੌਕੇ ਅਕਾਲ ਤਖ਼ਤ ਸਾਹਿਬ ਵਿਖੇ ਕਰਾਏ ਧਾਰਮਿਕ ਸਮਾਗਮ ਵਿਚ ਸਿੱਖ ਜੱਥੇਬੰਦੀਆਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਸਿੱਖ ਸੰਗਤਾਂ ਪੁੱਜੀਆਂ । ਸਿੱਖ ਸੰਗਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਰਘਬੀਰ ਸਿੰਘ ਨੇ ਸੰਬੋਧਨ ਕੀਤਾ ਗਿਆ . ਇਸ ਮੌਕੇ ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਸਿੱਖਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਜਥੇਦਾਰ ਕੇਸਗੜ੍ਹ ਸਾਹਿਬ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀਆਂ ,ਟਕਸਾਲਾਂ, ਕਾਰ ਸੇਵਾ ਸੰਪਰਦਾਵਾਂ ਤੇ ਸਿੱਖ ਸੰਸਥਾਵਾਂ ਦੇ ਮੁਖੀ, ਸ਼੍ਰੋਮਣੀ ਕਮੇਟੀ ਮੈਂਬਰ ਤੇ ਸਟਾਫ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।