ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
Tuesday, September 21 2021 07:34 AM

ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਟੀਮ ਨੂੰ ਖੇਤਰ ਵਿਚ ਪਹੁੰਚਾਇਆ ਹੈ ਅਤੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ |...

Read More

ਬਹੁਮਤ ਨਾ ਮਿਲਣ ਦੇ ਬਾਵਜੂਦ ਕੈਨੇਡਾ ’ਚ ਟਰੂਡੋ ਮੁੜ ਬਣਾਉਣਗੇ ਸਰਕਾਰ
Tuesday, September 21 2021 07:34 AM

ਟੋਰਾਂਟੋ, 21 ਸਤੰਬਰ ਕੈਨੇਡਾ ’ਚ ਜਸਟਿਨ ਟਰੂਡੋ ਦੀ ਦੁਬਾਰਾ ਸਰਕਾਰ ਬਣੇਗੀ ਪਰ ਇਹ ਘੱਟਗਿਣਤੀ ਹੋਵੇਗੀ,ਕਿਉਂਕਿ ਲਿਬਰਲ ਪਾਰਟੀ ਨੂੰ ਬਹੁਮਤ ਹਾਸਲ ਨਹੀਂ ਹੋਇਆ। ਸੰਸਦੀ ਚੋਣਾਂ ’ਚ ਲਿਬਰਲ ਪਾਰਟੀ ਨੂੰ ਕੁੱਲ 338 ਵਿਚੋਂ 156 ਸੀਟਾਂ ਮਿਲੀਆਂ ਹਨ| ਚੋਣਾਂ ਦਾ ਨਤੀਜਾ ਦੋ ਸਾਲ ਪਹਿਲਾਂ ਹੋਈਆਂ ਚੋਣਾਂ ਵਰਗਾ ਹੀ ਹੈ| ਸਾਲ 2019 ਵਿਚ ਉਨ੍ਹਾਂ ਦੀ ਪਾਰਟੀ ਨੂੰ 157 ਸੀਟਾਂ ਮਿਲੀਆਂ ਸਨ| ਹਾਊਸ ਆਫ਼ ਕਾਮਨਜ਼ ਵਿਚ ਬਹੁਮਤ ਲਈ 170 ਸੀਟਾਂ ਦੀ ਲੋੜ ਹੈ।...

Read More

ਮਲਸੀਆ ਦਾ ਮਨਿੰਦਰ ਸਿੰਘ ਸਿੱਧੂ ਕੈਨੇਡਾ ’ਚ ਦੂਜੀ ਬਣਿਆ ਐੱਮਪੀ
Tuesday, September 21 2021 07:34 AM

ਜਲੰਧਰ, 21 ਸਤੰਬਰ ਇਸ ਜ਼ਿਲ੍ਹੇ ਦੇ ਕਸਬੇ ਮਲਸੀਆ ਦੇ ਨਰਿੰਦਰ ਸਿੰਘ ਸਿੱਧੂ ਦਾ ਪੁੱਤਰ ਮਨਿੰਦਰ ਸਿੱਧੂ ਬਰੈਂਪਟਨ ਈਸਟ ਤੋਂ ਦੂਜੀ ਵਾਰ ਐੱਮਪੀ ਬਣਿਆ ਹੈ। ਮਲਸੀਆ ਪਿੰਡ ਦੇ ਲੋਕਾਂ ਨੇ ਇਸ ਨੂੰ ਬਹੁਤ ਮਾਣ ਵਾਲੀ ਗੱਲ ਦੱਸਿਆ ਹੈ ਤੇ ਲੋਕ ਇਕ ਦੂਜੇ ਨੂੰ ਵਧਾਈਆਂ ਦੇ ਰਹੇ ਹਨ। ਇਸ ਦੌਰਾਨ ਅਲਬਰਟਾ ਸੂਬੇ ਦੇ ਸੰਸਦੀ ਹਲਕੇ ਕੈਲਗਰੀ ਸਕਾਈਵਿਊ ਤੋਂ ਲਿਬਰਲ ਪਾਰਟੀ ਉਮੀਦਵਾਰ ਜਾਰਜ ਚਾਹਲ ਜਿੱਤ ਗਿਆ ਹੈ। ਕੈਲਗਰੀ ਫੋਰੈਸਟ ਲਾਊਨ ਤੋਂ ਕੰਜ਼ਰਵੇਟਿਵ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ।...

Read More

ਪੰਜਾਬ ’ਚ ਨਵੇਂ ਡੀਜੀਪੀ ਦੀ ਨਿਯੁਕਤੀ ਦਾ ਪੇਚ ਫਸਿਆ, ਰਾਹੁਲ ਗਾਂਧੀ ਕਰਨਗੇ ਫ਼ੈਸਲਾ
Tuesday, September 21 2021 07:33 AM

ਚੰਡੀਗੜ੍ਹ, 21 ਸਤੰਬਰ ਪੰਜਾਬ ਦੇ ਨਵੇਂ ਡੀਜੀਪੀ ਦੀ ਨਿਯੁਕਤੀ ਲਈ ਹਾਲੇ ਹੋਰ ਉਡੀਕ ਕਰਨੀ ਪਵੇਗੀ ਕਿਉਂਕਿ ਇਸ ਬਾਰੇ ਫ਼ੈਸਲਾ ਹਾਈ ਕਮਾਨ ਦੀ ਸਹਿਮਤੀ ਨਾਲ ਕੀਤਾ ਜਾਵੇਗਾ। ਨਵੇਂ ਡੀਜੀਪੀ ਦੀ ਚੋਣ ਅਤੇ ਪੁਲੀਸ ਅਤੇ ਪ੍ਰਸ਼ਾਸਨ ਵਿੱਚ ਬਦਲਾਅ ਬਾਰੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਹੋਰ ਸੀਨੀਅਰ ਕਾਂਗਰਸੀ ਨੇਤਾਵਾਂ ਵਿਚਾਲ ਸੋਮਵਾਰ ਰਾਤ ਲੰਮੀ ਮੀਟਿੰਗ ਹੋਈ। ਉਨ੍ਹਾਂ ਨੇ ਕਈ ਅਧਿਕਾਰੀਆਂ ਨੂੰ ਸ਼ਾਰਟ ਲਿਸਟ ਕੀਤਾ ਪਰ ਅੰਤਿਮ ਪ੍ਰਵਾਨਗੀ ਰਾਹੁਲ ਗਾਂਧੀ ਤੋਂ ਲਈ ਜਾਵੇਗੀ। ਹਾਲਾਂਕਿ ਨਵੇਂ ਮੁੱਖ ਮੰਤਰੀ ਪੁਲੀਸ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਦੇ ਹੱਕ ਵਿੱਚ ...

Read More

ਪੰਜਾਬ ਸਰਕਾਰ ਨੇ 9 ਆਈਏਐੱਸ ਤੇ 2 ਪੀਸੀਐੱਸ ਅਧਿਕਾਰੀ ਬਦਲੇ
Tuesday, September 21 2021 07:33 AM

ਚੰਡੀਗੜ੍ਹ, 21 ਸਤੰਬਰ ਪੰਜਾਬ ਸਰਕਾਰ ਨੇ ਅੱਜ 9 ਆਈਏਐੱਸ ਤੇ 2 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਹਨ। ਮੁੱਖ ਮੰਤਰੀ ਦਫ਼ਤਰ ਵਿੱਚੋਂ ਬਦਲੇ ਗਏ ਆਈਏਐੱਸ ਅਧਿਕਾਰੀਆਂ ਤੇਜਵੀਰ ਸਿੰਘ ਤੇ ਗੁਰਕੀਰਤ ਕ੍ਰਿਪਾਲ ਸਿੰਘ ਨੂੰ ਵੀ ਨਵੀਆਂ ਥਾਵਾਂ ’ਤੇ ਨਿਯਕਤ ਕੀਤਾ ਗਿਆ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਵੀ ਬਦਲ ਦਿੱਤਾ ਗਿਆ ਹੈ| 2009 ਬੈਚ ਦੀ ਆਈਏਐਸ ਅਧਿਕਾਰੀ ਈਸ਼ਾ ਜੋ ਇਸ ਵੇਲੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਅਤੇ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਵਜੋਂ ਤਾਇਨਾਤ ਸਨ ਨੂੰ, ਮੁਹਾਲੀ ਦੀ ਡੀਸੀ ਲਾਇਆ ਗਿਆ ਹੈ।...

Read More

ਰਾਹੁਲ ਗਾਂਧੀ ਅਤੇ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
Monday, September 20 2021 06:33 AM

ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਧਾਈ ਦਿੱਤੀ |

Read More

ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ
Monday, September 20 2021 06:32 AM

ਅਬੋਹਰ, 20 ਸਤੰਬਰ - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇੱਥੇ ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸੁਨੀਲ ਜਾਖੜ ਦਾ ਨਾਂਅ ਮੁੱਖ ਮੰਤਰੀ ਅਹੁਦੇ ਲਈ ਲਗਾਤਾਰ ਅੱਗੇ ਚੱਲ ਰਿਹਾ ਸੀ ਅਤੇ ਅਤੇ ਮੌਕੇ 'ਤੇ ਪਾਰਟੀ ਹਾਈਕਮਾਂਡ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਐਲਾਨ ਦਿੱਤਾ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਨਾਰਾਜ਼ਗੀ ਤੋਂ ਹੀ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।...

Read More

ਫੇਸਬੁੱਕ ਇੰਡੀਆ ਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦੇ ਮੁਖੀ ਵਜੋਂ ਕੀਤਾ ਨਿਯੁਕਤ
Monday, September 20 2021 06:31 AM

ਨਵੀਂ ਦਿੱਲੀ, 20 ਸਤੰਬਰ - ਫੇਸਬੁੱਕ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਸਾਬਕਾ ਆਈਏਐਸ ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ।

Read More

ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
Monday, September 20 2021 06:30 AM

ਚੰਡੀਗੜ੍ਹ, 20 ਸਤੰਬਰ ਚਮਕੌਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਭਵਨ ਪਹੁੰਚ ਕੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਵੀ ਸਹੁੰ ਚੁੱਕੀ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ ਹੋਰ ਵਿਧਾਇਕ ਵੀ ਹਾਜ਼ਰ ਸਨ। ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਦਫ਼ਾ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠੇ ਹਨ। ਇਸ ਤੋਂ ਪਹਿਲਾਂ ਰਾਮਗੜ੍ਹੀਆ ਭਾਈਚਾਰੇ ਵਿੱਚੋਂ ਗਿਆਨੀ ਜ਼ੈਲ ਸਿੰਘ ਪੰ...

Read More

ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ
Monday, September 20 2021 06:30 AM

ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ ਹੈ। ਇਸ ਨਾਲ ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਸੰਭਾਵਨਾ ਅਤੇ ਨਾਲ ਹੀ ਅਹੁਦੇ ਲਈ ਉਨ੍ਹਾਂ ਦੀ ਚੋਣ ਦੇ ਬਹੁਤ ਹੀ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਨੂੰ ਵੀ ਨਕਾਰਦਾ ਹੈ।...

Read More

ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ ਚਰਨਜੀਤ ਸਿੰਘ ਚੰਨੀ
Monday, September 20 2021 06:29 AM

ਚੰਡੀਗੜ੍ਹ, 20 ਸਤੰਬਰ - ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਫਿਰ ਉਹ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ। ਜ਼ਿਕਰਯੋਗ ਹੈ ਕਿ ਚੰਨੀ ਦੁਪਹਿਰ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮਿਲਣਗੇ |

Read More

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ
Monday, September 20 2021 06:29 AM

ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ ਹੋਈਆਂ ਹਨ।

Read More

ਬੱਦਲ ਫਟਣ ਦੀ ਘਟਨਾ ਨੇ ਬੀ.ਆਰ.ਓ. ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ ਕੀਤਾ ਪ੍ਰਭਾਵਿਤ
Monday, September 20 2021 06:28 AM

ਉੱਤਰਾਖੰਡ,20 ਸਤੰਬਰ - ਚਮੋਲੀ ਜ਼ਿਲ੍ਹੇ ਵਿਚ ਬੱਦਲ ਫਟਣ ਦੀ ਘਟਨਾ ਨੇ ਨਾਰਾਇਣਬਾਗਰ ਬਲਾਕ ਦੇ ਪੰਗਤੀ ਪਿੰਡ ਵਿਚ ਬੀ.ਆਰ.ਓ. (ਬਾਰਡਰ ਰੋਡ ਆਰਗੇਨਾਈਜ਼ੇਸ਼ਨ) ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ ਪ੍ਰਭਾਵਿਤ ਕੀਤਾ ਹੈ। ਜ਼ਿਲ੍ਹੇ ਪ੍ਰਸ਼ਾਸਨ ਅਨੁਸਾਰ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

Read More

ਰਾਹੁਲ ਗਾਂਧੀ ਦੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ
Monday, September 20 2021 06:28 AM

ਨਵੀਂ ਦਿੱਲੀ, 20 ਸਤੰਬਰ - ਰਾਹੁਲ ਗਾਂਧੀ ਦੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।

Read More

ਬੰਦ ਕੀਤੇ ਅਫ਼ਗ਼ਾਨ 'ਚ ਲੜਕੀਆਂ ਦੇ ਸਕੂਲ ਸਿੱਖਿਆ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੇ - ਯੂਨੈਸਕੋ, ਯੂਨੀਸੇਫ
Monday, September 20 2021 06:27 AM

ਨਵੀਂ ਦਿੱਲੀ, 20 ਸਤੰਬਰ - ਯੂਨੈਸਕੋ, ਯੂਨੀਸੇਫ ਦਾ ਕਹਿਣਾ ਹੈ ਕਿ ਬੰਦ ਕੀਤੇ ਗਏ ਅਫ਼ਗ਼ਾਨ ਲੜਕੀਆਂ ਦੇ ਸਕੂਲ ਸਿੱਖਿਆ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੇ ਹਨ।

Read More

ਕਾਂਗਰਸ ਹਾਈ ਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗਿਆ ਅਸਤੀਫ਼ਾ
Saturday, September 18 2021 06:53 AM

ਪਾਰਟੀ ਕਾਰਜਕਾਰੀ ਪ੍ਰਧਾਨ ਪ੍ਰਗਟ ਸਿੰਘ, ਕੁਲਜੀਤ ਨਾਗਰਾ ਤੇ ਨਵਜੋਤ ਸਿੰਘ ਸਿੱਧੂ ਵਿੱਚ ਕਾਂਗਰਸ ਭਵਨ ਵਿੱਚ ਮੀਟਿੰਗ ਜਾਰੀ। 2 ਵਜੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਤੇ ਰੱਖੀ ਗਈ ਮੀਟਿੰਗ। ਸੂਤਰਾਂ ਮੁਤਾਬਿਕ ਵਿਧਾਇਕਾਂ ਨੂੰ 2 ਵਜੇ ਦੀ ਮੀਟਿੰਗ ਲਈ ਕੀਤੇ ਜਾ ਰਹੇ ਨੇ ਫ਼ੋਨ। ਕੈਪਟਨ ਨੇ ਆਪਣੇ ਸਮਰਥਕਾਂ ਦੀ ਅੱਜ 2 ਵਜੇ ਬੁਲਾਈ ਮੀਟਿੰਗ ਸੂਤਰਾਂ ਮੁਤਾਬਿਕ ਕੈਪਟਨ ਨੇ ਨਜ਼ਦੀਕੀ ਸਾਥੀਆਂ ਨੂੰ ਕਿਹਾ ਸੀ ਕਿ ਜੇ ਉਨ੍ਹਾਂ ਨੂੰ ਹਟਾਇਆ ਗਿਆ ਤਾਂ ਉਹ ਅਸਤੀਫ਼ਾ ਦੇ ਦੇਣਗੇ। ਵਿਧਾਇਕ ਦਲ ਦੀ ਮੀਟਿੰਗ ਵਿੱਚ ਨਵੇਂ ਪਾਰਟੀ ਨੇਤਾ ਨੂੰ ਚੁਣਨ ਦਾ ਆਦੇਸ਼। ਕਿਸੇ ਹਿ...

Read More

ਛੇ ਸਾਲ ਦੀ ਭਤੀਜੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਗ੍ਰਿਫ਼ਤਾਰ
Saturday, September 18 2021 06:37 AM

ਠਾਣੇ,18 ਸਤੰਬਰ - ਮਹਾਰਾਸ਼ਟਰ ਪੁਲਿਸ ਨੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ਕਸਬੇ ਤੋਂ ਇਕ ਵਿਅਕਤੀ ਨੂੰ ਆਪਣੀ ਛੇ ਸਾਲ ਦੀ ਭਤੀਜੀ ਨਾਲ ਕਈ ਮੌਕਿਆਂ 'ਤੇ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ 42 ਸਾਲਾ ਦੋਸ਼ੀ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।...

Read More

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ ਸਿੱਧੂ
Saturday, September 18 2021 06:37 AM

ਚੰਡੀਗੜ੍ਹ,18 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੂਬਾ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ।

Read More

ਸੀ.ਐਲ.ਪੀ. ਦੀ ਮੀਟਿੰਗ 'ਤੇ ਅਬਜ਼ਰਵਰ ਅਜੈ ਮਾਕਨ ਦਾ ਵੱਡਾ ਬਿਆਨ
Saturday, September 18 2021 06:36 AM

ਨਵੀਂ ਦਿੱਲੀ,18 ਸਤੰਬਰ - ਸੀ.ਐਲ.ਪੀ. ਦੀ ਮੀਟਿੰਗ ਲਈ ਹਰੀਸ਼ ਰਾਵਤ ਤੋਂ ਇਲਾਵਾ ਹਾਈਕਮਾਨ ਵਲੋਂ ਦੋ ਵਿਸ਼ੇਸ਼ ਅਬਜ਼ਰਵਰ ਵੀ ਭੇਜੇ ਜਾ ਰਹੇ ਹਨ | ਉੱਥੇ ਹੀ ਅਬਜ਼ਰਵਰ ਅਜੈ ਮਾਕਨ ਦਾ ਕਹਿਣਾ ਹੈ ਕਿ ਉਹ ਸੂਬਾ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਲਈ ਪੰਜਾਬ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਨਹੀਂ ਪਤਾ ਇਸ ਵਿਚ ਕੌਣ - ਕੌਣ ਹਿੱਸਾ ਲੈ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੈ ਅਤੇ ਕੋਈ ਗੜਬੜ ਨਹੀਂ ਹੈ, ਸਭ ਕੁਝ ਠੀਕ ਹੈ |...

Read More

ਦੇਸ਼ ’ਚ ਸਿੱਧੀ ਫੰਡਿੰਗ ਤੋਂ ਰੋਕੇ ਗਏ ਨੌ ਵਿਦੇਸ਼ੀ ਐੱਨਜੀਓ, 49 ਹਜ਼ਾਰ ਕਰੋੜ ਤੋਂ ਜ਼ਿਆਦਾ ਦੀ ਮਿਲੀ ਵਿਦੇਸ਼ੀ ਫੰਡਿੰਗ
Thursday, September 16 2021 05:58 PM

ਨਵੀਂ ਦਿੱਲੀ (ਏਜੰਸੀ) : ਦੇਸ਼ ਦੇ ਵੱਖ-ਵੱਖ ਸੈਕਟਰਾਂ ’ਚ ਕੰਮਾਂ ਲਈ ਪੈਸਾ ਮੁਹੱਈਆ ਕਰਾਉਣ ਵਾਲੇ ਨੌ ਵਿਦੇਸ਼ੀ ਗੈਰ ਸਰਕਾਰੀ ਸੰਗਠਨਾਂ (ਐੱਨਜੀਓ) ’ਤੇ ਸਰਕਾਰ ਨੇ ਉਚਿਤ ਅਧਿਕਾਰੀਆਂ ਦੀ ਮਨਜ਼ੂਰੀ ਦੇ ਬਿਨਾ ਦੇਸ਼ ’ਚ ਫੰਡ ਟਰਾਂਸਫਰ ਕਰਨ ’ਤੇ ਰੋਕ ਲਗਾ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਫਾਰੇਨ ਕਾਂਟ੍ਰੀਬਿਊਸ਼ਨ ਰੈਗੂਲੇਸ਼ਨ ਐਕਟ 2010 ਦੀਆਂ ਮਦਾਂ ਦੇ ਤਹਿਤ ਗ੍ਰਹਿ ਮੰਤਰਾਲੇ ਨੇ ਇਨ੍ਹਾਂ ਐੱਨਜੀਓਜ਼ ਨੂੰ ‘ਪ੍ਰਾਇਰ ਰੈਫਰੈਂਸ ਕੈਟੇਗਰੀ’ ’ਚ ਰੱਖਿਆ ਹੈ। ਇਸਦੇ ਤਹਿਤ ਇਨ੍ਹਾਂ ਵਿਦੇਸ਼ੀ ਸੰਗਠਨਾਂ ਤੋਂ ਕੋਈ ਵੀ ਫੰਡ ਹਾਸਲ ਹੋਣ ਦੀ ਸਥਿਤੀ ’ਚ ਬੈਂਕਾਂ ਲਈ ਅਧਿਕਾਰੀਆਂ ਨੂੰ ...

Read More

ਰਾਜਨੀਤੀ
ਤਰਨਤਾਰਨ : ਰਮਨਦੀਪ ਸਿੰਘ ਭਰੋਵਾਲ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
13 days ago

ਰਾਜਨੀਤੀ
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
19 days ago

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
2 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago