ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਲਈ ਕੈਬਨਿਟ ਮੰਤਰੀ ਪਰਗਟ ਸਿੰਘ ਤੇ ਰਾਜਾ ਵੜਿੰਗ ਸਿੱਧੂ ਦੇ ਘਰ ਮੌਜੂਦ
Wednesday, September 29 2021 06:23 AM

ਪਟਿਆਲਾ , 29 ਸਤੰਬਰ - ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਲਈ ਕੈਬਨਿਟ ਮੰਤਰੀ ਪਰਗਟ ਸਿੰਘ ਤੇ ਰਾਜਾ ਵੜਿੰਗ ਸਿੱਧੂ ਦੇ ਘਰ ਮੌਜੂਦ। ਜਾਣਕਾਰੀ ਮਿਲ ਰਹੀ ਕਿ ਕੁਝ ਸਮਾਂ ਰੁਕਣ ਤੋਂ ਬਾਅਦ ਪਰਗਟ ਸਿੰਘ ਤੇ ਰਾਜਾ ਵੜਿੰਗ ਇੱਥੋਂ ਨਿਕਲ ਚੁੱਕੇ। ਸਿੱਧੂ ਨੇ ਕੱਲ੍ਹ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਵਜੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ।...

Read More

ਮੇਰਠ 'ਚ ਅੱਜ ਡੇਂਗੂ ਦੇ 33 ਨਵੇਂ ਮਾਮਲੇ ਆਏ ਸਾਹਮਣੇ
Wednesday, September 29 2021 06:22 AM

ਮੇਰਠ, 29 ਸਤੰਬਰ - ਮੇਰਠ ਉੱਤਰ ਪ੍ਰਦੇਸ਼ ਦੇ ਮੁੱਖ ਮੈਡੀਕਲ ਅਧਿਕਾਰੀ ਨੇ ਕਿਹਾ ਅੱਜ ਡੇਂਗੂ ਦੇ 33 ਨਵੇਂ ਮਾਮਲੇ ਸਾਹਮਣੇ ਆਏ ਹਨ। 249 ਮਰੀਜ਼ ਠੀਕ ਹੋ ਗਏ ਹਨ ਜਦੋਂ ਕਿ ਸਰਗਰਮ ਮਾਮਲੇ 158 ਹਨ ਜਿਨ੍ਹਾਂ ਵਿਚੋਂ 70 ਮਰੀਜ਼ ਹਸਪਤਾਲ ਵਿਚ ਹਨ ਅਤੇ 88 ਮਰੀਜ਼ ਘਰੇਲੂ ਇਲਾਜ ਅਧੀਨ ਹਨ।

Read More

ਪੰਜਾਬ ਦੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ: ਰੰਧਾਵਾ ਗ੍ਰਹਿ, ਸੋਨੀ ਸਿਹਤ, ਬਾਦਲ ਵਿੱਤ, ਸਿੰਗਲਾ ਪੀਬਡਬਲਿਊਡੀ, ਵੜਿੰਗ ਟਰਾਂਸਪੋਰਟ ਤੇ ਪ੍ਰਗਟ ਸਿੱਖਿਆ ਮੰਤਰੀ
Tuesday, September 28 2021 10:52 AM

ਚੰਡੀਗੜ੍ਹ, 28 ਸਤੰਬਰ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗ੍ਰਹਿ, ਸਹਿਕਾਰਤਾ ਅਤੇ ਜੇਲ੍ਹਾਂ ਦਾ ਵਿਭਾਗ ਸੌਂਪਿਆ ਗਿਆ ਹੈ। ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦਿੱਤਾ ਗਿਆ ਹੈ। ਬ੍ਰਹਮ ਮਹਿੰਦਰਾ ਨੂੰ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਹਨ। ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਪਸ਼ੂ ਪਾਲਣ ਵਿਭਾ...

Read More

ਕੈਪਟਨ ਨੇ ਸਿੱਧੂ ਬਾਰੇ ਕਿਹਾ: ਮੈਂ ਤਾਂ ਪਹਿਲਾਂ ਹੀ ਕਿਹਾ ਸੀ ਕਿ ਉਹ ਸਥਿਰ ਬੰਦਾ ਨਹੀਂ
Tuesday, September 28 2021 10:51 AM

ਚੰਡੀਗੜ੍ਹ, 28 ਸਤੰਬਰ- ਸ੍ਰੀ ਨਵਜੋਤ ਸਿੰਘ ਸਿੱਧੂ ਵੱਲੋਂ ਅਸਤੀਫਾ ਦੇਣ ’ਤੇ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ ਕਿ ਉਹ ਸਟੇਬਲ(ਸਥਿਰ) ਬੰਦਾ ਨਹੀਂ ਹੈ ਤੇ ਪੰਜਾਬ ਵਰਗੇ ਸਰਹੱਦੀ ਸੂਬੇ ਲਈ ਉਹ ਢੁਕਵਾਂ ਨਹੀਂ।

Read More

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ
Tuesday, September 28 2021 10:51 AM

ਚੰਡੀਗੜ੍ਹ, 28 ਸਤੰਬਰ- ਪੰਜਾਬ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਸੰਬੋਧਨ ਕਰਦੇ ਹੋਏ ਅਸਤੀਫ਼ਾ ਟਵੀਟਰ ’ਤੇ ਪਾਇਆ। ਇਸ ਵਿੱਚ ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਹਾਈ ਕਮਾਨ ਨੂੰ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰ ਸਕਦੇ। ਸੂਤਰਾਂ ਮੁਤਾਬਕ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗ੍ਰਹਿ ਮੰਤਰਾਲਾ ਦੇਣ ਖ਼ਿਲਾਫ਼ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ।...

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
Tuesday, September 28 2021 07:42 AM

ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ ਹਨ। ਉਨ੍ਹਾਂ ਦੇ ਦਲੇਰਾਨਾ ਬਲੀਦਾਨ ਨੇ ਅਣਗਿਣਤ ਲੋਕਾਂ ਵਿਚ ਦੇਸ਼ ਭਗਤੀ ਦੀ ਚਿਣਗ ਜਗਾਈ। ਮੈਂ ਉਨ੍ਹਾਂ ਦੀ ਜਯੰਤੀ 'ਤੇ ਉਨ੍ਹਾਂ ਨੂੰ ਪ੍ਰਣਾਮ ਕਰਦਾ ਹਾਂ ਅਤੇ ਉਨ੍ਹਾਂ ਦੇ ਨੇਕ ਆਦਰਸ਼ਾਂ ਨੂੰ ਯਾਦ ਕਰਦਾ ਹਾਂ।...

Read More

ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
Tuesday, September 28 2021 07:41 AM

ਬੰਗਾ,28 ਸਤੰਬਰ - ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ। ਪੰਜਾਬੀ ਆਪ ਸਰਕਾਰ ਚਲਾਉਣਾ ਜਾਣਦੇ ਨੇ। ਉਨ੍ਹਾਂ ਆਖਿਆ ਕਿ ਸ਼ਹੀਦ ਭਗਤ ਸਿੰਘ ਹੀ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਹਨ। ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਕਰ ਕੇ ਦੇਸ਼ ਨੂੰ ਆਜ਼ਾਦ ਕਰਵਾਇਆ। ਉਨ੍ਹਾਂ ਆਖਿਆ ਕਿ ਕੁਝ ਤਾਕਤਾਂ ਮੁੜ ਦੇਸ਼ ਨੂੰ ਗੁਲਾਮੀ ਵੱਲ ਲਿਜਾ ਰਹੀਆਂ ਹਨ ਅਤੇ ਦੇਸ਼ ਦੀ ਵਾਗਡੋਰ ਸਰਮਾਏਦਾਰਾਂ ਦੇ ...

Read More

ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
Tuesday, September 28 2021 07:40 AM

ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ਪੁਲਵਾਮਾ ਤੋਂ ਦੋ ਜ਼ਮੀਨੀ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ |

Read More

30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
Tuesday, September 28 2021 07:40 AM

ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ਨੂੰ ਹੋਣਗੀਆਂ | ਚੋਣ ਕਮਿਸ਼ਨ ਵਲੋਂ ਇਹ ਐਲਾਨ ਕੀਤਾ ਗਿਆ ਹੈ |

Read More

ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
Tuesday, September 28 2021 07:40 AM

ਚੰਡੀਗੜ੍ਹ, 28 ਸਤੰਬਰ - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ ਕਿਸਾਨ ਅੰਦੋਲਨ ਦੇ ਪੱਖ ਵਿਚ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੈ |...

Read More

ਨਵੀਂ ਸਰਕਾਰ ਵਿਚ ਵਿਭਾਗਾਂ ਦੀ ਹੋਈ ਵੰਡ
Tuesday, September 28 2021 07:39 AM

ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ਮੰਤਰਾਲਾ | ਰਾਜ ਕੁਮਾਰ ਵੇਰਕਾ ਨੂੰ ਸਮਾਜਿਕ ਨਿਆਂ ਅਤੇ ਅਨੁਸੂਚਿਤ ਮਹਿਕਮਾ, ਇਸਦੇ ਨਾਲ ਹੀ ਓ. ਪੀ. ਸੋਨੀ ਨੁੰ ਸਿਹਤ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੁੰ ਟਰਾਂਸਪੋਰਟ ਵਿਭਾਗ ਮਿਲਿਆ ਹੈ | ਆਈ. ਟੀ. ਕਾਮਰਸ ਤੇ ਇੰਡਸਟਰੀ ਵਿਭਾਗ ਗੁਰਕੀਰਤ ਕੋਟਲੀ ਨੂੰ ਦਿੱਤਾ ਗਿਆ ਹੈ, ਪਰਗਟ ਸਿੰਘ ਨੂੰ ਉਚੇਰੀ ਸਿੱਖਿਆ ਅਤੇ ਖੇਡਾਂ, ਰਾਣਾ ਗੁਰਜੀਤ ਸਿੰਘ ਨੁੰ ਤਕਨੀਕੀ ਸਿੱਖਿਆ ਮਹਿਕਮਾ ਦਿੱਤਾ ਗਿਆ ਹੈ |...

Read More

ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
Tuesday, September 28 2021 07:39 AM

ਚੰਡੀਗੜ੍ਹ, 28 ਸਤੰਬਰ - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ ਬਿਨਾ ਸ਼ਰਤ ਗੱਲਬਾਤ ਦਾ ਸੱਦਾ ਭੇਜਿਆ ਜਾਵੇ |

Read More

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
Tuesday, September 28 2021 07:38 AM

ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ | ਉਹ ਸ਼ਾਮ 3.30 ਵਜੇ ਰਵਾਨਾ ਹੋਣਗੇ |

Read More

ਲੁਧਿਆਣਾ ਜਾਮਾ ਮਸਜਿਦ ਦੇ ਸਾਹਮਣੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ
Monday, September 27 2021 09:39 AM

ਲੁਧਿਆਣਾ, 27 ਸਤੰਬਰ : ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਭਾਰਤ ਬੰਦ ਦਾ ਸਮਰਥਨ ਕਰਦੇ ਹੋਏ ਮਜਲਿਸ ਅਹਿਰਾਰ ਇਸਲਾਮ ਹਿੰਦ ਵੱਲੋਂ ਫੀਲਡ ਗੰਜ ਚੌਂਕ ’ਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ਼ ਮੁਜਾਹਰਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਕਿਹਾ ਕਿ ਕਿਸਾਨ ਭਰਾਵਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਵੱਲੋਂ ਨਜ਼ਰ ਅੰਦਾਜ ਕਰਣਾ ਅਤੇ ਗੱਲਬਾਤ ਤੱਕ ਖ਼ਤਮ ਕਰਣਾ ਸ਼ਰਮ ਦੀ ਗੱਲ ਹੈ। ਸ਼ਾਹੀ ਇਮਾਮ ਨੇ ਕਿਹਾ ਕਿ ਸੱਤਾ ਦਾ ਮਤੱਲਬ ਇਹ ਨਹੀਂ ਕੀ ਜਨਤਾ ਦੀ ਅਵਾਜ ਨੂੰ ਨਜ਼ਰ ਅੰਦਾਜ ਕਰ ਦਿੱਤਾ ਜਾਵ...

Read More

ਟਾਂਡਾ ਤੇ ਦੋਰਾਹਾ 'ਚ ਭਾਰਤ ਬੰਦ ਨੂੰ ਭਰਪੂਰ ਸਮਰਥਨ
Monday, September 27 2021 08:48 AM

ਟਾਂਡਾ/ਦੋਰਾਹਾ, 27 ਸਤੰਬਰ - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ ਨੇ ਚੱਕਾ ਜਾਮ ਕਰ ਦਿੱਤਾ ਅਤੇ ਦੋਰਾਹਾ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਠੱਪ ਕਰ ਦਿੱਤਾ ਗਿਆ।

Read More

ਫ਼ਿਰੋਜ਼ਪੁਰ 'ਚ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ
Monday, September 27 2021 08:46 AM

ਫ਼ਿਰੋਜ਼ਪੁਰ, 27 ਸਤੰਬਰ - ਕੇਂਦਰ ਸਰਕਾਰ ਦੀ ਮੋਦੀ ਸਰਕਾਰ ਵਲੋਂ ਤਾਨਾਸ਼ਾਹੀ ਰਵਈਆ ਨੂੰ ਅਪਣਾਉਂਦੇ ਹੋਏ ਖੇਤੀ ਸਬੰਧੀ ਕਾਲੇ ਕਾਨੂੰਨ ਪਾਸ ਕੀਤੇ ਗਏ ਸਨ। ਜਿਸ ਦੇ ਵਿਰੋਧ ਵਿਚ ਸੰਯੁਕਤ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਫ਼ੈਸਲਾ ਲਿਆ ਗਿਆ ਸੀ। ਜਿਸ 'ਤੇ ਪਹਿਰਾ ਦਿੰਦੇ ਹੋਏ ਜ਼ਿਲ੍ਹੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਫ਼ਿਰੋਜ਼ਪੁਰ ਛਾਉਣੀ ਦੀ ਚੁੰਗੀ ਨੰਬਰ 7 'ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰਦੇ ਹੋਏ ਚੱਕਾ ਜਾਮ ਕੀਤਾ ਗਿਆ ਹੈ। ਜਿਸ ਵਿਚ ਸੈਂਕੜੇ ਕਿਸਾਨਾਂ ਵਲੋਂ ਸ਼ਮੂਲੀਅਤ ਕੀਤੀ ਗਈ ਹੈ।...

Read More

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਖੰਨਾ ਦਾ ਜੀ.ਟੀ. ਰੋਡ ਜਾਮ
Monday, September 27 2021 08:45 AM

ਖੰਨਾ, 27 ਸਤੰਬਰ - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਖੰਨਾ ਵਿਚ ਨੈਸ਼ਨਲ ਹਾਈਵੇ ਜੀ.ਟੀ. ਰੋਡ 'ਤੇ ਸਵੇਰੇ ਕਰੀਬ ਸਾਢੇ 6 ਵਜੇ ਹੀ ਧਰਨਾ ਲਾ ਕੇ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਦਿੱਤਾ ਗਿਆ।

Read More

ਅੰਮ੍ਰਿਤਸਰ ਦਿੱਲੀ ਕੌਮੀ ਮਾਰਗ ਤੇ ਰੇਲ ਮਾਰਗ ਕਿਸਾਨਾਂ ਵਲੋਂ ਠੱਪ
Monday, September 27 2021 08:45 AM

ਜਲੰਧਰ, 27 ਸਤੰਬਰ - ਭਾਰਤ ਬੰਦ ਦੇ ਸੱਦੇ 'ਤੇ ਕਿਸਾਨਾਂ ਵਲੋਂ ਜਲੰਧਰ ਦਾ ਪੀ.ਏ.ਪੀ. ਚੌਕ 'ਤੇ ਜਾਮ ਲਗਾ ਕੇ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ਤੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ ਕਰ ਦਿੱਤਾ ਗਿਆ।

Read More

ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
Monday, September 27 2021 08:44 AM

ਭੋਗਪੁਰ, 27 ਸਤੰਬਰ - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ।

Read More

ਕੁਆਡ ਫੈਲੋਸ਼ਿਪ ਦੀ ਸ਼ੁਰੂਆਤ
Saturday, September 25 2021 07:17 AM

ਵਾਸ਼ਿੰਗਟਨ, 25 ਸਤੰਬਰ - ਕੁਆਡ ਸੰਮੇਲਨ ਵਿਚ ਕੁਆਡ ਲੀਡਰ ਵਲੋਂ ਦੱਸਿਆ ਗਿਆ ਕਿ ਕਵਾਡ ਫੈਲੋਸ਼ਿਪ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿਚ ਹਰ ਸਾਲ 100 ਵਿਦਿਆਰਥੀਆਂ ਨੂੰ ਸਪਾਂਸਰ ਕੀਤਾ ਜਾਵੇਗਾ | ਹਰੇਕ ਕੁਆਡ ਦੇਸ਼ ਤੋਂ 25 ਵਿਦਿਆਰਥੀ ਸੰਯੁਕਤ ਰਾਜ ਦੀਆਂ ਪ੍ਰਮੁੱਖ ਐੱਸ.ਟੀ.ਈ.ਐਮ. ਗ੍ਰੈਜੂਏਟ ਯੂਨੀਵਰਸਿਟੀਆਂ ਵਿਚ ਮਾਸਟਰ ਅਤੇ ਡਾਕਟਰੇਟ ਡਿਗਰੀਆਂ ਪ੍ਰਾਪਤ ਕਰ ਸਕਣਗੇ |...

Read More

ਰਾਜਨੀਤੀ
ਤਰਨਤਾਰਨ : ਰਮਨਦੀਪ ਸਿੰਘ ਭਰੋਵਾਲ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
5 days ago

ਰਾਜਨੀਤੀ
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
11 days ago

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
2 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago