ਹਲਕਾ ਪਠਾਨਕੋਟ ਦੀਆਂ ਸੜਕਾਂ ਦੀ ਹਾਲਤ ਦਰੁਸਤ ਕਰਨ ਲਈ ਲੋਕ ਨਿਰਮਾਣ ਵਿਭਾਗ ਨਾਲ ਵਿਧਾਇਕ ਸ੍ਰੀ ਅਮਿਤ ਵਿੱਜ ਨੇ ਕੀਤੀ ਰੀਵਿਓ ਮੀਟਿੰਗ

25

November

2020

ਪਠਾਨਕੋਟ, 25 ਨਵੰਬਰ (ਪ.ਪ)- ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਵੱਲੋਂ ਪਠਾਨਕੋਟ ਸਹਿਰ ਦੇ ਲਿੰਕ ਮਾਰਗ, ਮੁੱਖ ਸੜਕਾਂ ਅਤੇ ਹਲਕਾ ਪਠਾਨਕੋਟ ਦੀਆਂ ਸੜਕਾਂ ਦੀ ਹਾਲਤ ਦਰੁਸਤ ਕਰਨ ਲਈ ਲੋਕ ਨਿਰਮਾਣ ਵਿਭਾਗ ਪਠਾਨਕੋਟ ਨਾਲ ਸਿਮਲਾ ਪਹਾੜੀ ਪਠਾਨਕੋਟ ਵਿਖੇ ਇੱਕ ਵਿਸ਼ੇਸ ਰੀਵਿਓ ਮੀਟਿੰਗ ਆਯੋਜਿਤ ਕੀਤੀ। ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ ਪਠਾਨਕੋਟ, ਨਗਰ ਨਿਗਮ ਪਠਾਨਕੋਟ ਦੇ ਅਧਿਕਾਰੀ ਅਤੇ ਹੋਰ ਸਬੰਧਤ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੋਰਾਨ ਜਾਣਕਾਰੀ ਦਿੰਦਿਆਂ ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਦੱਸਿਆ ਕਿ ਸਰਕੂਲਰ ਰੋਡ, ਡਲਹੋਜੀ ਰੋਡ, ਸਿੰਬਲ ਚੋਕ ਤੋਂ ਕਾਠ ਦਾ ਪੁਲ ਤੱਕ ਰੋਡ, ਢਾਕੀ ਰੋਡ , ਧੀਰਾ ਰੋਡ ਆਦਿ ਨੂੰ ਲੈ ਕੇ ਚਰਚਾ ਕੀਤੀ ਗਈ ਹੈ, ਅਤੇ ਬਣਾਏ ਪ੍ਰੋਜੈਕਟਾਂ ਨੂੰ ਪੂਰੇ ਕਰਨ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਦੇਖਣ ਵਿੱਚ ਆਇਆ ਹੈ ਕਿ ਢਾਕੀ ਰੋਡ ਤੇ ਸਟਰੀਟ ਲਾਈਟ ਦੀ ਵਿਵਸਥਾ ਨਹੀਂ ਹੈ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਢਾਕੀ ਰੋਡ ਦਾ ਸਰਵੇ ਕੀਤਾ ਜਾਵੇ ਅਤੇ ਜਿਨ੍ਹਾਂ ਸਥਾਨਾਂ ਤੇ ਸਟਰੀਟ ਲਾਈਟਾਂ ਦੀ ਲੋੜ ਹੈ ਉਨ੍ਹਾਂ ਲਈ ਪਲਾਨ ਬਣਾਇਆ ਜਾਵੇ ਤਾਂ ਜੋ ਜਲਦੀ ਲਾਈਟ ਲਗਾਉਂਣ ਦਾ ਕੰਮ ਸੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਢਾਕੀ ਰੋਡ ਤੇ ਸਟਰੀਟ ਲਾਈਟਸ ਲੱਗਣ ਨਾਲ ਇਸ ਮਾਰਗ ਤੋਂ ਰਾਤ ਦੇ ਸਮੇਂ ਆਉਂਣ ਜਾਣ ਵਾਲੇ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਲੋਕ ਨਿਰਮਾਣ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੜਕਾਂ ਦੇ ਜਿਨ੍ਹਾਂ ਪੋਜੈਕਟਾਂ ਦਾ ਕੰਮ ਚਲ ਰਿਹਾ ਹੈ ਉਨ੍ਹਾਂ ਸੜਕ ਨਿਰਮਾਣ ਦਾ ਵਿਕਾਸ ਕਾਰਜ ਮੋਸਮ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇ ਤਾਂ ਜੋ ਕੰਮ ਦੀ ਕਵਾਲਿਟੀ ਵਧੀਆ ਹੋਵੇ। ਉਨ੍ਹਾਂ ਕਿਹਾ ਕਿ ਪਠਾਨਕੋਟ ਸਿਟੀ ਨੂੰ ਸੁੰਦਰ ਬਣਾਉਂਣ ਲਈ ਆਉਂਣ ਵਾਲੇ ਦਿਨ੍ਹਾਂ ਵਿੱਚ ਹੋਰ ਵੀ ਵਿਕਾਸ ਕਾਰਜਾਂ ਦੇ ਪ੍ਰੋਜੈਕਟ ਸੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਕੀਤਾ ਜਾ ਰਿਹਾ ਹੈ ਜੋ ਪ੍ਰੋਜੈਕਟ ਲੰਮੇ ਸਮੇਂ ਤੋਂ ਲਟਕੇ ਹੋਏ ਹਨ ਅਤੇ ਅੱਜ ਤੱਕ ਪੂਰੇ ਨਹੀਂ ਹੋ ਸਕੇ।