News: ਰਾਜਨੀਤੀ

ਭਾਜਪਾ ਤੇ ਸਹਿਯੋਗੀ ਦਲਾਂ ਨੇ ਪੇਂਡੂ ਖ਼ੇਤਰਾਂ ਲਈ ਜਾਰੀ ਕੀਤੇ 11 ਸੰਕਲਪ

Tuesday, February 8 2022 07:50 AM
ਚੰਡੀਗੜ੍ਹ, 8 ਫਰਵਰੀ - ਭਾਜਪਾ ਪੰਜਾਬ ਲੋਕ ਕਾਂਗਰਸ ਅਤੇ ਸੰਯੁਕਤ ਅਕਾਲੀ ਦਲ ਦੇ ਗੱਠਜੋੜ ਵਲੋਂ ਅੱਜ ਛੇ ਪੇਂਡੂ ਖ਼ੇਤਰ ਲਈ ਗਿਆਰਾਂ ਨੁਕਾਤੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ 'ਚ ਭਾਜਪਾ ਤੇ ਸਹਿਯੋਗੀ ਦਲਾਂ ਨੇ ਪੇਂਡੂ ਖ਼ੇਤਰਾਂ ਲਈ 11 ਸੰਕਲਪ ਪੱਤਰ ਜਾਰੀ ਕੀਤੇ ਹਨ। 1.ਖੁਸ਼ਹਾਲ ਕਿਸਾਨ 2. ਟਿਕਾਊ ਹਰਿਤ ਕ੍ਰਾਂਤੀ 3.ਹਰੇਕ ਖੇਤ ਲਈ ਪਾਣੀ ਦਾ ਪ੍ਰਬੰਧ 4. ਖੇਤੀਬਾੜੀ ਸਹਾਇਕ ਧੰਦਿਆਂ ਨੂੰ ਪ੍ਰੋਤਸਾਹਨ 5.ਖੇਤੀ ਆਧਾਰਿਤ ਉਦਯੋਗ ਧੰਦਿਆਂ ਨੂੰ ਬੜਾਵਾ 6.ਪੇਂਡੂ ਉਦਮੱਤਾ ਨੂੰ ਬੜਾਵਾ 7. ਨਰੋਏ ਪਿੰਡ 8. ਬੁਨਿਆਦੀ ਢਾਂਚੇ ਦਾ ਵਿਕਾਸ 9. ਵਿਕਸਿਤ ਪਿੰਡ 10....

Punjab Assembly Elections 2022 : ਮਾਇਆਵਤੀ ਮੰਗਲਵਾਰ ਨੂੰ ਆਉਣਗੇ ਨਵਾਂਸ਼ਹਿਰ, ਪੰਜਾਬ 'ਚ ਚੋਣ ਪ੍ਰਚਾਰ ਦੀ ਕਰਨਗੇ ਸ਼ੁਰੂਆਤ

Monday, February 7 2022 07:30 PM
ਨਵਾਂਸ਼ਹਿਰ : ਬਸਪਾ ਸੁਪਰੀਮੋ ਮਾਇਆਵਤੀ ਦਾਣਾ ਮੰਡੀ ਨਵਾਂਸ਼ਹਿਰ ਵਿਚ ਰੈਲੀ ਨਾਲ ਪੰਜਾਬ ਵਿਚ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਗੜ੍ਹੀ ਨੇ ਦੱਸਿਆ ਕਿ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਬਸਪਾ ਦੇ ਗੜ੍ਹ ਦੋਆਬਾ ਵਾਸੀਆਂ ਨੂੰ ਬਸਪਾ ਸੁਪਰੀਮੋ ਦੀ ਬੇਸਬਰੀ ਨਾਲ ਉਡੀਕ ਹੈ। ਗੜ੍ਹੀ ਨੇ ਕਿਹਾ ਕਿ ਇਸ ਚੋਣ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਬਸਪਾ ਦੀ ਲੀਡਰਸ਼ਿਪ ਹਾਜ਼ਰ ਰਹੇਗੀ।...

ਇੱਕ-ਦੋ ਦਿਨਾਂ 'ਚ ਮੁੜ ਵਿਗੜਨ ਵਾਲਾ ਹੈ ਮੌਸਮ, ਦਿੱਲੀ ਸਮੇਤ ਕਈ ਸੂਬਿਆਂ 'ਚ ਹੋਵੇਗੀ ਬਾਰਿਸ਼, ਪਹਾੜਾਂ 'ਚ ਬਰਫਬਾਰੀ ਦਾ ਅਲਰਟ

Monday, February 7 2022 07:24 PM
ਨਵੀਂ ਦਿੱਲੀ, ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਰਾਜਾਂ ਵਿੱਚ ਇਨ੍ਹੀਂ ਦਿਨੀਂ ਮੌਸਮ ਸਾਫ਼ ਹੈ। ਤਾਪਮਾਨ ਵੀ ਪਿਛਲੇ ਦਿਨਾਂ ਦੇ ਮੁਕਾਬਲੇ ਵਧਿਆ ਹੈ। ਮੌਸਮ ਵਿਭਾਗ ਮੁਤਾਬਕ ਉੱਤਰ ਪ੍ਰਦੇਸ਼, ਰਾਜਸਥਾਨ, ਦਿੱਲੀ ਅਤੇ ਹਰਿਆਣਾ ਸਮੇਤ ਕਈ ਸੂਬਿਆਂ 'ਚ ਆਉਣ ਵਾਲੇ ਦਿਨਾਂ 'ਚ ਇਕ ਵਾਰ ਫਿਰ ਤਾਪਮਾਨ 'ਚ ਗਿਰਾਵਟ ਦੇ ਨਾਲ-ਨਾਲ ਠੰਢ ਵਧਣ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਦਾ ਮੌਸਮ ਬੁੱਧਵਾਰ ਤੋਂ ਇਕ ਵਾਰ ਫਿਰ ਖਰਾਬ ਹੋ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੰਗਲਵਾਰ ਅਤੇ ਅਗਲੇ ਦੋ-ਤਿੰਨ ਦਿਨਾਂ ਤਕ ਮੌਸਮ ਖਰਾਬ ਰਹੇਗਾ। ਇਸ ਦੌਰਾਨ ਪੱਛਮੀ ਗੜਬੜੀ ਕਾਰਨ...

ਸੁਪਰੀਮ ਕੋਰਟ ਨੇ 6 ਜੱਜਾਂ ਨੂੰ ਤਰੱਕੀ ਦੇ ਕੇ ਦਿੱਲੀ ਹਾਈ ਕੋਰਟ ’ਚ ਨਿਯੁਕਤੀ ਲਈ ਸਿਫ਼ਾਰਸ਼ ਕੀਤੀ

Wednesday, February 2 2022 09:58 AM
ਨਵੀਂ ਦਿੱਲੀ, 2 ਫਰਵਰੀ- ਚੀਫ਼ ਜਸਟਿਸ ਐਨਵੀ ਰਮਨਾ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਦਿੱਲੀ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਲਈ ਕੇਂਦਰ ਨੂੰ ਛੇ ਨਿਆਂਇਕ ਅਧਿਕਾਰੀਆਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਹੈ। ਕੌਲਿਜੀਅਮ ਵਿੱਚ ਜਸਟਿਸ ਯੂਯੂ ਲਲਿਤ ਅਤੇ ਜਸਟਿਸ ਏਐੱਮ ਖਾਨਵਿਲਕਰ ਵੀ ਸ਼ਾਮਲ ਹਨ। ਕੌਲਜੀਅਮ ਨੇ 1 ਫਰਵਰੀ ਨੂੰ ਵਿਚਾਰ-ਵਟਾਂਦਰਾ ਕੀਤਾ ਅਤੇ ਪੂਨਮ ਏ. ਬਾਂਬਾ, ਨੀਨਾ ਬਾਂਸਲ ਕ੍ਰਿਸ਼ਨਾ, ਦਿਨੇਸ਼ ਕੁਮਾਰ ਸ਼ਰਮਾ, ਅਨੂਪ ਕੁਮਾਰ ਮੈਂਦੀਰੱਤਾ, ਸਵਰਨ ਕਾਂਤਾ ਸ਼ਰਮਾ ਅਤੇ ਸੁਧੀਰ ਕੁਮਾਰ ਜੈਨ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ।...

ਬਟਾਲਾ: ਭਾਜਪਾ ਉਮੀਦਵਾਰ ਫ਼ਤਹਿਜੰਗ ਸਿੰਘ ਬਾਜਵਾ ਸਣੇ 80-85 ਅਣਪਛਾਤਿਆਂ ਖਿਲਾਫ਼ ਮੁਕੱਦਮਾ ਦਰਜ

Wednesday, February 2 2022 09:57 AM
ਬਟਾਲਾ, 2 ਫਰਵਰੀ- ਵਿਧਾਨ ਸਭਾ ਹਲਕਾ ਬਟਾਲਾ ਤੋਂ ਭਾਜਪਾ ਉਮੀਦਵਾਰ ਫ਼ਤਹਿਜੰਗ ਸਿੰਘ ਬਾਜਵਾ ਬਟਾਲਾ ਨੂੰ ਨਾਮਜ਼ਦਗੀ ਭਰਨ ਮਗਰੋਂ ਉਸ ਵੇਲੇ ਝਟਕਾ ਲੱਗਾ, ਜਦੋਂ ਥਾਣਾ ਸਿਟੀ ਨੇ ਉਨ੍ਹਾਂ ਸਣੇ 80-85 ਅਣਪਛਾਤਿਆਂ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਧਾਰਾ 188 ਤਹਿਤ ਮੁਕੱਦਮਾ ਦਰਜ ਕਰ ਦਿੱਤਾ। ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸ੍ਰੀ ਬਾਜਵਾ ਨੂੰ ਭਾਜਪਾ ਵੱਲੋਂ ਟਿਕਟ ਦੇਣ ’ਤੇ ਵੀ ਟਿਕਟ ਦੇ ਕਈ ਚਾਹਵਾਨਾਂ ਨੇ ਇਤਰਾਜ਼ ਕੀਤਾ ਸੀ ਅਤੇ ਬੜੀ ਮੁਸ਼ਕਿਲ ਨਾਲ ਹਾਈਕਮਾਂਡ ਨੇ ਸਾਰੇ ਭਾਜਪਾ ਆਗੂਆਂ ਨੂੰ ਇੱਕਮੁੱਠ ਕਰਕੇ ਸ੍ਰੀ...

ਨਿੱਜੀ ਖੇਤਰ ਦੀਆਂ ਨੌਕਰੀਆਂ ’ਚ ਰਾਖਵਾਂਕਰਨ ਲਈ ਕਾਨੂੰਨ ਲਿਆਉਣ ਦੀ ਕੋਈ ਤਜਵੀਜ਼ ਨਹੀਂ: ਸਰਕਾਰ

Wednesday, February 2 2022 09:56 AM
ਨਵੀਂ ਦਿੱਲੀ, 2 ਫਰਵਰੀ- ਸਰਕਾਰ ਨੇ ਅੱਜ ਕਿਹਾ ਕਿ ਨਿੱਜੀ ਖੇਤਰ ਦੀਆਂ ਨੌਕਰੀਆਂ ਵਿੱਚ ਸਥਾਨਕ ਨੌਜਵਾਨਾਂ ਨੂੰ ਰਾਖਵਾਂਕਰਨ ਦੇਣ ਲਈ ਕੋਈ ਕਾਨੂੰਨ ਲਿਆਉਣ ਦਾ ਕੋਈ ਪ੍ਰਸਤਾਵ ਨਹੀਂ ਹੈ। ਸਰਕਾਰ ਨੂੰ ਪੁੱਛਿਆ ਗਿਆ ਸੀ, ‘ਕੀ ਸਰਕਾਰ ਨਿੱਜੀ ਖੇਤਰ ਦੀਆਂ ਨੌਕਰੀਆਂ 'ਚ ਸਥਾਨਕ ਨੌਜਵਾਨਾਂ ਨੂੰ ਰਾਖਵਾਂਕਰਨ ਦੇਣ ਲਈ ਕੋਈ ਕਾਨੂੰਨ ਲਿਆਏਗੀ?’ ਇਸ ਦੇ ਜਵਾਬ 'ਚ ਸਮਾਜਿਕ ਨਿਆਂ ਮੰਤਰਾਲੇ ਨੇ ਕਿਹਾ, ‘ਸਰਕਾਰ ਕੋਲ ਅਜਿਹਾ ਕੋਈ ਪ੍ਰਸਤਾਵ ਨਹੀਂ ਹੈ।’ ਇਸ ਦੇ ਨਾਲ ਹੀ ਸਮਾਜਿਕ ਨਿਆਂ ਰਾਜ ਮੰਤਰੀ ਏ. ਨਰਾਇਣਸਵਾਮੀ ਨੇ ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਸਵਾਲਾਂ ਦੇ ਜਵਾਬ ਵ...

ਕਰੋਨਾ ਮਹਾਮਾਰੀ ਤੋਂ ਬਾਅਦ ਨਵੀਂ ਵਿਸ਼ਵ ਵਿਵਸਥਾ ਤਿਆਰ ਹੋਵੇਗੀ: ਮੋਦੀ

Wednesday, February 2 2022 09:56 AM
ਨਵੀਂ ਦਿੱਲੀ, 2 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਜਿਸ ਤਰ੍ਹਾਂ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪੂਰੀ ਦੁਨੀਆ ਬਦਲ ਗਈ ਸੀ, ਉਸੇ ਤਰ੍ਹਾਂ ਕਰੋਨਾ ਮਹਾਮਾਰੀ ਤੋਂ ਬਾਅਦ ਦੁਨੀਆ 'ਚ ਕਈ ਬਦਲਾਅ ਆਉਣ ਦੀ ਸੰਭਾਵਨਾ ਹੈ ਅਤੇ ਨਵੀਂ ਵਿਸ਼ਵ ਵਿਵਸਥਾ ਤਿਆਰ ਹੋਵੇਗੀ। ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਸਾਲ 2022-23 ਦੇ ਆਮ ਬਜਟ 'ਤੇ ਕਰਵਾਏ ਪ੍ਰੋਗਰਾਮ 'ਆਤਮ-ਨਿਰਭਰ ਆਰਥਿਕਤਾ' ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਕਰੋਨਾ ਦਾ ਇਹ ਦੌਰ ਪੂਰੀ ਦੁਨੀਆ ਲਈ ਇਕ ਤਰ੍ਹਾਂ ਦੀ ਕ੍ਰਾਂਤੀਕਾਰੀ ਤਬਦੀਲੀ ਹੈ। ਉਨ੍ਹਾਂ ਕਿਹਾ, ‘ਅ...

ਕੈਪਟਨ ਤੋਂ ਬਾਅਦ ਸਭ ਤੋਂ ਵੱਧ ਵਿਧਾਇਕਾਂ ਨੇ ਮੁੱਖ ਮੰਤਰੀ ਵਜੋਂ ਮੇਰਾ ਸਮਰਥਨ ਕੀਤਾ ਸੀ, ਚੰਨੀ ਦੇ ਹੱਕ ’ਚ ਤਾਂ ਸਿਰਫ਼ ਦੋ ਸਨ: ਜਾਖੜ

Wednesday, February 2 2022 09:55 AM
ਚੰਡੀਗੜ੍ਹ, 2 ਫਰਵਰੀ- ਕਾਂਗਰਸ ਵੱਲੋਂ ਜਦੋਂ ਪੰਜਾਬ ਲਈ ਆਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਜਾਣਾ ਹੈ, ਉਸ ਤੋਂ ਐਨ ਪਹਿਲਾਂ ਪਾਰਟੀ ਨੇਤਾ ਸੁਨੀਲ ਜਾਖੜ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਉਹ ਵਿਧਾਇਕਾਂ ਦੀ ਪਹਿਲੀ ਪਸੰਦ ਸਨ। ਉਨ੍ਹਾਂ ਦਾ ਕਿਹਾ ਕਿ ਉਨ੍ਹਾਂ ਨੂੰ 79 ਵਿੱਚੋਂ 42 ਵਿਧਾਇਕਾਂ ਦਾ ਸਮਰਥਨ ਮਿਲਿਆ ਸੀ ਅਤੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚੰਨੀ ਨੂੰ 2 ਵਿਧਾਇਕਾਂ ਦੀ ਹਮਾਇਤ, ਜਦਕਿ ਸੁਖਜਿੰਦਰ ਰੰਧਾਵਾ ਨੂੰ 16 ਤੇ ਪ੍ਰਨੀਤ ਕੌਰ ਨੂੰ 12 ਵਿਧਾਇਕਾਂ ਦ...

ਬਜਟ ਵਿਚ ਸਰਹੱਦੀ ਪਿੰਡਾਂ ਦੇ ਵਿਕਾਸ ਵਲ ਵੀ ਧਿਆਨ ਦਿੱਤਾ ਗਿਆ ਹੈ - ਪ੍ਰਧਾਨ ਮੰਤਰੀ ਮੋਦੀ

Wednesday, February 2 2022 09:55 AM
ਨਵੀਂ ਦਿੱਲੀ, 2 ਫਰਵਰੀ - ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਹੈ ਕਿ ਬਜਟ ਵਿਚ ਸਰਹੱਦੀ ਪਿੰਡਾਂ ਦੇ ਵਿਕਾਸ ਵਲ ਵੀ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸਰਹੱਦ 'ਤੇ ਸਥਿਤ ਸਕੂਲਾਂ 'ਚ ਐੱਨ. ਸੀ. ਸੀ. ਸੈਂਟਰ ਲਿਆਂਦੇ ਜਾਣਗੇ |

ਚੋਣ ਕਮਿਸ਼ਨ ਪੰਜਾਬ ਵਿੱਚ ਨਵੀਂ ਸਿਆਸੀ ਪਾਰਟੀ ਦੀ ਰਜਿਸਟਰੇਸ਼ਨ ਦੀ ਸਹੂਲਤ ਲਈ ਕਰ ਰਿਹਾ ਹੈ ਨਿਯਮਾਂ ਵਿਚ ਬਦਲਾਅ – ਰਾਘਵ ਚੱਢਾ

Saturday, January 15 2022 12:02 PM
ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਭਾਰਤੀ ਚੋਣ ਕਮਿਸ਼ਨ ’ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਚੋਣ ਜ਼ਾਬਤੇ ਤੋਂ ਬਾਅਦ ਪੰਜਾਬ ਵਿਚ ਇਕ ਨਵੀਂ ਸਿਆਸੀ ਪਾਰਟੀ ਦੀ ਰਜਿਸਟਰੇਸ਼ਨ ਲਈ ਨਿਯਮਾਂ ਅਤੇ ਕਾਨੂੰਨ ’ਚ ਬਦਲਾਅ ਕੀਤਾ ਜਾ ਰਿਹਾ। ਇਸ ਦੇ ਤਹਿਤ ਸਿਆਸੀ ਪਾਰਟੀ ਦੀ ਰਜਿਸਟਰੇਸ਼ਨ ਲਈ 30 ਦਿਨ ਦੀ ਮਿਆਦ ਨੂੰ ਘਟਾ ਕੇ 7 ਦਿਨ ਕੀਤਾ ਗਿਆ। ਰਾਘਵ ਚੱਢਾ ਦਾ ਕਹਿਣਾ ਹੈ ਕਿ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਵਿਚ ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦਾ ਹਵਾਲਾ ਦਿੱਤਾ ਹੈ। ‘ਆਪ’ ਆਗੂ ਨੇ ਸਵਾਲ ਕਰਦਿ...

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 40.31 ਕਰੋੜ ਦੀਆਂ ਵਸਤਾਂ ਜ਼ਬਤ

Saturday, January 15 2022 12:01 PM
ਚੰਡੀਗੜ, 15 ਜਨਵਰੀ- ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਜਨਵਰੀ 2022 ਤੱਕ ਕੁਲ 40.31 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 2.72 ਲੱਖ ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 81 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ ਵਿੱਚ ਨਸ਼ੀਲੇ ਪਦਾਰਥ ਵੀ ਫੜ੍ਹੇ ਗਏ ਹਨ, ਜਿਨ੍ਹਾਂ ਦੀ ਕੀਮਤ 38.93...

ਕੋਵਿਡ ਹਾਲਾਤ ਦਾ ਜਾਇਜ਼ਾ ਲੈਣ ਲਈ ਮੋਦੀ ਵੱਲੋਂ ਮੁੱਖ ਮੰਤਰੀਆਂ ਨਾਲ ਮੀਟਿੰਗ

Thursday, January 13 2022 12:10 PM
ਨਵੀਂ ਦਿੱਲੀ, 13 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਕੋਵਿਡ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀਆਂ ਨਾਲ ਮੀਟਿੰਗ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੋਵਿਡ ਦੇ ਨਵੇਂ ਸਰੂਪ ਓਮੀਕਰੋਨ ਕਾਰਨ ਦੇਸ਼ ਵਿੱਚ ਕਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸ੍ਰੀ ਮੋਦੀ ਵੱਲੋਂ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਦੇਸ਼ ਵਿੱਚ ਕਰੋਨਾ ਦੇ 2,47,417 ਮਾਮਲੇ ਸਾਹਮਣੇ ਆੲੇ ਹਨ ਜੋ ਕਿ ਪਿਛਲੇ 236 ਦਿਨਾਂ ਵਿੱਚ ਸਭ ਤੋਂ ਵਧ ਹਨ। ਮੀਟਿੰਗ ਵਿੱਚ ਕੇਂਦਰੀ ਗ੍ਰਹਿ...

ਡੇਰਾ ਸਿਰਸਾ ਵੋਟਾਂ ਮੰਗਣ ਜਾ ਰਹੇ ਵੱਖ-ਵੱਖ ਪਾਰਟੀਆਂ ਦੇ ਲੀਡਰ ਇਨਸਾਨੀਅਤ ਤੋਂ ਹਾਰੇ: ਦਾਦੂਵਾਲ

Monday, January 10 2022 11:55 AM
ਤਲਵੰਡੀ ਸਾਬੋ, 10 ਜਨਵਰੀ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਮੀਡੀਆ ਨੂੰ ਇਕ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਡੇਰਾ ਸਿਰਸਾ ਵਿਚ ਪੰਜਾਬ ਵਿਧਾਨ ਸਭਾ 2022 ਚੋਣਾਂ ਲਈ ਵੋਟਾਂ ਮੰਗਣ ਜਾ ਰਹੇ ਵੱਖ-ਵੱਖ ਪਾਰਟੀਆਂ ਦੇ ਲੀਡਰ ਇਨਸਾਨੀਅਤ ਹਾਰ ਚੁੱਕੇ ਹਨ ਅਤੇ ਇਨ੍ਹਾਂ ਇਨਸਾਨੀਅਤ ਤੋਂ ਹਾਰੇ ਲੀਡਰਾਂ ਨੂੰ ਸਬਕ ਸਿਖਾਉਣ ਲਈ ਪੰਜਾਬ ਦੇ ਲੋਕ ਤਿਆਰ-ਬਰ-ਤਿਆਰ ਬੈਠੇ ਹਨ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਹੀ ਕਤਲਾਂ ਕੁਕਰਮਾਂ ਦਾ ਇਕੱਲਾ ਗੁਨਾਹਗਾਰ ਨਹੀਂ ਸਗੋਂ ਉਸ ਦੇ ਇਸ਼ਾਰੇ ਉਤੇ ਅੱਤਵਾਦੀ ...

ਨਸ਼ਾ ਤਸਕਰੀ ਕੇਸ: ਮਜੀਠੀਆ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

Monday, January 10 2022 11:44 AM
ਮੁਹਾਲੀ,10 ਜਨਵਰੀ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਉੱਚ ਅਦਾਲਤ ਦੇ ਇਸ ਫੈਸਲੇ ਨਾਲ ਜਿੱਥੇ ਅਕਾਲੀ ਦਲ ਨੂੰ ਵੱਡੀ ਰਾਹਤ ਮਿਲੀ ਹੈ, ਉੱਥੇ ਹੀ ਹੁਕਮਰਾਨ ਪਾਰਟੀ ਨੂੰ ਜ਼ਬਰਦਸਤ ਝਟਕਾ ਲੱਗਿਆ ਹੈ। ਅਦਾਲਤ ਨੇ ਮਜੀਠੀਆ ਨੂੰ ਜ਼ਮਾਨਤ ਦਿੰਦਿਆਂ ਜਾਂਚ ਵਿੱਚ ਸ਼ਾਮਲ ਹੋਣ ਲਈ ਵੀ ਕਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਕੁੱਝ ਦਿਨ ...

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਪੂਰਨ ਬਹੁਮਤ ਨਾਲ ਸੱਤਾ ਵਿਚ ਆਵੇਗਾ - ਮਾਇਆਵਤੀ

Tuesday, December 14 2021 07:33 AM
ਨਵੀਂ ਦਿੱਲੀ,14 ਦਸੰਬਰ - ਬਸਪਾ ਮੁਖੀ ਮਾਇਆਵਤੀ ਦਾ ਕਹਿਣਾ ਹੈ ਕਿ ਮੈਨੂੰ ਉਮੀਦ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗਠਜੋੜ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਪੂਰਨ ਬਹੁਮਤ ਨਾਲ ਸੱਤਾ ਵਿਚ ਆਵੇਗਾ |

E-Paper

Calendar

Videos