ਅਮਰੀਕਾ ਨੇ ਵਿਦੇਸ਼ੀ ਵਿਦਿਆਰਥੀਆਂ ਦੀਆਂ ਕੁੱਝ ਸ਼੍ਰੇਣੀਆਂ ਲਈ ਵੀਜ਼ਾ ਪ੍ਰਕਿਰਿਆ ਤੇਜ਼ ਕਰਨ ਦਾ ਐਲਾਨ ਕੀਤਾ
Tuesday, March 7 2023 08:06 AM

ਵਾਸ਼ਿੰਗਟਨ, 7 ਮਾਰਚ ਅਮਰੀਕਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਕੁਝ ਸ਼੍ਰੇਣੀਆਂ ਲਈ ਅਰਜ਼ੀਆਂ ਦੀ ਪ੍ਰੀਮੀਅਮ ਪ੍ਰੋਸੈਸਿੰਗ(ਵੀਜ਼ੇ ਤੇਜ਼ੀ ਨਾਲ ਜਾਰੀ ਕਰਨ) ਦਾ ਐਲਾਨ ਕੀਤਾ, ਜਿਸ ਨਾਲ ਵਿਦਿਆਰਥੀਆਂ ਲਈ ਅਮਰੀਕਾ ਵਿੱਚ (ਵਿਗਿਆਨ, ਤਕਨਾਲੋਜੀ, ਇੰਜਨੀਅਰਿੰਗ ਅਤੇ ਗਣਿਤ) ਵਿਸ਼ਿਆਂ ਦਾ ਅਧਿਐਨ ਕਰਨ ਲਈ ਆਉਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਲਾਭ ਮਿਲਣ ਦੀ ਸੰਭਾਵਨਾ ਹੈ।...

Read More

ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਮੰਤਰੀ ਦੇ ਭਰੋਸੇ ’ਤੇ ਪੰਜਾਬ ਵਿਧਾਨ ਸਭਾ ਦੇ ਬਾਹਰੋਂ ਧਰਨਾ ਚੁੱਕਿਆ
Tuesday, March 7 2023 08:02 AM

ਚੰਡੀਗੜ੍ਹ, 7 ਮਾਰਚ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰਦਿਆਂ ਧਰਨਾ ਦਿੱਤਾ। ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸ਼ੁਭਦੀਪ ਸਿੰਘ ਸਿੱਧੂ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦੇ ਪਿਤਾ ਬਲਕੌਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਦੇ ਪੁੱਤਰ ਦੇ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਫ਼ਰਾਰ ਹਨ। ਜਾਂਚ ਏਜੰਸੀਆਂ ਵੱਲੋਂ ਕੁਝ ਵੀ ਠੋਸ ਨਹੀਂ ਕੀਤਾ ਗਿਆ। ਉਨ੍ਹਾਂ ਇਸ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬ...

Read More

ਸੀਬੀਆਈ ਨੇ ਬਹੁ ਕਰੋੜੀ ਘਪਲੇ ਸਬੰਧੀ ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਗਿੱਲ ਨੂੰ ਗ੍ਰਿਫ਼ਤਾਰ ਕੀਤਾ
Tuesday, March 7 2023 07:58 AM

ਨਵੀਂ ਦਿੱਲੀ, 7 ਮਾਰਚ ਸੀਬੀਆਈ ਨੇ ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗਿੱਲ ਨੂੰ ਬਹੁ-ਕਰੋੜੀ ਪੋਂਜੀ ਘਪਲੇ ਦੀ ਜਾਂਚ ਦੇ ਮੱਦੇਨਜ਼ਰ ਫਿਜੀ ਤੋਂ ਭਾਰਤ ਹਵਾਲੇ ਕੀਤਾ ਗਿਆ ਹੈ।

Read More

ਪੁਲਵਾਮਾ ’ਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਮਾਰੇ, ਜਵਾਨ ਜ਼ਖ਼ਮੀ
Thursday, April 28 2022 06:36 AM

ਸ੍ਰੀਨਗਰ, 28 ਅਪਰੈਲ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਰਾਤ ਭਰ ਚੱਲੇ ਮੁਕਾਬਲੇ 'ਚ ਦੋ ਅਤਿਵਾਦੀ ਮਾਰੇ ਗਏ| ਪੁਲੀਸ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਦੱਖਣੀ ਕਸ਼ਮੀਰ ਦੇ ਪੁਲਵਾਮਾ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਸੇ ਸਮੇਂ ਉਥੇ ਲੁਕੇ ਅਤਿਵਾਦੀਆਂ ਨੇ ਜਵਾਨਾਂ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਗੋਲੀਬਾਰੀ ਦੇ ਕੁਝ ਸਮੇਂ ਬਾਅਦ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲ...

Read More

ਕੋਰੇਗਾਓਂ-ਭੀਮਾ ਜਾਂਚ ਕਮਿਸ਼ਨ ਨੇ ਸ਼ਰਦ ਪਵਾਰ ਨੂੰ ਤਲਬ ਕੀਤਾ
Thursday, April 28 2022 06:35 AM

ਮੁੰਬਈ, 28 ਅਪਰੈਲ- ਕੋਰੇਗਾਓਂ-ਭੀਮਾ ਜਾਂਚ ਕਮਿਸ਼ਨ ਨੇ ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਜੰਗੀ ਯਾਦਗਾਰ ਵਿੱਚ ਜਨਵਰੀ 2018 ਵਿੱਚ ਹੋਈ ਹਿੰਸਾ ਦੇ ਸਬੰਧ ਵਿੱਚ ਐੱਨਸੀਪੀ ਮੁਖੀ ਸ਼ਰਦ ਪਵਾਰ ਨੂੰ 5 ਅਤੇ 6 ਮਈ ਨੂੰ ਪੇਸ਼ ਹੋਣ ਲਈ ਕਿਹਾ ਹੈ। ਪੈਨਲ ਨੇ ਪਹਿਲਾਂ ਪਵਾਰ ਨੂੰ 2020 ਵਿੱਚ ਸੰਮਨ ਕੀਤਾ ਸੀ ਪਰ ਉਹ ਤਾਲਾਬੰਦੀ ਕਾਰਨ ਇਸ ਦੇ ਸਾਹਮਣੇ ਪੇਸ਼ ਨਹੀਂ ਹੋ ਸਕੇ। ਬਾਅਦ ਵਿੱਚ ਸ੍ਰੀ ਪਵਾਰ ਨੂੰ ਇਸ ਸਾਲ 23 ਅਤੇ 24 ਫਰਵਰੀ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਹੋਰ ਸੰਮਨ ਜਾਰੀ ਕੀਤਾ ਗਿਆ ਸੀ ਪਰ ਸੀਨੀਅਰ ਰਾਜਨੇਤਾ ਨੇ ਇਹ ਕਹਿੰਦੇ ਹੋਏ ਨਵੀਂ ਤਰੀਕ ਦੀ ਮੰਗ...

Read More

ਦੇਸ਼ ’ਚ ਕਰੋਨਾ ਦੇ 3303 ਨਵੇਂ ਮਾਮਲੇ ਤੇ 39 ਮੌਤਾਂ
Thursday, April 28 2022 06:34 AM

ਨਵੀਂ ਦਿੱਲੀ, 28 ਅਪਰੈਲ- ਦੇਸ਼ ’ਚ ਇੱਕ ਦਿਨ ਵਿੱਚ ਕਰੋਨਾ ਦੇ 3,303 ਨਵੇਂ ਕੇਸ ਸਾਹਮਣੇ ਆਉਣ ਕਾਰਨ ਕੁੱਲ ਕੇਸਾਂ ਦੀ ਗਿਣਤੀ4,30,68,799 ਹੋ ਗਈ। ਇਸ ਦੌਰਾਨ 39 ਮੌਤਾਂ ਹੋਣ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 5,23,693 ਹੋ ਗਈ।

Read More

ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਤੋਂ ਮਿਲੀ ਰਾਹਤ
Thursday, April 28 2022 06:31 AM

ਚੰਡੀਗੜ੍ਹ, 28 ਅਪ੍ਰੈਲ - ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ | ਕੋਠੀ ਦੀ ਖਰੀਦੋ ਫ਼ਰੋਖਤ ਮਾਮਲੇ 'ਚ ਅੰਤਰਿਮ ਜ਼ਮਾਨਤ ਉਨ੍ਹਾਂ ਨੂੰ ਮਿਲੀ ਹੈ | ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ |

Read More

ਹਾਈਕੋਰਟ ਵਲੋਂ ਪੰਜਾਬ ਦੇ 73 ਜੱਜਾਂ ਦੇ ਤਬਾਦਲੇ
Thursday, April 28 2022 06:24 AM

ਚੰਡੀਗੜ੍ਹ, 28 ਅਪ੍ਰੈਲ -ਪੰਜਾਬ 'ਚ ਵੱਡੇ ਪੱਧਰ 'ਤੇ ਜੱਜਾਂ ਦੇ ਤਬਾਦਲੇ ਹੋਏ ਹਨ | ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਦੇ ਆਦੇਸ਼ਾਂ ਅਨੁਸਾਰ ਰਜਿੰਦਰ ਸਿੰਘ ਰਾਏ ਨੂੰ ਐਸ.ਏ.ਐਸ. ਨਗਰ ਤੋਂ ਸੰਗਰੂਰ, ਵਰਿੰਦਰ ਅਗਰਵਾਲ ਨੂੰ ਬਰਨਾਲਾ ਤੋਂ ਫ਼ਿਰੋਜ਼ਪੁਰ, ਹਰਪਾਲ ਸਿੰਘ ਨੂੰ ਸੰਗਰੂਰ ਤੋਂ ਐਸ.ਏ.ਐਸ. ਨਗਰ, ਰਜਿੰਦਰ ਅਗਰਵਾਲ ਨੂੰ ਪਟਿਆਲਾ ਤੋਂ ਗੁਰਦਾਸਪੁਰ, ਰਮੇਸ਼ ਕੁਮਾਰੀ ਨੂੰ ਗੁਰਦਾਸਪੁਰ ਤੋਂ ਫਰੀਦਕੋਟ, ਕਮਲਜੀਤ ਲਾਂਬਾ ਨੂੰ ਬਠਿੰਡਾ ਤੋਂ ਬਰਨਾਲਾ, ਤਰਸੇਮ ਮੰਗਲਾ ਨੂੰ ਫਾਜ਼ਿਲਕਾ ਤੋਂ ਪਟਿਆਲਾ, ਸੁਮਿਤ ਮਲਹੋਤਰਾ ਨੂੰ ਫਰੀਦਕੋਟ ਤੋਂ ਬਠਿੰਡਾ, ਜਤਿੰਦਰ ਕੌ...

Read More

ਪੰਜਾਬ 'ਚ 73 ਜੱਜਾਂ ਦੇ ਹੋਏ ਤਬਾਦਲੇ
Wednesday, April 27 2022 10:17 AM

ਚੰਡੀਗੜ੍ਹ, 27 ਅਪ੍ਰੈਲ, 2022: ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਤੇ ਹੋਰ ਜੱਜਾਂ ਨੇ ਪੰਜਾਬ ਦੇ 73 ਜੱਜਾਂ ਦੇ ਤਬਾਦਲੇ ਦੇ ਹੁਕਮ ਦਿੱਤੇ ਹਨ।

Read More

ਕਰਨਾਟਕ ਵਿਚ ਮੁੜ ਵਿਵਾਦ: ਸਕੂਲ ਵਿਚ ਬਾਈਬਲ ਲਿਆਉਣਾ ਜ਼ਰੂਰੀ ਕੀਤਾ
Monday, April 25 2022 09:02 AM

ਬੰਗਲੁਰੂ, 25 ਅਪਰੈਲ ਕਰਨਾਟਕ ਵਿਚ ਹਿਜਾਬ ਤੋਂ ਬਾਅਦ ਬਾਈਬਲ ’ਤੇ ਵਿਵਾਦ ਸ਼ੁਰੂ ਹੋ ਗਿਆ ਹੈ। ਬੰਗਲੁਰੂ ਦੇ ਕਲੇਰੈਂਸ ਹਾਈ ਸਕੂਲ ਪ੍ਰਬੰਧਕਾਂ ਨੇ ਸਰਕੁਲਰ ਜਾਰੀ ਕੀਤਾ ਹੈ ਜਿਸ ਵਿਚ ਸਕੂਲ ਵਿਚ ਬੱਚਿਆਂ ਨੂੰ ਬਾਈਬਲ ਲਿਆਉਣਾ ਜ਼ਰੂਰੀ ਕੀਤਾ ਗਿਆ ਹੈ। ਸਕੂਲ ਦੇ ਇਸ ਫੈਸਲੇ ਖ਼ਿਲਾਫ਼ ਹਿੰਦੂ ਸੰਗਠਨਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਰਾਈਟ ਟੂ ਐਜੂਕੇਸ਼ਨ ਐਕਟ ਦੇ ਉਲਟ ਹੈ।...

Read More

ਗੁਜਰਾਤ ਨੇੜੇ ਪਾਕਿਸਤਾਨੀ ਕਿਸ਼ਤੀ ਵਿਚੋਂ 280 ਕਰੋੜ ਦੀ ਹੈਰੋਇਨ ਜ਼ਬਤ
Monday, April 25 2022 08:42 AM

ਅਹਿਮਦਾਬਾਦ, 25 ਅਪਰੈਲ- ਗੁਜਰਾਤ ਤੱਟੀ ਰੱਖਿਅਕ ਦਲ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨੀ ਕਿਸ਼ਤੀ ਨੂੰ ਜ਼ਬਤ ਕੀਤਾ ਹੈ ਜਿਸ ਵਿਚੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 280 ਕਰੋੜ ਰੁਪਏ ਦੇ ਲਗਪਗ ਹੈ। ਭਾਰਤੀ ਫੌਜ ਦੇ ਬੁਲਾਰੇ ਨੇ ਦੱਸਿਆ ਕਿ ਅਰਬ ਸਾਗਰ ਵਿਚ ਸ਼ੱਕੀ ਹਾਲਤ ਤੇ ਭਾਰਤ ਦੇ ਪਾਣੀ ਵਿਚ ਦਾਖਲ ਹੋਣ ’ਤੇ ਕਿਸ਼ਤੀ ਦਾ ਪਿੱਛਾ ਕੀਤਾ ਗਿਆ ਤੇ ਨੌਂ ਪਾਕਿਸਤਾਨੀਆਂ ਨੂੰ ਹੈਰੋਇਨ ਦੀ ਵੱਡੀ ਖੇਪ ਸਣੇ ਕਾਬੂ ਕੀਤਾ ਗਿਆ।...

Read More

ਭਾਗਲਪੁਰ 'ਚ ਦੇਰ ਰਾਤ ਭਿਆਨਕ ਧਮਾਕਾ, ਕਈ ਮਕੀਨਾਂ ਦੇ ਉੱਡੇ ਪਡ਼ਖੱਚੇ,10 ਦੀ ਮੌਤ, ਕਈ ਜਖ਼ਮੀ
Friday, March 4 2022 06:31 AM

ਨਵੀਂ ਦਿੱਲੀ: ਬਿਹਾਰ ਦੇ ਭਾਗਲਪੁਰ ਵਿੱਚ ਤਿੰਨ ਮਾਰਚ 2022 (ਵੀਰਵਾਰ) ਰਾਤ ਨੂੰ ਜ਼ਬਰਦਸਤ ਵਿਸਫੋਟ ਹੋਇਆ। ਉਸਦੀ ਗੂੰਜ ਪੂਰੇ ਸ਼ਹਿਰ ਵਿਚ ਸੁਣਾਈ ਦਿੱਤੀ। ਇਸ 'ਚ ਬਹੁਤ ਸਾਰੇ ਘਰਾਂ ਨੂੰ ਨੁਕਸਾਨ ਹੋਇਆ ਹੈ।. ਹੁਣ ਤੱਕ ਪ੍ਰਾਪਤ ਕੀਤੀ ਗਈ ਜਾਣਕਾਰੀ ਦੇ ਅਨੁਸਾਰ 12 ਲੋਕ ਜ਼ਖਮੀ ਹੋ ਗਏ ਹਨ ਤੇ ਨਾਲ ਹੀ ਨੌਂ ਲੋਕਾਂ ਦੀ ਮੌਤ ਹੋ ਗਈ ਹੈ। ਉਸ ਖੇਤਰ ਵਿਚ ਜਿੱਥੇ ਇਹ ਧਮਾਕਾ ਹੋਇਆ ਹੈ ਉਥੇ ਬਿਜਲੀ ਨੂੰ ਕੱਟ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਤਾਤਾਰਪੁਰ ਥਾਣਾ ਖੇਤਰ ਦੇ ਨਵੀਨ ਅਕਿਸ਼ਬਾਜ ਦੇ ਘਰ ਵੀਰਵਾਰ ਨੂੰ ਰਾਤ 11.30 ਵਤੇ ਭਿਆਨਕ ਵਿਸਫੋਟ ਹੋਇਆ ਤੇ ਦੋ ਮੰਜਿਲ...

Read More

ਦੇਸ਼ ’ਚ ਕਰੋਨਾ ਦੇ 6396 ਨਵੇਂ ਮਰੀਜ਼ ਤੇ 201 ਮੌਤਾਂ
Friday, March 4 2022 06:28 AM

ਨਵੀਂ ਦਿੱਲੀ, 4 ਮਾਰਚ- ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 6,396 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 4,29,51,556 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਜਾਰੀ ਅੰਕੜਿਆਂ ਦੇ ਅਨੁਸਾਰ ਕਰੋਨਾ ਕਾਰਨ 201 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,14,589 ਹੋ ਗਈ ਹੈ।...

Read More

ਰੂਸ ਨੇ ਯੂਕਰੇਨ ਦੇ ਪਰਮਾਣੂ ਪਾਵਰ ਪਲਾਂਟ ’ਤੇ ਹਮਲਾ ਕੀਤਾ: ਅੱਗ ਲੱਗਣ ਬਾਅਦ ਰੇਡੀਏਸ਼ਨ ਦਾ ਪੱਧਰ ਵਧਿਆ
Friday, March 4 2022 06:27 AM

ਕੀਵ, 4 ਮਾਰਚ- ਯੂਰਪ ਦੇ ਸਭ ਤੋਂ ਵੱਡੇ ਪਰਮਾਣੂ ਪਾਵਰ ਪਲਾਂਟ ਦੇ ਬੁਲਾਰੇ ਨੇ ਕਿਹਾ ਕਿ ਦੱਖਣੀ ਯੂਕਰੇਨ ਦੇ ਸ਼ਹਿਰ ਐਨਰਹੋਦਰ ਵਿੱਚ ਪਾਵਰ ਪਲਾਂਟ 'ਤੇ ਰੂਸੀ ਫੌਜੀ ਹਮਲੇ ਕਾਰਨ ਅੱਗ ਲਗਾ ਗਈ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਜ਼ਪੋਰੀਜ਼ੀਆ ਪਰਮਾਣੂ ਪਲਾਂਟ ਦੇ ਆਲੇ ਦੁਆਲੇ ਦੇ ਖੇਤਰ ਵਿੱਚ ਰੇਡੀਏਸ਼ਨ ਦਾ ਪੱਧਰ ਵੱਧ ਗਿਆ ਹੈ। ਦੇਸ਼ ਦੀ 25 ਫੀਸਦੀ ਬਿਜਲੀ ਦਾ ਉਤਪਾਦਨ ਇਸ ਸਥਾਨ 'ਤੇ ਹੁੰਦਾ ਹੈ। ਹਾਲੇ ਤੱਕ ਇਹ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਸੂਤਰਾਂ ਮੁਤਾਬਕ ਅੱਗ ਬੁਝਾਉਣ ਲਈ ਲੜਾਈ ਰੋਕਣੀ ਬੇਹੱਦ ਜ਼ਰੂਰੀ ਹੈ।...

Read More

ਕੀਵ ’ਚ ਭਾਰਤੀ ਵਿਦਿਆਰਥੀ ਨੂੰ ਗੋਲੀ ਲੱਗੀ: ਮੰਤਰੀ ਵੀਕੇ ਸਿੰਘ ਨੇ ਕਿਹਾ ਜੰਗ ’ਚ ਇਸ ਤਰ੍ਹਾਂ ਹੀ ਹੁੰਦਾ ਹੈ
Friday, March 4 2022 06:27 AM

ਨਵੀਂ ਦਿੱਲੀ, 4 ਮਾਰਚ- ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਭਾਰਤੀ ਵਿਦਿਆਰਥੀ ਨੂੰ ਗੋਲੀ ਲੱਗਣ ਨਾਲ ਜ਼ਖਮੀ ਹੋਣ ਦੀ ਸੂਚਨਾ ਹੈ। ਇਹ ਗੱਲ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਵੀਕੇ ਸਿੰਘ ਨੇ ਸ਼ੁੱਕਰਵਾਰ ਨੂੰ ਦਿੱਤੀ। ਉਹ ਇਸ ਸਮੇਂ ਜੰਗ ਪ੍ਰਭਾਵਿਤ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਆਪਣੇ ਗੁਆਂਢੀ ਦੇਸ਼ ਪੋਲੈਂਡ ਵਿੱਚ ਹਨ। ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ, ‘ਅੱਜ ਸਾਨੂੰ ਪਤਾ ਲੱਗਾ ਹੈ ਕਿ ਕੀਵ ਛੱਡ ਰਹੇ ਇਕ ਵਿਦਿਆਰਥੀ ਨੂੰ ਗੋਲੀ ਮਾਰ ਦਿੱਤੀ ਗਈ ਹੈ। ਉਸ ਨੂੰ ਵਾਪਸ ਕੀਵ ਲਿਜਾਇਆ ਗਿਆ ਹੈ। ਜੰਗ ਵਿੱਚ ਅਜਿਹਾ ਹੁੰਦਾ ਹੈ।’...

Read More

ਯੂ.ਕੇ. ਦੇ ਪ੍ਰਧਾਨ ਮੰਤਰੀ ਨੇ ਕੀਤੀ ਜ਼ੇਲੇਨਸਕੀ ਨਾਲ ਗੱਲ, ਰੂਸ ਦੀਆਂ ਕਾਰਵਾਈਆਂ 'ਤੇ ਚਿੰਤਾ ਕੀਤੀ ਜ਼ਾਹਰ
Friday, March 4 2022 06:26 AM

ਕੀਵ, 4 ਮਾਰਚ - ਯੂ.ਕੇ. ਦੇ ਪ੍ਰਧਾਨ ਮੰਤਰੀ ਜੌਹਨਸਨ ਨੇ ਅੱਜ ਤੜਕੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨਾਲ ਗੱਲ ਕੀਤੀ। ਪੀ.ਐਮ. ਜੌਹਨਸਨ ਨੇ ਕਿਹਾ ਕਿ ਰਾਸ਼ਟਰਪਤੀ ਪੁਤਿਨ ਦੀਆਂ ਲਾਪਰਵਾਹੀ ਵਾਲੀਆਂ ਕਾਰਵਾਈਆਂ ਹੁਣ ਪੂਰੇ ਯੂਰਪ ਦੀ ਸੁਰੱਖਿਆ ਨੂੰ ਸਿੱਧੇ ਤੌਰ 'ਤੇ ਖਤਰੇ ਵਿਚ ਪਾ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਯੂ.ਕੇ. ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗਾ ਕਿ ਸਥਿਤੀ ਹੋਰ ਨਾ ਵਿਗੜੇ |...

Read More

ਕੁਲਭੂਸ਼ਣ ਜਾਧਵ ਮਾਮਲਾ : ਪਾਕਿਸਤਾਨੀ ਅਦਾਲਤ ਨੇ ਭਾਰਤ ਨੂੰ 13 ਅਪਰੈਲ ਤੱਕ ਵਕੀਲ ਨਿਯੁਕਤ ਕਰਨ ਲਈ ਕਿਹਾ
Friday, March 4 2022 06:26 AM

ਇਸਲਾਮਾਬਾਦ,(ਪਾਕਿਸਤਾਨ), 4 ਮਾਰਚ - ਇਸਲਾਮਾਬਾਦ ਹਾਈ ਕੋਰਟ ਨੇ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਅੰਤਰਰਾਸ਼ਟਰੀ ਅਦਾਲਤ ਦੇ ਫ਼ੈਸਲੇ ਦੇ ਅਨੁਸਾਰ ਕੁਲਭੂਸ਼ਣ ਜਾਧਵ ਦੀ ਮੌਤ ਦੀ ਸਜ਼ਾ ਦੇ ਖ਼ਿਲਾਫ਼ ਉਸਦੀ ਅਪੀਲ ਦਾ ਮੁਕਾਬਲਾ ਕਰਨ ਲਈ ਵਕੀਲ ਦੀ ਨਿਯੁਕਤੀ ਦੀ ਮੰਗ ਕਰਨ ਵਾਲੇ ਮਾਮਲੇ ਵਿਚ ਭਾਰਤ ਨੂੰ ਜਵਾਬ ਦੇਣ ਲਈ ਇਕ ਹੋਰ ਮੌਕਾ ਦੇਣ | ਜ਼ਿਕਰਯੋਗ ਹੈ ਕਿ ਸੇਵਾਮੁਕਤ ਭਾਰਤੀ ਜਲ ਸੈਨਾ ਅਧਿਕਾਰੀ ਜਾਧਵ(51) ਨੂੰ ਅਪਰੈਲ 2017 ਵਿਚ ਪਾਕਿਸਤਾਨ ਦੀ ਫ਼ੌਜੀ ਅਦਾਲਤ ਨੇ ਜਾਸੂਸੀ ਅਤੇ ਅੱਤਵਾਦ ਦੇ ਦੋਸ਼ਾਂ ਹੇਠ ਮੌਤ ਦੀ ਸਜ਼ਾ ਸੁਣਾਈ ਸੀ | ਉੱਥੇ ਹੀ ਅਦਾਲਤ ਨੇ ਭਾਰਤ ਨੂੰ ...

Read More

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਨ ਦੀ ਮੰਗ 'ਤੇ ਸੁਪਰੀਮ ਕੋਰਟ ਕਰੇਗਾ 11 ਮਾਰਚ ਨੂੰ ਸੁਣਵਾਈ
Friday, March 4 2022 06:25 AM

ਨਵੀਂ ਦਿੱਲੀ, 4 ਮਾਰਚ - ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਸੁਪਰੀਮ ਕੋਰਟ ਵਲੋਂ 11 ਮਾਰਚ ਨੂੰ ਸੁਣਾਇਆ ਜਾਵੇਗਾ | ਸੁਪਰੀਮ ਕੋਰਟ ਇਸ 'ਤੇ 11 ਮਾਰਚ ਨੂੰ ਸੁਣਵਾਈ ਕਰੇਗੀ |

Read More

ਰੂਸ - ਯੂਕਰੇਨ ਵਿਵਾਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਅਹਿਮ ਬੈਠਕ
Friday, March 4 2022 06:25 AM

ਨਵੀਂ ਦਿੱਲੀ, 4 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਨਾਲ ਸੰਬੰਧਿਤ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਬੈਠਕ ਬੁਲਾਈ ਹੈ | ਪ੍ਰਧਾਨ ਮੰਤਰੀ ਇਸ ਦੀ ਪ੍ਰਧਾਨਗੀ ਕਰ ਰਹੇ ਹਨ | ਯੂਕਰੇਨ ਤੋਂ ਵਾਪਸ ਆਏ ਵਿਦਿਆਰਥੀਆਂ ਨੂੰ ਲੈ ਕੇ ਬੈਠਕ ਕੀਤੀ ਜਾ ਰਹੀ ਹੈ | ਸਾਰੀ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ |

Read More

ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਲੈ ਕੇ ਦਿੱਤਾ ਨਿਰਦੇਸ਼
Friday, March 4 2022 06:24 AM

ਨਵੀਂ ਦਿੱਲੀ, 4 ਮਾਰਚ - ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦੀ ਪਟੀਸ਼ਨ 'ਤੇ 2 ਹਫਤਿਆਂ ਦੇ ਅੰਦਰ ਫ਼ੈਸਲਾ ਕਰਨ ਲਈ ਕਿਹਾ ਹੈ ਕਿ ਉਹ ਆਪਣੇ ਖ਼ਿਲਾਫ਼ ਲਟਕਦੇ ਸਾਰੇ ਅਪਰਾਧਿਕ ਮਾਮਲਿਆਂ ਨੂੰ ਸੀ.ਬੀ.ਆਈ. ਨੂੰ ਟਰਾਂਸਫਰ ਕਰਨ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਕਿਹਾ ਕਿ ਉਹ ਜਾਂ ਤਾਂ ਇਸ ਮਾਮਲੇ ਦੀ ਸੁਣਵਾਈ ਖੁਦ ਕਰੇ ਜਾਂ ਕਿਸੇ ਹੋਰ ਬੈਂਚ ਨੂੰ ਸੌਂਪੇ |...

Read More

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
1 month ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago

ਰਾਜਨੀਤੀ
ਸੰਗਮਾ ਨੇ ਦੂਜੀ ਵਾਰ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ: ਮੋਦੀ, ਸ਼ਾਹ ਤੇ ਨੱਢਾ ਸਮਾਗਮ ’ਚ ਹਾਜ਼ਰ
1 year ago

ਰਾਜਨੀਤੀ
ਗੁਜਰਾਤ ’ਚ ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ: 10 ਸਾਲ ਦੀ ਕੈਦ ਤੇ ਇਕ ਕਰੋੜ ਰੁਪਏ ਜੁਰਮਾਨਾ ਕਰਨ ਵਾਲੇ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ ’ਚ ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ: 10 ਸਾਲ ਦੀ ਕੈਦ ਤੇ ਇਕ ਕਰੋੜ ਰੁਪਏ ਜੁਰਮਾਨਾ ਕਰਨ ਵਾਲੇ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ
1 year ago