ਉੱਘੇ ਸਿੱਖਿਆ ਸ਼ਾਸਤਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਬਕਾ ਉਪ ਚੇਅਰਮੈਨ ਡਾ. ਟੰਡਨ ਦੀ ਕੋਰੋਨਾ ਕਾਰਨ ਮੌਤ

25

August

2020

ਲੁਧਿਆਣਾ, 25 ਅਗਸਤ - ਸਿੱਖਿਆ ਖੇਤਰ 'ਚ ਇਹ ਖ਼ਬਰ ਬਹੁਤ ਹੀ ਅਫ਼ਸੋਸ ਨਾਲ ਪੜ੍ਹੀ ਜਾਵੇਗੀ ਕਿ ਪੰਜਾਬ ਦੇ ਉੱਘੇ ਸਿੱਖਿਆ ਸ਼ਾਸਤਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਸਾਬਕਾ ਉਪ-ਚੈਅਰਮੈਨ ਡਾ. ਸੁਰੇਸ਼ ਟੰਡਨ ਵਾਸੀ ਲੁਧਿਆਣਾ ਦੀ ਨਾਮੁਰਾਦ ਬਿਮਾਰੀ ਕੋਰੋਨਾ ਨਾਲ ਮੌਤ ਹੋ ਗਈ ਹੈ। ਸਵਰਗੀ ਟੰਡਨ ਦੇ ਬੇਟੇ ਅਤੇ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਰਜਿਸਟਰਾਰ ਗੌਰਵ ਟੰਡਨ ਨੇ ਦੱਸਿਆ ਡਾ. ਟੰਡਨ ਕੋਰੋਨਾ ਤੋਂ ਪ੍ਰਭਾਵਿਤ ਹੋਣ ਕਾਰਨ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ 'ਚ ਦਾਖਲ ਸਨ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਬਚਾਉਣ ਲਈ ਬਹੁਤ ਕੋਸ਼ਿਸ਼ ਕੀਤੀ ਪਰ ਸਫਲ ਨਹੀਂ ਹੋ ਸਕੇ। ਇਸ ਹਸਪਤਾਲ ਵਿਚ ਉਨ੍ਹਾਂ ਦੀ ਬੇਟੀ ਅਤੇ ਜਵਾਈ ਵੀ ਬਤੌਰ ਡਾਕਟਰ ਸੇਵਾਵਾਂ ਨਿਭਾ ਰਹੇ ਹਨ। ਇੱਥੇ ਵਰਨਣਯੋਗ ਹੈ ਕਿ ਉਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਦੇ ਮੈਂਬਰ ਵੀ ਰਹਿ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਉਹ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਕੰਟਰੋਲਰ ਆਫ਼ ਐਗਜ਼ਾਮੀਨੇਸ਼ਨ ਦੇ ਅਹੁਦੇ 'ਤੇ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੀ ਉਮਰ 69 ਸਾਲ ਦੇ ਕਰੀਬ ਸੀ।