ਦੇਸ਼ ਵਿਚ ਕੋਰੋਨਾ ਪ੍ਰਭਾਵਿਤ 979 ਕੇਸ, ਹੁਣ ਤਕ 25 ਮੌਤਾਂ

29

March

2020

ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰਾਲੇ ਤੇ ਤਾਜ਼ਾ ਅੰਕੜਿਆਂ ਅਨੁਸਾਰ ਭਾਰਤ 'ਚ ਹੁਣ ਤਕ 979 ਕੋਰੋਨਾ ਪੌਜ਼ਿਟਿਵ ਕੇਸ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 86 ਲੋਕ ਠੀਕ ਹੋ ਚੁੱਕੇ ਹਨ ਜਦਕਿ 25 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜੰਮੂ-ਕਸ਼ਮੀਰ ਦੇ ਸ੍ਰੀਨਗਰ 'ਚ ਅੱਜ ਸਵੇਰੇ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਇਕ ਮਰੀਜ਼ ਦੀ ਮੌਤ ਹੋ ਗਈ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ 'ਤ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਗੁਜਰਾਤ ਦੇ ਅਹਿਮਦਾਬਾਦ 'ਚ ਇਕ 45 ਸਾਲਾ ਮਰੀਜ਼ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਹੈ। ਉਸ ਨੂੰ ਡਾਇਬਟੀਜ਼ ਵੀ ਸੀ। ਗੁਜਰਾਤ 'ਚ ਹੁਣ ਤਕ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਈਰਾਨ ਤੋਂ ਲਿਆਂਦੇ ਗਏ 275 ਭਾਰਤੀ ਨਾਗਰਿਕਾਂ ਦਾ ਇਕ ਹੋਰ ਜੱਥਾ ਜੋਧਪੁਰ ਪੁੱਜਾ। ਉਨ੍ਹਾਂ ਨੂੰ ਭਾਰਤੀ ਫ਼ੌਜ ਦੇ ਵੈਲਨੈੱਸ ਸੈਂਟਰ 'ਚ ਰੱਖਿਆ ਜਾਵੇਗਾ। ਈਰਾਨ ਤੋਂ ਇਸ ਮਹੀਨੇ ਦੀ ਸ਼ੁਰੂਆਤ "ਚ ਕੱਢੇ ਗਏ 277 ਭਾਰਤੀ ਪਹਿਲਾਂ ਤੋਂ ਹੀ ਇਸ ਕੇਂਦਰ 'ਚ ਬੰਦ ਹਨ।