ਕਾਂਗਰਸੀ ਆਗੂ ਗੋਗਨਾ ਅਤੇ ਸਮਾਜਸੇਵੀ ਹੇਮ ਰਾਜ ਵਰਮਾ ਨੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੂੰ ਕਰਵਾਇਆ ਸੈਨੇਟਾਈਜ਼ ਤੇ ਵੰਡੇ ਮਾਸਕ

20

October

2020

ਕੁਰਾਲੀ, 20 ਅਕਤੂਬਰ (ਰਾਜੀਵ ਸਿੰਗਲਾ, ਪਰਮਜੀਤ ਸਿੰਘ) : ਲੌਕਡਾਊਨ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਨੌਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੀਆਂ ਕਲਾਸਾਂ ਸੁਰੂ ਕਰਨ ਦੇ ਹੁਕਮ ਜਾਰੀ ਕੀਤੇ ਜਾਂ ਤੋਂ ਬਾਅਦ ਸਕੂਲ ਖੁੱਲਣ ਸਮੇਂ ਸਥਾਨਕ ਸ਼ਹਿਰ ਦੇ ਸਿਟੀ ਕਾਂਗਰਸ ਦੇ ਵਾਇਸ ਪ੍ਰਧਾਨ ਸੰਜੀਵ ਗੋਗਨਾ ਅਤੇ ਸਮਾਜ-ਸੇਵੀ ਹੇਮ ਰਾਜ ਵਰਮਾ ਵੱਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਨੂੰ ਸੈਨੇਟਾਈਜ਼ ਕਰਵਾਇਆ ਗਿਆ ਅਤੇ ਸਕੂਲ ਦੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਮਾਸਕ ਵੰਡੇ ਗਏ । ਇਸ ਮੌਕੇ ਉਨ੍ਹਾਂ ਵੱਲੋਂ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੇ ਟੈਂਪਰੇਚਰ ਦੀ ਜਾਂਚ ਕਰਨ ਲਈ ਟੈਂਪਰੇਚਰ ਮਨਿਟਿੰਗ ਮਸ਼ੀਨ ਵੀ ਭੇਂਟ ਕੀਤੀ ਗਈ ਤਾਂ ਜੋ ਇਸ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਮਹਾਮਾਰੀ ਦੇ ਪ੍ਰਕੋਪ ਤੋਂ ਬਚਿਆ ਜਾ ਸਕੇ । ਇਸ ਦੌਰਾਨ ਗੋਗਨਾ ਅਤੇ ਵਰਮਾ ਨੇ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੂੰ ਕੋਵਿਡ-19 ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮੂੰਹ ਤੇ ਮਾਸਕ ਲਗਾਉਣ, ਹੱਥਾਂ ਨੂੰ ਬਾਰ ਬਾਰ ਸਾਬੂਨ ਨਾਲ ਸਾਫ ਕਰਨ ਜਾਂ ਸੈਨੇਟਾਈਜ਼ਰ ਨਾਲ ਸਾਫ ਕਰਨ ਅਤੇ ਸਮਾਜਿਕ ਦੂਰੀ ਬਣਾਏ ਰਖਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਕੇ ਹੀ ਇਸ ਮਹਾਮਾਰੀ ਨੂੰ ਹਰਾਇਆ ਜਾ ਸਕਦਾ ਹੈ । ਆਖਿਰ ਵਿੱਚ ਉਨ੍ਹਾਂ ਕਿਹਾ ਕਿ ਉਹ ਲੋੜ ਪੈਣ ਤੇ ਮੁੜ੍ਹ ਤੋਂ ਸਕੂਲ ਨੂੰ ਸੈਨੇਟਾਈਜ਼ ਕਰਵਾਉਣ ਲਈ ਹਰ ਸਮੇਂ ਹਾਜ਼ਿਰ ਸਨ । ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਹਰੀ ਸਿੰਘ, ਲੈਕਚਰਆਰ ਕਨਮਲਜੀਤ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਆਦਿ ਮੌਜੂਦ ਸਨ ।