ਮੀਂਹ ਅਤੇ ਝੱਖੜ ਨੇ ਝੋਨੇ ਦੀਆਂ ਬਾਸਮਤੀ ਅਤੇ ਹਾਈਬ੍ਰਿਡ ਕਿਸਮਾਂ ਧਰਤੀ ’ਤੇ ਵਿਛਾਈਆਂ
Friday, October 12 2018 06:44 AM

ਬਨੂੜ, ਅੱਜ ਤੜਕਸਾਰ ਪਈ ਭਰਵੀਂ ਬਾਰਿਸ਼ ਨੇ ਇਸ ਖੇਤਰ ਵਿੱਚ ਝੋਨੇ ਦੇ ਤੇਜ਼ੀ ਨਾਲ ਚੱਲ ਰਹੇ ਕਟਾਈ ਦੇ ਕੰਮ ਨੂੰ ਬਰੇਕਾਂ ਲਾ ਦਿੱਤੀਆਂ ਹਨ। ਮੀਂਹ ਨਾਲ ਕਿਸਾਨਾਂ ਦੇ ਪੱਕੇ ਖੜ੍ਹੇ ਝੋਨੇ ਦੇ ਖੇਤਾਂ ਵਿੱਚ ਪਾਣੀ ਭਰ ਗਿਆ ਹੈ ਤੇ ਝੋਨੇ ਦੀ ਕਟਾਈ ਤੇ ਝੜਾਈ ਦਾ ਕੰਮ ਬੰਦ ਹੋ ਗਿਆ ਹੈ। ਬਨੂੜ ਦੀ ਮੰਡੀ ਵਿੱਚ ਅੱਜ ਸਿਰਫ਼ ਪੰਦਰਾਂ ਸੌ ਕੁਇੰਟਲ ਝੋਨਾ ਹੀ ਵਿਕਣ ਲਈ ਆਇਆ। ਮੰਡੀ ਵਿੱਚ ਝੋਨੇ ਦੀਆਂ ਖ੍ਰੀਦੀਆਂ ਹੋਈਆਂ ਸੈਂਕੜੇ ਬੋਰੀਆਂ ਮੀਂਹ ਨਾਲ ਬੁਰੀ ਤਰ੍ਹਾਂ ਭਿੱਜਣ ਨਾਲ ਆੜਤੀਆਂ ਅਤੇ ਖ੍ਰੀਦ ਏਜੰਸੀਆਂ ਦੀ ਵੱਡੀ ਅਣਗਹਿਲੀ ਵੀ ਸਾਹਮਣੇ ਆਈ ਹੈ। ਮੀਂਹ ਅਤੇ ਤੇਜ਼ ਹਵਾਵਾਂ ਨੇ ਕ...

Read More

ਬੇਮੌਸਮੇ ਮੀਂਹ ਤੇ ਝੱਖੜ ਨੇ ਕਿਸਾਨਾਂ ਦੇ ਸਾਹ ਸੂਤੇ
Friday, October 12 2018 06:42 AM

ਐਸਏਐਸ ਨਗਰ (ਮੁਹਾਲੀ), ਅੱਜ ਤੜਕੇ ਹੋਈ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ ’ਤੇ ਪਾਣੀ ਫੇਰ ਦਿੱਤਾ ਹੈ। ਜ਼ਿਲ੍ਹਾ ਮੁਹਾਲੀ ਦੇ ਖੇਤਾਂ ਵਿੱਚ ਖੜ੍ਹੀ ਝੋਨੇ ਦੀ ਪੱਕੀ ਹੋਈ ਫਸਲ ਅਤੇ ਅਨਾਜ ਮੰਡੀਆਂ ਵਿੱਚ ਪਿਆ ਝੋਨਾ ਖਰਾਬ ਹੋ ਗਿਆ ਹੈ। ਇਸੇ ਦੌਰਾਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਤੋਂ ਖਰੀਦੇ ਝੋਨੇ ਦੀਆਂ ਬੋਰੀਆਂ ਮੀਂਹ ਦੇ ਪਾਣੀ ਨਾਲ ਗਿੱਲੀਆਂ ਹੋ ਗਈਆਂ ਹਨ। ਅੱਜ ਇੱਥੋਂ ਨੇੜਲੇ ਪਿੰਡ ਭਾਗੋਮਾਜਰਾ ਦੀ ਅਨਾਜ ਮੰਡੀ ਸਮੇਤ ਹੋਰਨਾਂ ਮੰਡੀਆਂ ਵਿੱਚ ਧੁੱਪ ਨਿਕਲਣ ’ਤੇ ਕਿਸਾਨਾਂ ਨੂੰ ਝੋਨੇ ਦੀ ਫਸਲ ਜ਼ਮੀਨ ’ਤੇ ਸੁਕਾਉਂਦੇ ਹੋਏ ਦੇਖਿਆ ਗਿਆ ਜਦੋਂਕਿ ਖਰੀਦ ਏਜੰਸੀਆ...

Read More

ਦੋ ਧਿਰਾਂ ਵਿੱਚ ਝਗੜੇ ਕਾਰਨ ਚਾਰ ਜ਼ਖ਼ਮੀ
Friday, October 12 2018 06:42 AM

ਲਾਲੜੂ, ਪਿੰਡ ਝਰਮੜੀ ਵਿੱਚ ਅੱਜ ਸਵੇਰੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਦੋ ਗੁਆਂਢੀ ਪਰਿਵਾਰਾਂ ਵਿੱਚ ਝਗੜਾ ਹੋ ਗਿਆ ਤੇ ਦੋ ਔਰਤਾਂ ਸਮੇਤ ਚਾਰ ਵਿਅਕਤੀ ਗੰਭੀਰ ਫੱਟੜ ਹੋ ਗਏ। ਉਹ ਸਿਵਲ ਹਸਪਤਾਲ ਡੇਰਾਬਸੀ ਵਿੱਚ ਜ਼ੇਰੇ ਇਲਾਜ ਹਨ। ਇਨ੍ਹਾਂ ਵਿਚੋਂ ਇਕ ਵਿਅਕਤੀ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਹੋਣ ਕਾਰਨ ਉਸ ਨੂੰ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ਵਿੱਚ ਰੈਫਰ ਕੀਤਾ ਦਿੱਤਾ ਹੈ। ਪੁਲੀਸ ਜ਼ਖ਼ਮੀਆਂ ਦੇ ਬਿਆਨ ਲੈ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਡੇਰਾਬਸੀ ਸਿਵਲ ਹਸਪਤਾਲ ਵਿੱਚ ਦਾਖਲ ਇਕ ਧੜੇ ਦੇ ਸਾਹਿਲ ਅਤੇ ਉਸ ਦੇ ਪਿਤਾ ਸੁਖਵਿੰਦਰ ਸਿੰਘ ਅਤੇ ਮਾਤਾ ਸ਼ਾਂਤੀ ਦ...

Read More

ਚੰਡੀਗੜ੍ਹ ਵਿੱਚ ਸੜਕ ਹਾਦਸਿਆਂ ਕਾਰਨ ਤਿੰਨ ਜ਼ਖ਼ਮੀ
Friday, October 12 2018 06:41 AM

ਚੰਡੀਗੜ੍ਹ, ਚੰਡੀਗੜ੍ਹ ਵਿੱਚ ਬੀਤੇ 24 ਘੰਟਿਆਂ ਦੌਰਾਨ ਵਾਪਰੇ ਵੱਖ ਵੱਖ ਸੜਕ ਹਾਦਸਿਆਂ ਦੌਰਾਨ ਇੱਕ ਲੜਕੀ ਸਮੇਤ ਤਿੰਨ ਜਣੇ ਫੱਟੜ ਹੋ ਗਏ ਹਨ। ਵੇਰਵਿਆਂ ਅਨੁਸਾਰ ਇਥੇ ਸੈਕਟਰ-45 ਸਥਿਤ ਅਜੀਤ ਕਰਮ ਸਿੰਘ ਇੰਟਰਨੈਸ਼ਨਲ ਸਕੂਲ ਨੇੜੇ ਇੱਕ ਫਰਚੂਨਰ ਗੱਡੀ ਨੇ ਮਹਿੰਦਰਾ ਜੀਪ ਨੂੰ ਫੇਟ ਮਾਰ ਦਿੱਤੀ ਅਤੇ ਮਹਿੰਦਰਾ ਜੀਪ ਦਾ ਚਾਲਕ ਫੱਟੜ ਹੋ ਗਿਆ। ਉਸ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲੀਸ ਨੇ ਫਰਚੂਨਰ ਗੱਡੀ ਦੇ ਚਾਲਕ ਮਿਲਾਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ। ਇਥੇ ਤਰ੍ਹਾਂ ਜਗਤਪੁਰਾ ਵਾਸੀ ਸ...

Read More

ਚੰਡੀਗੜ੍ਹ ਵਿੱਚ ਸਿੱਖ ਬੀਬੀਆਂ ਨੂੰ ਹੈਲਮਟ ਤੋਂ ਛੋਟ
Friday, October 12 2018 06:40 AM

ਚੰਡੀਗੜ੍ਹ, ਚੰਡੀਗੜ੍ਹ ਵਿੱਚ ਦੋ ਪਹੀਆ ਵਾਹਨ ਚਾਲਕ ਔਰਤਾਂ ਲਈ ਹੈਲਮਟ ਪਾਉਣਾ ਲਾਜ਼ਮੀ ਕੀਤੇ ਜਾਣ ਦੇ ਫੈਸਲੇ ਸਬੰਧੀ ਸਿੱਖ ਬੀਬੀਆਂ ਨੂੰ ਛੋਟ ਮਿਲ ਗਈ ਹੈ। ਇਸ ਸਬੰਧ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੇ ਸਿੱਖ ਬੀਬੀਆਂ ਨੂੰ ਨੋਟਿਸਫਿਕੇਸ਼ਨ ਵਿੱਚ ਰਾਹਤ ਦੇਣ ਦੇ ਆਦੇਸ਼ ਦਿੱਤੇ। ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਤੇ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਸ੍ਰੀ ਬਾਦਲ ਦੀ ਅਗਵਾਈ ਵਿੱਚ ਕੇਂਦਰੀ ਗ੍ਰਹਿ ...

Read More

ਟੈਂਪੂ ਚਾਲਕ ਦੇ ਕਤਲ ਦੇ ਮਾਮਲੇ ਵਿੱਚ ਤਿੰਨ ਹੋਰ ਕਾਬੂ
Thursday, October 11 2018 06:44 AM

ਨਵੀਂ ਦਿੱਲੀ, ਦਿੱਲੀ ਪੁਲੀਸ ਨੇ 3 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਇੱਕ ਟੈਂਪੂ ਚਾਲਕ ਨੂੰ ਚਾਕੂ ਨਾਲ ਕਥਿਤ ਕਤਲ ਕਰਨ ਦੇ ਮਾਮਲੇ ਵਿੱਚ ਲੋੜੀਂਦੇ ਹਨ। ਟੈਂਪੂ ਚਾਲਕ ਦਾ ਕਤਲ ਤੇ ਉਸ ਸਦੇ ਭਰਾ ਨੂੰ ਜ਼ਖ਼ਮੀ ਇਸ ਲਈ ਕਰ ਦਿੱਤਾ ਗਿਆ ਸੀ ਕਿ ਉਸ ਦਾ ਵਾਹਨ ਇੱਕ ਪਾਲਤੂ ਕੁੱਤੇ ਨਾਲ ਘਿਸੜ ਗਿਆ ਸੀ। ਐਤਵਾਰ ਨੂੰ 19 ਸਾਲਾਂ ਦੇ ਕਰਨ ਅਰੋੜਾ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਮੁਤਾਬਕ ਹੁਣ ਅੰਕਿਤ, ਪਾਰਸ ਤੇ ਦੇਵ ਚੋਪੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਕੁੱਤੇ ਨਾਲ ਟੈਂਪੂ ਟਕਰਾਇਆ ਸੀ ਉਹ ਅੰਕਿਤ ਤੇ ਪਾਰਸ ਦਾ ਸੀ। ਉੱਤਮ ਨਗਰ ਥਾਣੇ ...

Read More

ਹਿੰਦੂ ਤੇ ਮੁਸਲਿਮ ਵਿਦਿਆਰਥੀ ਵੱਖਰੇ ਬਿਠਾਉਣ ਬਾਰੇ ਜਾਂਚ
Thursday, October 11 2018 06:43 AM

ਨਵੀਂ ਦਿੱਲੀ, ਸਿੱਖਿਆ ਵਿਭਾਗ ਵੱਲੋਂ ਇੱਕ ਸੀਨੀਅਰ ਅਧਿਕਾਰੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਜ਼ੀਰਬਾਦ ਵਿੱਚ ਉੱਤਰੀ ਦਿੱਲੀ ਨਗਰ ਨਿਗਮ ਦੇ ਉਸ ਸਕੂਲ ਦਾ ਨਰੀਖਣ ਕਰਨ ਜਿੱਥੇ ਕਥਿਤ ਕਿਹਾ ਜਾ ਰਿਹਾ ਹੈ ਕਿ ਹਿੰਦੂ ਮੁਸਲਮਾਨ ਦੇ ਆਧਾਰ ’ਤੇ ਵੱਖ-ਵੱਖ ਸੈਕਸ਼ਨ ਬਣਾ ਕੇ ਬੈਠਾਇਆ ਜਾ ਰਿਹਾ ਹੈ। ਐੱਨਡੀਐੱਮਸੀ ਦੇ ਸੂਤਰਾਂ ਮੁਤਾਬਕ ਸੀਨੀਅਰ ਅਧਿਕਾਰੀ ਵੱਲੋਂ ਇਸ ਰਿਪੋਰਟ ਦਾ ਨੋਟਿਸ ਲਿਆ ਗਿਆ ਹੈ ਤੇ ਦੋਸ਼ ਸਹੀ ਪਾਏ ਗਏ ਤਾਂ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਸਿੱਖਿਆ ਮਹਿਕਮੇ ਦੇ ਡਾਇਰੈਕਟਰ ਨੇ ਜ਼ੋਨਲ ਦਫ਼ਤਰ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਦੋਸ਼ਾਂ ਦ...

Read More

ਡੀਸੀ ਵੱਲੋਂ ਖੇਤੀਬਾੜੀ ਸੰਦਾਂ ਦਾ ਨਿਰੀਖਣ
Thursday, October 11 2018 06:43 AM

ਸਿਰਸਾ, ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ਪਿੰਡ ਦੜ੍ਹਬੀ ਵਿੱਚ ਕਿਸਾਨ ਰਾਮਪਾਲ ਗਰੇਵਾਲ ਦੇ ਖੇਤ ਵਿਚ ਖੇਤੀਬਾੜੀ ਵਿਭਾਗ ਵੱਲੋਂ ਫਸਲ ਦੀ ਰਹਿੰਦ-ਖੂੰਹਦ ਪ੍ਰਬੰਧਨ ਵਿੱਚ ਵਰਤੇ ਜਾਣ ਵਾਲੇ ਖੇਤੀਬਾੜੀ ਸੰਦਾਂ ਦੀ ਸਿੱਧੀ ਵਰਤੋਂ ਦਾ ਨਿਰੀਖਣ ਕੀਤਾ। ਇਸ ਮੌਕੇ ਕੰਬਾਈਨ ਐੱਸ.ਐੱਮ.ਐੱਸ., ਹੈਪੀ ਸੀਡਰ, ਮਲਚਰ, ਚੋਪਰ, ਸਟਾਊਬੈਲਰ ਆਦਿ ਖੇਤੀਬਾੜੀ ਸੰਦ ਖੇਤ ਵਿੱਚ ਚਲਾ ਕੇ ਦਿਖਾਏ ਗਏ। ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਾ ਕੇ ਖੇਤੀਬਾੜੀ ਸੰਦਾਂ ਦੀ ਵਰਤੋਂ ਕਰ ਕੇਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਫਸਲ ਦੀ ਬਿ...

Read More

ਦਿੱਲੀ ’ਚ ਪਤੀ, ਪਤਨੀ ਅਤੇ ਧੀ ਦੀ ਚਾਕੂ ਨਾਲ ਹੱਤਿਆ
Thursday, October 11 2018 06:42 AM

ਨਵੀਂ ਦਿੱਲੀ, ਦਿੱਲੀ ਦੇ ਵਸੰਤ ਕੁੰਜ ਇਲਾਕੇ ਦੇ ਕਿਸ਼ਨਗੜ੍ਹ ਦੇ ਇੱਕ ਘਰ ਵਿੱਚੋਂ ਖੂਨ ਨਾਲ ਲਥਪਥ 3 ਲਾਸ਼ਾਂ ਮਿਲੀਆਂ ਹਨ। ਉਨ੍ਹਾਂ ਦਾ ਕਤਲ ਚਾਕੂ ਮਾਰ ਕੇ ਕੀਤਾ ਗਿਆ। ਸੂਚਨਾ ਮਗਰੋਂ ਪੁਲੀਸ ਮੌਕੇ ’ਤੇ ਪੁੱਜੀ ਤਾਂ ਮਿਥਲੇਸ਼, ਉਸ ਦੀ ਪਤਨੀ ਸਿਆ ਤੇ ਧੀ ਨੇਹਾ ਦੀਆਂ ਲਾਸ਼ਾਂ ਪਈਆਂ ਸਨ। ਗੰਭੀਰ ਰੂਪ ਵਿੱਚ ਜ਼ਖ਼ਮੀ ਮਿਥਲੇਸ਼ ਦੇ ਪੁੱਤਰ ਸੂਰਜ ਨੂੰ ਹਸਪਤਾਲ ਪੁੱਜਦਾ ਕੀਤਾ ਗਿਆ। ਇਨ੍ਹਾਂ ਨੂੰ ਚਾਕੂ ਨਾਲ ਕਤਲ ਕੀਤਾ ਗਿਆ। ਮੌਕੇ ’ਤੇ ਪੁੱਜੇ ਪੁਲੀਸ ਅਧਿਕਾਰੀ ਅਜੈ ਚੌਧਰੀ ਦੱਸਿਆ ਕਿ ਸਵੇਰੇ ਸਵਾ 5 ਵਜੇ ਦੇ ਕਰੀਬ ਇਸ ਵਾਰਦਾਤ ਦੀ ਸੂਚਨਾ ਗੁਆਂਢੀ ਤੋਂ ਮਿਲੀ। ਪੁਲੀਸ ਨੇ ਰਿਸ਼ਤ...

Read More

ਪਰਾਲੀ ਸਮੱਸਿਆ: ਕਿਸਾਨਾਂ ਦੇ ਹੱਕ ਵਿਚ ਨਿੱਤਰੇ ਮਾਹਿਰ
Thursday, October 11 2018 06:41 AM

ਚੰਡੀਗੜ੍ਹ, ਮਾਹਿਰਾਂ ਅਤੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਵਾਸਤੇ ਇਸ ਸਮੱਸਿਆ ਦੇ ਹੱਲ ਵਾਸਤੇ ਪਹਿਲਾਂ ਢੁਕਵੇਂ ਪ੍ਰਬੰਧ ਕੀਤੇ ਜਾਣ। ਲੋਕਾਂ ਵੱਲੋਂ ਚੁਣੀ ਸਰਕਾਰ ਇਸ ਤਰ੍ਹਾਂ ਦੇ ਮੁੱਦਿਆਂ ’ਤੇ ਆਪਣੇ ਲੋਕਾਂ ਨੂੰ ਸਜ਼ਾ ਨਹੀਂ ਦੇ ਸਕਦੀ। ਪਰਾਲੀ ਸਾੜਨ ਦੇ ਮੁੱਦੇ ’ਤੇ ਅੱਜ ਇਥੇ ਕਿਸਾਨਾਂ, ਨੀਤੀ ਘਾੜਿਆਂ ਅਤੇ ਵਿਗਿਆਨੀਆਂ ਵਿਚਾਲੇ ਕਰਵਾਏ ਸੰਵਾਦ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਕਿਹਾ ਕਿ ਦਿੱਲੀ ਦੇ ਵਾਤਾਵਰਨ ਲਈ ਪੰਜਾਬ ਅਤੇ ਪੰਜਾਬ ਦੇ ਕਿਸਾ...

Read More

ਪੰਜਾਬੀ ਯੂਨੀਵਰਸਿਟੀ ਵਿੱਚ ਸਾਂਝੇ ਮੋਰਚੇ ਨੇ ਵੀਸੀ ਦਾ ਪੁਤਲਾ ਫੂਕਿਆ
Thursday, October 11 2018 06:40 AM

ਪਟਿਆਲਾ, ਪੰਜਾਬੀ ਯੂਨੀਵਰਸਿਟੀ ਵਿਚ ਆਪਣੀਆਂ ਮੰਗਾਂ ਦੇ ਹੱਕ ’ਚ ਧਰਨਾ ਦੇ ਰਹੇ ਵਿਦਿਆਰਥੀਆਂ ’ਤੇ ਬੀਤੇ ਦਿਨ ਹੋਏ ਹਮਲੇ ਦੇ ਵਿਰੋਧ ’ਚ ਅੱਜ ‘ਸਾਂਝੇ ਵਿਦਿਆਰਥੀ ਮੋਰਚੇ’ ਦੀ ਅਗਵਾਈ ਹੇਠ ਰੋਸ ਮੁਜ਼ਾਰਹਾ ਕੀਤਾ ਗਿਆ। ਇਸ ਧੱਕੇਸ਼ਾਹੀ ਵਿਰੁੱਧ ਪੰਜਾਬੀ ਯੂਨੀਵਰਸਟੀ ਦੇ ਅਧਿਆਪਕ, ਵਿਦਿਆਰਥੀ ਤੇ ਕਰਮਚਾਰੀ ਇੱਕ ਮੰਚ ’ਤੇ ਆ ਗਏ ਹਨ। ਉਨ੍ਹਾਂ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਦਾ ਪੁਤਲਾ ਫੂਕਿਆ ਅਤੇ ਦੋਸ਼ ਲਾਏ ਕਿ ਉਹ ਵਿਦਿਆਰਥੀਆਂ ਦੇ ਮਸਲੇ ਨੂੰ ਹੱਲ ਕਰਨ ਵਿੱਚ ਨਾਕਾਮ ਸਿੱਧ ਹੋਏ ਹਨ। ਇਸ ਕਰਕੇ ਵਾਈਸ ਚਾਂਸਲਰ ਨੂੰ ਅਸਤੀਫਾ ਦੇ ਕੇ ਲਾਂਭੇ ਹੋ ਜਾਣਾ ਚਾਹੀਦਾ ਹੈ। ਵਿ...

Read More

ਭਬਾਤ ਵਾਸੀਆਂ ਦੇ ਹੱਕ ਵਿੱਚ ਨਿੱਤਰੇ ਦੀਪਇੰਦਰ ਢਿੱਲੋਂ
Thursday, October 11 2018 06:40 AM

ਜ਼ੀਰਕਪੁਰ, ਹਾਈ ਕੋਰਟ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦੇ 100 ਮੀਟਰ ਘੇਰੇ ਵਿੱਚ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਦੇ ਦਿੱਤੇ ਹੁਕਮਾਂ ਦੇ ਸਬੰਧ ਵਿੱਚ ਅੱਜ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਨੇ ਪਿੰਡ ਭਬਾਤ ਦਾ ਦੌਰਾ ਕੀਤਾ ਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕਾਨੂੰਨੀ ਲੜਾਈ ਲੜਨ ਤੋਂ ਇਲਾਵਾ ਮਾਮਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਧਿਆਨ ਵਿੱਚ ਲਿਆਂਦਾ ਜਾਏਗਾ। ਉਨ੍ਹਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਰੇਕ ਪਿੰਡ ਵਾਸੀ ਦੇ ਦਸਤਾਵੇਜ਼ਾਂ ਦੀ ਸਾਰਥਿਕ ਜਾਂਚ ...

Read More

ਯੂਟੀ ਦੇ ਕਾਲਜਾਂ ਵਿੱਚ ਤਾਇਨਾਤ ਹੋਣਗੇ ਰੈਗੂਲਰ ਪ੍ਰਿੰਸੀਪਲ
Thursday, October 11 2018 06:39 AM

ਚੰਡੀਗੜ੍ਹ, ਯੂਟੀ ਦੇ ਸਰਕਾਰੀ ਕਾਲਜਾਂ ਵਿੱਚ ਜਲਦ ਹੀ ਰੈਗੂਲਰ ਪ੍ਰਿੰਸੀਪਲ ਲਗਾਏ ਜਾਣਗੇ। ਇਸ ਵਾਸਤੇ ਯੂਟੀ ਦੇ ਉਚ ਸਿੱਖਿਆ ਵਿਭਾਗ ਵੱਲੋਂ ਪ੍ਰਿੰਸੀਪਲਾਂ ਦੀ ਸਟੇਟਸ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਜਿਸ ਨੂੰ ਜਲਦੀ ਹੀ ਯੂਪੀਐਸਸੀ ਨੂੰ ਭੇਜਿਆ ਜਾਵੇਗਾ। ਇਸ ਵੇਲੇ ਸ਼ਹਿਰ ਦੇ ਸਿਰਫ ਇਕ ਹੀ ਸਰਕਾਰੀ ਕਾਲਜ ਵਿੱਚ ਰੈਗੂਲਰ ਪ੍ਰਿੰਸੀਪਲ ਦੀ ਨਿਯੁਕਤੀ ਕੀਤੀ ਗਈ ਹੈ ਜਦਕਿ ਸੀਨੀਆਰਤਾ ਸੂਚੀ ਵਿੱਚ ਖਾਮੀਆਂ ਹੋਣ ਕਾਰਨ ਨਿਯਮਤ ਪ੍ਰਿੰਸੀਪਲ ਤਾਇਨਾਤ ਕਰਨ ਦੇ ਕੰਮ ਵਿੱਚ ਰੁਕਾਵਟ ਆ ਰਹੀ ਹੈ। ਇਸ ਕਾਰਨ ਜ਼ਿਆਦਾਤਰ ਕਾਲਜਾਂ ਵਿੱਚ ਕਾਰਜਕਾਰੀ ਪ੍ਰਿੰਸੀਪਲਾਂ ਨਾਲ ਹੀ ਕੰਮ ਚਲਾਇਆ ...

Read More

ਹੁਣ ਚੀਫ਼ ਜਸਟਿਸ ਕਰਨਗੇ ਈਐਸਆਈ ਹਸਪਤਾਲ ਖ਼ਿਲਾਫ਼ ਸੁਣਵਾਈ
Thursday, October 11 2018 06:38 AM

ਐਸਏਐਸ ਨਗਰ (ਮੁਹਾਲੀ), ਇੱਥੋਂ ਦੇ ਫੇਜ਼-7 ਸਥਿਤ ਸਨਅਤੀ ਏਰੀਆ ਵਿੱਚ ਈਐਸਆਈ ਜ਼ੋਨਲ ਹਸਪਤਾਲ ਵਿੱਚ ਮੈਡੀਕਲ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫੈਕਟਰੀ ਕਾਮਿਆਂ ਦੇ ਹੱਕਾਂ ਦੀ ਲੜਾਈ ਲੜ ਰਹੇ ਲੇਬਰ ਲਾਅ ਕਮੇਟੀ ਦੇ ਚੇਅਰਮੈਨ ਵਕੀਲ ਜਸਬੀਰ ਸਿੰਘ ਨੇ ਦੱਸਿਆ ਕਿ ਈਐਸਆਈ ਹਸਪਤਾਲ ਵਿੱਚ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਹੋਇਆ ਹੈ। ਇਸ ਕੇਸ ਦੀ ਸੁਣਵਾਈ 19 ਨਵੰਬਰ ਨੂੰ ਹੋਵੇਗੀ। ਹੁਣ ਇਹ ਕੇਸ ਚੀਫ਼ ਜਸਟਿਸ ਕ੍ਰਿਸ਼ਨ ਮੁਰਾਰੀ ਕੋਲ ਸ਼ਿਫ਼ਟ ਹੋ ਗਿਆ ਹੈ। ਇਸ ਤੋਂ ਪਹਿਲਾਂ ਕੇਸ ...

Read More

25 ਤੋਲੇ ਸੋਨਾ ਤੇ 60 ਹਜ਼ਾਰ ਦੀ ਨਕਦੀ ਚੋਰੀ
Thursday, October 11 2018 06:37 AM

ਬਨੂੜ, ਨਜ਼ਦੀਕੀ ਪਿੰਡ ਬੂਟਾ ਸਿੰਘ ਵਾਲਾ ਵਿੱਚ ਚੋਰਾਂ ਨੇ ਅੱਜ ਇਕ ਘਰ ਵਿੱਚੋਂ 25 ਤੋਲੇ ਸੋਨੇ ਦੇ ਗਹਿਣੇ ਅਤੇ 60 ਹਜ਼ਾਰ ਦੀ ਨਕਦੀ ਚੋਰੀ ਕਰ ਲਈ। ਘਟਨਾ ਸਮੇਂ ਪਰਿਵਾਰ ਦਾ ਮੁਖੀ ਬਨੂੜ ਸਥਿਤ ਦੁਕਾਨ ਉੱਤੇ ਗਿਆ ਹੋਇਆ ਸੀ ਤੇ ਪਰਿਵਾਰ ਦੇ ਬਾਕੀ ਮੈਂਬਰ ਰਿਸ਼ਤੇਦਾਰੀ ਵਿੱਚ ਭੋਗ ਸਮਾਗਮ ਉੱਤੇ ਗਏ ਹੋਏ ਸਨ। ਪੀੜਤ ਰਸ਼ਪਾਲ ਸਿੰਘ ਨੇ ਦੱਸਿਆ ਕਿ ਉਹ ਬਨੂੜ ਸਥਿਤ ਆਪਣੀ ਦੁਕਾਨ ’ਤੇ ਮੌਜੂਦ ਸੀ ਅਤੇ ਬਾਕੀ ਪਰਿਵਾਰਕ ਮੈਂਬਰ ਸਵੇਰੇ 10 ਵਜੇ ਦੇ ਕਰੀਬ ਸੰਭੂ ਕਲਾਂ ਵਿੱਚ ਭੋਗ ਸਮਾਗਮ ’ਤੇ ਗਏ ਹੋਏ ਸਨ। ਉਨ੍ਹਾਂ ਦੱਸਿਆ ਕਿ ਜਦੋਂ ਦੁਪਹਿਰ ਵੇਲੇ 2 ਵਜੇ ਦੇ ਕਰੀਬ ਘਰ ਦੇ ਮੈਂਬਰ...

Read More

ਡੇਂਗੂ ਦਾ ਲਾਰਵਾ ਮਿਲਣ ’ਤੇ ਹੋਵੇਗੀ ਸਖ਼ਤ ਕਾਰਵਾਈ
Wednesday, October 10 2018 06:37 AM

ਲੁਧਿਆਣਾ, ਸ਼ਹਿਰ ਵਿੱਚ ਰੋਜ਼ਾਨਾ ਡੇਂਗੂ ਦੇ ਮਰੀਜ਼ ਵੱਡੀ ਗਿਣਤੀ ਵਿੱਚ ਸਾਹਮਣੇ ਆ ਰਹੇ ਹਨ। ਅੱਜ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਸਿਹਤ ਵਿਭਾਗ ਅਤੇ ਨਗਰ ਨਿਗਮ ਲੁਧਿਆਣਾ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਆਰੰਭਣ, ਜਿਨ੍ਹਾਂ ਦੀ ਮਾਲਕੀ ਵਾਲੇ ਘਰ ਜਾਂ ਕਾਰੋਬਾਰੀ ਖੇਤਰ ਵਿੱਚੋਂ ਡੇਂਗੂ ਫੈਲਾਉਣ ਵਾਲਾ ਮੱਛਰ ਜਾਂ ਲਾਰਵਾ ਮਿਲਦਾ ਹੈ। ਉਨ੍ਹਾਂ ਇਹ ਹਦਾਇਤ ਜ਼ਿਲ੍ਹਾ ਪੱਧਰੀ ਡੇਂਗੂ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਜਾਰੀ ਕੀਤੀ। ਇਹ ਮੀਟਿੰਗ ਸਿਵਲ ਸਰਜਨ ਦਫ਼ਤਰ ਵਿਖੇ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ...

Read More

ਚਾਰ ਸਾਲਾ ਬੱਚੀ ਨਾਲ ਕਿਰਾਏਦਾਰ ਵੱਲੋਂ ਜਬਰ ਜਨਾਹ
Wednesday, October 10 2018 06:37 AM

ਲੁਧਿਆਣਾ, ਸਨਅਤੀ ਸ਼ਹਿਰ ਵਿੱਚ ਇੱਕ ਨੌਜਵਾਨ ਨੇ ਆਪਣੇ ਮਕਾਨ ਮਾਲਕ ਦੀ ਚਾਰ ਸਾਲ ਦੀ ਲੜਕੀ ਨਾਲ ਜਬਰ ਜਨਾਹ ਕਰ ਦਿੱਤਾ। ਪੁਲੀਸ ਨੇ ਬੱਚੀ ਦੇ ਪਿਤਾ ਦੀ ਸ਼ਿਕਾਇਤ ’ਤੇ ਬਿਹਾਰ ਦੇ ਵਾਸੀ ਦਵਿੰਦਰ ਕੁਮਾਰ ਉਰਫ਼ ਛੋਟੂ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਪੀੜਤਾ ਦੀ ਮੈਡੀਕਲ ਜਾਂਚ ਕਰਵਾ ਕੇ ਉਸ ਦੇ ਸੈਂਪਲ ਜਾਂਚ ਲਈ ਭੇਜ ਦਿੱਤੇ ਹਨ। ਬੱਚੀ ਦੇ ਪਿਤਾ ਵੱਲੋਂ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਹ ਫੈਕਟਰੀ ’ਚ ਕੰਮ ਕਰਦਾ ਹੈ। ਉਸ ਨੇ ਆਪਣੇ ਘਰ ’ਚ ਦਵਿੰਦਰ ਨੂੰ ਕਿਰਾਏ ’ਤੇ ਰੱਖਿਆ ਹੋਇਆ ਹੈ। ਦੋ ਦਿਨ ਪਹਿਲਾਂ ਉਹ ਆਪਣੀ ਪਤਨੀ ਨਾਲ ਸਾਮਾਨ ਖਰੀਦਣ ਗਿਆ ਸੀ।...

Read More

ਤਨਖਾਹ ਵਿੱਚ ਕਟੌਤੀ ਕਰਨ ਦੇ ਰੋਸ ਵਜੋਂ ਅਧਿਆਪਕਾਂ ਵੱਲੋਂ ਮੁਜ਼ਾਹਰਾ
Wednesday, October 10 2018 06:36 AM

ਲੁਧਿਆਣਾ, ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਲੁਧਿਆਣਾ ਵਲੋਂ ਐਸਐਸਏ/ਰਮਸਾ/ ਮਾਡਲ/ਆਦਰਸ਼ ਅਧਿਆਪਕਾਂ ਦੀ 65 ਤੋਂ 75 ਫੀਸਦੀ ਤਨਖਾਹ ਕਟੌਤੀ ਅਤੇ ਅਧਿਆਪਕ ਆਗੂਆਂ ਨੂੰ ਸਸਪੈਂਡ ਕਰਨ ਦੇ ਵਿਰੋਧ ਵਜੋਂ ਰੋਸ ਮਾਰਚ ਕੱਢਣ ਉਪਰੰਤ ਭਾਰਤ ਨਗਰ ਚੌਕ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਅਤੇ ਮੁਅੱਤਲੀ ਦੇ ਹੁਕਮਾਂ ਦੀਆਂ ਕਾਪੀਆਂ ਨੂੰ ਅੱਗ ਲਾਈ ਗਈ। ਅਧਿਆਪਕ ਆਗੂਆਂ ਨੇ ਸੂਬਾ ਸਰਕਾਰ ’ਤੇ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੜਕਾਂ ’ਤੇ ਰੌਲਣ ਦਾ ਦੋਸ਼ ਵੀ ਲਾਇਆ। ਆਗੂਆਂ ਨੇ ਕਿਹਾ ਕਿ ਸੰਘਰਸ਼ ਦੇ ਮੈਦਾਨ ’ਚ ਡਟੇ ਸਾਥੀਆਂ ਨੂੰ ਦੇਖ ਕੇ ਮਰਨ ...

Read More

ਅਧਿਆਪਕਾਂ ਨੇ ਪੰਜ ਸਾਥੀਆਂ ਦੀ ਮੁਅੱਤਲੀ ਦੀਆਂ ਕਾਪੀਆਂ ਸਾੜੀਆਂ
Wednesday, October 10 2018 06:35 AM

ਪਟਿਆਲਾ, ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਸ਼ਹਿਰ ਵਿਚ ਲਾਏ ‘ਪੱਕੇ ਮੋਰਚੇ’ ਦੌਰਾਨ ਕੱਲ੍ਹ ਪੰਜਾਬ ਸਰਕਾਰ ਵੱਲੋਂ ਮੁਅੱਤਲ ਕੀਤੇ ਪੰਜ ਅਧਿਆਪਕਾਂ ਦੀ ਮੁਅੱਤਲੀ ਦੇ ਹੁਕਮਾਂ ਦੀਆਂ ਕਾਪੀਆਂ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸਾੜੀਆਂ ਗਈਆਂ। ਇਨ੍ਹਾਂ ਹੁਕਮਾਂ ਦੀਆਂ ਕਾਪੀਆਂ ਨਾਲ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਵੀ ਸਾੜੀ। ਅਧਿਆਪਕਾਂ ਨੇ ਮੁਅੱਤਲੀ ਖ਼ਿਲਾਫ਼ ਸਰਕਾਰ ਦਾ ਪਿੱਟ ਸਿਆਪਾ ਕੀਤਾ ਤੇ ‘ਸਾਨੂੰ ਵੀ ਸਸਪੈਂਡ ਕਰੋ’ ਦੇ ਨਾਅਰੇ ਲਾਏ। ਪੱਕੇ ਮੋਰਚੇ ਦੇ ਹੱਕ ਵਿਚ ਵੱਖ ਵੱਖ ਰਾਜਸੀ ਤੇ ਭਰਾਤਰੀ ਧਿਰਾਂ ਨਿੱਤਰ ਆਈਆਂ ਹਨ। ਉਧਰ, ਪੱਕੇ...

Read More

ਕੂੜਾ ਡੰਪ ਸਕੈਂਡਲ: ਅਫ਼ਸਰਾਂ ਤੇ ਅਕਾਲੀ ਆਗੂਆਂ ਖ਼ਿਲਾਫ਼ ਕਾਰਵਾਈ ਲਈ ਰਾਹ ਪੱਧਰਾ
Wednesday, October 10 2018 06:34 AM

ਬਠਿੰਡਾ, ਬਠਿੰਡਾ ਜ਼ਿਲ੍ਹੇ ਦੇ ਕੂੜਾ ਡੰਪ ਸਕੈਂਡਲ ’ਚ ਉਚ ਅਫ਼ਸਰਾਂ ਤੇ ਅਕਾਲੀ ਲੀਡਰਾਂ ਖ਼ਿਲਾਫ਼ ਕਾਰਵਾਈ ਲਈ ਰਾਹ ਪੱਧਰਾ ਹੋਣ ਲੱਗਾ ਹੈ। ਕੋਈ ਵੱਡਾ ਸਰਕਾਰੀ ਅੜਿੱਕਾ ਨਾ ਪਿਆ ਤਾਂ ਸੀਬੀਆਈ ਨੂੰ ਜਲਦ ਕੇਸ ਦਰਜ ਲਈ ਹਰੀ ਝੰਡੀ ਮਿਲ ਸਕਦੀ ਹੈ। ਕਰੀਬ ਸਾਢੇ ਤਿੰਨ ਵਰ੍ਹਿਆਂ ਤੋਂ ਇਹ ਮਾਮਲਾ ਠੰਢੇ ਬਸਤੇ ਵਿਚ ਸੀ। ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੂੜਾ ਡੰਪ ਮਾਮਲੇ ਦੀ ਸੀ.ਬੀ.ਆਈ ਰਿਪੋਰਟ ’ਤੇ ਆਖ਼ਰੀ ਬਹਿਸ ਲਈ 19 ਨਵੰਬਰ ਤਰੀਕ ਨਿਸ਼ਚਿਤ ਕਰ ਦਿੱਤੀ ਹੈ। ਆਖ਼ਰੀ ਦਫ਼ਾ ਇਸ ਮਾਮਲੇ ‘ਤੇ ਹਾਈ ਕੋਰਟ ‘ਚ 4 ਫਰਵਰੀ 2015 ਨੂੰ ਸੁਣਵਾਈ ਹੋਈ ਸੀ। ਹੁਣ ਪਟੀਸ਼ਨਰ ਜਰਨੈਲ ਸਿ...

Read More

ਰਾਜਨੀਤੀ
ਤਰਨਤਾਰਨ : ਰਮਨਦੀਪ ਸਿੰਘ ਭਰੋਵਾਲ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
28 days ago

ਰਾਜਨੀਤੀ
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
1 month ago

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
3 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago