ਪੰਜਾਬ ਸਰਕਾਰ ਨੇਂ ਸੂਬੇ ਦੇ ਅੇੈਸ.ਸੀ ਵਿਦਿਆਰਥੀਆਂ ਦੇ ਭਵਿੱਖ ਤੇ ਮਾਰੀ ਪੀਟੀਏ ਫੰਡਾਂ ਦੀ ਮਾਰ - ਜਗਸੀਰ ਸਿੰਘ ਘਨੌਰ

03

August

2020

ਅਮਰਗੜ੍ਹ, 3 ਅਗਸਤ (ਜਗਸੀਰ ਲੌਂਗੋਵਾਲ ) - ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗ਼ਰੀਬ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਦਾਅਦੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਦੇ ਮਕਸਦ ਨਾਲ ਘਰ-ਘਰ ਨੌਕਰੀ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਕੈਪਟਨ ਸਰਕਾਰ ਵੱਲੋਂ ਗ਼ਰੀਬ ਲੋਕਾਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ। ਸਰਕਾਰ ਨੇ ਗਰੀਬ ਲੋਕਾਂ ਨੂੰ ਕੋਈ ਨਵੀਂ ਸੁੱਖ ਸਹੂਲਤ ਤਾਂ ਕੀ ਦੇਣੀ ਸੀ ਸਗੋਂ ਦੂਸਰੀਆਂ ਮਿਲ ਰਹੀਆਂ ਸੁੱਖ ਸਹੂਲਤਾਂ ਨੂੰ ਵੀ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾਕਟਰ ਭੀਮ ਰਾਓ ਅੰਬੇਦਕਰ ਆਰਗਨਾਈਜੇਸ਼ਨ ਪੰਜਾਬ ਦੇ ਪ੍ਰਧਾਨ ਜਗਸੀਰ ਸਿੰਘ ਘਨੌਰ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਦੇ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਚੱਲਦੀ ਰੱਖਣ ਲਈ ਅਤੇ ਨਵੇਂ ਦਾਖਲਿਆਂ ਲਈ ਪੀਟੀਏ ਫੰਡ ਦੇ ਨਾਮ ਤੇ ਹਜ਼ਾਰਾਂ ਰੁਪਏ ਦੇ ਬੋਝ ਥੱਲੇ ਦੱਬਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਅਨਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ ਤਹਿਤ ਇੱਕ ਪਾਸੇ ਤਾਂ ਸਿੱਖਿਆ ਦੇ ਰਸਤੇ ਖੋਲ੍ਹੇ ਹਨ ਜਿਸ ਤਹਿਤ ਬੱਚਿਆਂ ਨੂੰ ਬਿਨਾਂ ਫੀਸ ਪੜ੍ਹਾਈ ਕਰਾਈ ਜਾਂਦੀ ਹੈ ਪਰ ਦੂਜੇ ਪਾਸੇ ਗਰੀਬ ਬੱਚਿਆਂ ਦਾ ਕਚੂੰਮਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਟੀਆਂ ਪੀਟੀਏ ਫੀਸਾਂ ਨਾ ਭਰ ਸਕਣ ਕਾਰਨ ਹਜ਼ਾਰਾਂ ਗਰੀਬ ਬੱਚੇ ਪੜ੍ਹਾਈ ਛੱਡਣ ਲਈ ਮਜਬੂਰ ਹੋ ਜਾਣਗੇ ਕਿਉਂਕਿ ਗ਼ਰੀਬ ਪਰਿਵਾਰ ਦਿਨ ਰਾਤ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਢਿੱਡ ਹੀ ਮਸਾਂ ਪਾਲ ਰਹੇ ਹਨ ਅਜਿਹੇ ਵਿੱਚ ਉਹ ਬੱਚਿਆਂ ਦੀ ਪੜ੍ਹਾਈ ਦਾ ਖਰਚ ਕਿੱਥੋਂ ਚੁੱਕਣਗੇ ।ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਦੇ ਬੱਚੇ ਖੁਦ ਮਿਹਨਤ-ਮਜ਼ਦੂਰੀ ਕਰ ਕੇ ਆਪਣਾ ਭਵਿੱਖ ਸੰਵਾਰਨਾ ਚਾਹੁੰਦੇ ਹਨ ਪਰ ਸਰਕਾਰ ਪੀਟੀਏ ਦੇ ਨਾਮ ਤੇ ਉਨ੍ਹਾਂ ਤੋਂ ਫੀਸਾਂ ਲੈ ਕੇ ਉਨ੍ਹਾਂ ਦਾ ਭਵਿੱਖ ਬਰਬਾਦ ਕਰਨ ਤੇ ਤੁਲੀ ਹੋਈ ਹੈ।ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਬੱਚਿਆਂ ਦੀ ਪੜ੍ਹਾਈ ਵਿੱਚ ਹੀ ਰਹਿ ਜਾਂਦੀ ਹੈ ਤਾਂ ਹਜ਼ਾਰਾਂ ਬੱਚੇ ਵਿੱਦਿਆ ਤੋਂ ਵਾਂਝੇ ਰਹਿ ਜਾਣਗੇ ਅਤੇ ਮਜ਼ਦੂਰੀ ਕਰਨ ਲਈ ਮਜ਼ਬੂਰ ਹੋਣਗੇ ਜੋ ਕਿ ਪੰਜਾਬ ਦੇ ਭਵਿੱਖ ਲਈ ਚੰਗਾ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਆਪਣਾ ਫੈਸਲਾ ਵਾਪਸ ਲਵੇ ਨਹੀਂ ਸਾਡੀ ਜਥੇਬੰਦੀ ਪੰਜਾਬ ਦੀਆਂ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਗਰੀਬ ਬੱਚਿਆਂ ਦੇ ਭਵਿੱਖ ਤੇ ਪੈ ਰਹੇ ਡਾਕੇ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢੀਆ ਜਾਵੇਗਾ।ਇਸ ਸਮੇਂ ਉਨ੍ਹਾਂ ਨਾਲ ਜਥੇਬੰਦੀ ਵਰਕਰ ਜਗਜੀਤ ਸਿੰਘ, ਗੁਲਜ਼ਾਰ ਸਿੰਘ, ਗੁਰਮੁਖ ਸਿੰਘ, ਹੁਸਨਪਾਲ, ਗੁਰਮੇਲ ਸਿੰਘ, ਹਰਦੀਪ ਸਿੰਘ, ਜਗਜੀਵਨ ਸਿੰਘ, ਦਿਆ ਸਿੰਘ ਅਤੇ ਨਿਰਮਲ ਸਿੰਘ ਆਦਿ ਮੌਜੂਦ ਸਨ।