News: ਦੇਸ਼

ਦੇਸ਼ ’ਚ ਕਰੋਨਾ ਦੇ 6396 ਨਵੇਂ ਮਰੀਜ਼ ਤੇ 201 ਮੌਤਾਂ

Friday, March 4 2022 06:28 AM
ਨਵੀਂ ਦਿੱਲੀ, 4 ਮਾਰਚ- ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 6,396 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 4,29,51,556 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਜਾਰੀ ਅੰਕੜਿਆਂ ਦੇ ਅਨੁਸਾਰ ਕਰੋਨਾ ਕਾਰਨ 201 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,14,589 ਹੋ ਗਈ ਹੈ।...

ਕੀਵ ’ਚ ਭਾਰਤੀ ਵਿਦਿਆਰਥੀ ਨੂੰ ਗੋਲੀ ਲੱਗੀ: ਮੰਤਰੀ ਵੀਕੇ ਸਿੰਘ ਨੇ ਕਿਹਾ ਜੰਗ ’ਚ ਇਸ ਤਰ੍ਹਾਂ ਹੀ ਹੁੰਦਾ ਹੈ

Friday, March 4 2022 06:27 AM
ਨਵੀਂ ਦਿੱਲੀ, 4 ਮਾਰਚ- ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਭਾਰਤੀ ਵਿਦਿਆਰਥੀ ਨੂੰ ਗੋਲੀ ਲੱਗਣ ਨਾਲ ਜ਼ਖਮੀ ਹੋਣ ਦੀ ਸੂਚਨਾ ਹੈ। ਇਹ ਗੱਲ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਵੀਕੇ ਸਿੰਘ ਨੇ ਸ਼ੁੱਕਰਵਾਰ ਨੂੰ ਦਿੱਤੀ। ਉਹ ਇਸ ਸਮੇਂ ਜੰਗ ਪ੍ਰਭਾਵਿਤ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਆਪਣੇ ਗੁਆਂਢੀ ਦੇਸ਼ ਪੋਲੈਂਡ ਵਿੱਚ ਹਨ। ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ, ‘ਅੱਜ ਸਾਨੂੰ ਪਤਾ ਲੱਗਾ ਹੈ ਕਿ ਕੀਵ ਛੱਡ ਰਹੇ ਇਕ ਵਿਦਿਆਰਥੀ ਨੂੰ ਗੋਲੀ ਮਾਰ ਦਿੱਤੀ ਗਈ ਹੈ। ਉਸ ਨੂੰ ਵਾਪਸ ਕੀਵ ਲਿਜਾਇਆ ਗਿਆ ਹੈ। ਜੰਗ ਵਿੱਚ ਅਜਿਹਾ ਹੁੰਦਾ ਹੈ।’...

ਰੂਸ - ਯੂਕਰੇਨ ਵਿਵਾਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਅਹਿਮ ਬੈਠਕ

Friday, March 4 2022 06:25 AM
ਨਵੀਂ ਦਿੱਲੀ, 4 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਨਾਲ ਸੰਬੰਧਿਤ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਬੈਠਕ ਬੁਲਾਈ ਹੈ | ਪ੍ਰਧਾਨ ਮੰਤਰੀ ਇਸ ਦੀ ਪ੍ਰਧਾਨਗੀ ਕਰ ਰਹੇ ਹਨ | ਯੂਕਰੇਨ ਤੋਂ ਵਾਪਸ ਆਏ ਵਿਦਿਆਰਥੀਆਂ ਨੂੰ ਲੈ ਕੇ ਬੈਠਕ ਕੀਤੀ ਜਾ ਰਹੀ ਹੈ | ਸਾਰੀ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ |

ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਲੈ ਕੇ ਦਿੱਤਾ ਨਿਰਦੇਸ਼

Friday, March 4 2022 06:24 AM
ਨਵੀਂ ਦਿੱਲੀ, 4 ਮਾਰਚ - ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦੀ ਪਟੀਸ਼ਨ 'ਤੇ 2 ਹਫਤਿਆਂ ਦੇ ਅੰਦਰ ਫ਼ੈਸਲਾ ਕਰਨ ਲਈ ਕਿਹਾ ਹੈ ਕਿ ਉਹ ਆਪਣੇ ਖ਼ਿਲਾਫ਼ ਲਟਕਦੇ ਸਾਰੇ ਅਪਰਾਧਿਕ ਮਾਮਲਿਆਂ ਨੂੰ ਸੀ.ਬੀ.ਆਈ. ਨੂੰ ਟਰਾਂਸਫਰ ਕਰਨ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਕਿਹਾ ਕਿ ਉਹ ਜਾਂ ਤਾਂ ਇਸ ਮਾਮਲੇ ਦੀ ਸੁਣਵਾਈ ਖੁਦ ਕਰੇ ਜਾਂ ਕਿਸੇ ਹੋਰ ਬੈਂਚ ਨੂੰ ਸੌਂਪੇ |...

ਪੈਗਾਸਸ ਵਿਵਾਦ: ਸੁਪਰੀਮ ਕੋਰਟ ਵੱਲੋਂ ਸੁਣਵਾਈ 25 ਤੱਕ ਮੁਲਤਵੀ

Wednesday, February 23 2022 05:50 AM
ਨਵੀਂ ਦਿੱਲੀ: ਸੁਪਰੀਮ ਕੋਰਟ ਇਜ਼ਰਾਇਲੀ ਸਪਾਈਵੇਅਰ ‘ਪੈਗਾਸਸ’ ਜ਼ਰੀਏ ਭਾਰਤ ਵਿੱਚ ਕੁਝ ਲੋਕਾਂ ਦੀ ਕਥਿਤ ਜਾਸੂਸੀ ਕੀਤੇ ਜਾਣ ਦੇ ਦਾਅਵੇ ਨਾਲ ਸਬੰਧਤ ਪਟੀਸ਼ਨਾਂ ’ਤੇ ਭਲਕੇ ਬੁੱਧਵਾਰ ਦੀ ਥਾਂ ਸ਼ੁੱਕਰਵਾਰ (25 ਫਰਵਰੀ) ਨੂੰ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ। ਸਿਖਰਲੀ ਅਦਾਲਤ ਨੇ ਸੁਣਵਾਈ ਅੱਗੇ ਪਾਉਣ ਦਾ ਫੈਸਲਾ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਵੱਲੋਂ ਦਾਇਰ ਉਸ ਹਲਫ਼ਨਾਮੇ ’ਤੇ ਗੌਰ ਕਰਨ ਮਗਰੋਂ ਲਿਆ, ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਮਨੀ ਲਾਂਡਰਿੰਗ ਨਾਲ ਸਬੰਧਤ ਇਕ ਹੋਰ ਕੇਸ ਦੀ ਸੁਣਵਾਈ ਵਿੱਚ ਰੁੱਝੇ ਹੋਣ ਕਰਕੇ ਉਹ ਭਲਕੇ ਪੈਗਾਸਸ ਕੇਸ ਵਿੱਚ ਪੇਸ਼ ਨਹੀਂ...

ਅਸੀਂ ਹਰ ਨਾਗਰਿਕ ਅਤੇ ਹਰ ਖੇਤਰ ਦੀ ਸਮਰੱਥਾ ਨੂੰ ਵਧਾਉਣ ਲਈ ਕਰ ਰਹੇ ਹਾਂ ਯਤਨ - ਪ੍ਰਧਾਨ ਮੰਤਰੀ ਮੋਦੀ

Wednesday, February 23 2022 05:49 AM
ਨਵੀਂ ਦਿੱਲੀ, 23 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਪਿਛਲੇ 7 ਸਾਲਾ ਵਿਚ, ਅਸੀਂ ਹਰ ਨਾਗਰਿਕ ਅਤੇ ਹਰ ਖੇਤਰ ਦੀ ਸਮਰੱਥਾ ਨੂੰ ਵਧਾਉਣ ਲਈ ਲਗਾਤਾਰ ਯਤਨ ਕਰ ਰਹੇ ਹਾਂ। ਪਿੰਡਾਂ ਅਤੇ ਗਰੀਬਾਂ ਨੂੰ ਪੱਕੇ ਘਰ, ਪਖਾਨਿਆਂ, ਗੈਸ, ਬਿਜਲੀ, ਪਾਣੀ, ਸੜਕ ਨਾਲ ਜੋੜਨ ਦਾ ਸਾਡਾ ਉਦੇਸ਼ ਹੈ |

ਤਿਰੰਗੇ ਦੇ ਰੰਗਾਂ ਨਾਲ ਰੰਗਿਆ ਨਜ਼ਰ ਆਇਆ ਡੈਨਿਸ਼ ਦੂਤਾਵਾਸ

Wednesday, February 23 2022 05:48 AM
ਨਵੀਂ ਦਿੱਲੀ, 23 ਫਰਵਰੀ - ਨਵੀਂ ਦਿੱਲੀ ਵਿਚ ਡੈਨਿਸ਼ ਦੂਤਾਵਾਸ ਦੀ ਇਮਾਰਤ ਨੂੰ ਭਾਰਤ ਦੀ ਆਜ਼ਾਦੀ ਦੇ 75 ਸਾਲਾ ਦਾ ਜਸ਼ਨ ਮਨਾਉਣ ਲਈ ਬੀਤੀ ਰਾਤ (22 ਫਰਵਰੀ ਤੋਂ ਐਤਵਾਰ, 27 ਫਰਵਰੀ ਤੱਕ) ਤਿਰੰਗੇ ਦੇ ਰੰਗਾਂ ਨਾਲ ਚਮਕਾਇਆ ਗਿਆ |

ਲਗਾਤਾਰ ਹੋ ਰਹੀ ਬਰਫ਼ਬਾਰੀ ਨਾਲ ਉਡਾਣਾਂ ਹੋਈਆਂ ਪ੍ਰਭਾਵਿਤ

Wednesday, February 23 2022 05:47 AM
ਸ਼੍ਰੀਨਗਰ,23 ਫਰਵਰੀ - ਸ਼੍ਰੀਨਗਰ ਹਵਾਈ ਅੱਡੇ 'ਤੇ ਲਗਾਤਾਰ ਬਰਫ਼ਬਾਰੀ ਹੋ ਰਹੀ ਹੈ। ਰਨਵੇਅ ਅਤੇ ਐਪਰਨ 'ਤੇ ਬਰਫ਼ ਸਾਫ਼ ਕਰਨ ਦੇ ਕੰਮ ਲਗਾਤਾਰ ਜਾਰੀ ਹਨ। ਹਾਲਾਂਕਿ, ਦਿੱਖ ਸਿਰਫ 400 ਐੱਮ ਹੈ। ਸਾਰੀਆਂ ਏਅਰਲਾਈਨਾਂ ਦੀਆਂ ਸਾਰੀਆਂ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਸ਼੍ਰੀਨਗਰ ਹਵਾਈ ਅੱਡੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਉਡਾਣਾਂ ਦੀ ਸਥਿਤੀ ਨੂੰ ਲਗਾਤਾਰ ਅਪਡੇਟ ਕਰ ਰਹੇ ਹਾਂ |...

ਯੂਕਰੇਨ ਤੋਂ ਭਾਰਤ ਪਹੁੰਚੇ ਕਈ ਵਿਦਿਆਰਥੀ, ਚਿੰਤਾ ਕੀਤੀ ਜ਼ਾਹਰ

Wednesday, February 23 2022 05:47 AM
ਨਵੀਂ ਦਿੱਲੀ, 23 ਫਰਵਰੀ - ਯੂਕਰੇਨ ਤੋਂ ਭਾਰਤ ਪਹੁੰਚੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਯੂਕਰੇਨ ਵਿਚ ਸਥਿਤੀ ਆਮ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਦੂਤਾਵਾਸ ਦੀ ਸਲਾਹ ਦੀ ਪਾਲਣਾ ਕੀਤੀ ਹੈ ਅਤੇ ਵਾਪਸ ਭਾਰਤ ਆਏ ਹਾਂ । ਵਿਦਿਆਰਥੀਆਂ ਦਾ ਕਹਿਣਾ ਆਨਲਾਈਨ ਕਲਾਸਾਂ ਜਾਰੀ ਰਹਿ ਸਕਦੀਆਂ ਹਨ | ਕੁਝ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਥਿਤੀ ਖ਼ਰਾਬ ਵੀ ਹੋ ਸਕਦੀ ਹੈ | ਜ਼ਿਕਰਯੋਗ ਹੈ ਕਿ ਰੂਸ ਵਿਚ ਯੂਕਰੇਨ ਦੀ ਸੈਨਾ ਦਾਖ਼ਲ ਹੋ ਚੁੱਕੀ ਹੈ, ਜਿਸ ਕਾਰਨ ਉੱਥੇ ਮੌਜੂਦ ਭਾਰਤੀਆਂ ਨੂੰ ਵਾਪਸ ਆਉਣ ਲਈ ਕਿਹਾ ਗਿਆ ਹੈ |...

ਪੁਲਿਸ ਵਲੋਂ ਇਕ ਪਿਸਤੌਲ ਤੇ 17 ਜਿੰਦਾ ਕਾਰਤੂਸ ਸਮੇਤ ਇਕ ਵਿਅਕਤੀ ਕਾਬੂ

Wednesday, February 23 2022 05:46 AM
ਰਾਜਾਸਾਂਸੀ, 23 ਫਰਵਰੀ - ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਅਧੀਨ ਆਉਂਦੇ ਪੁਲਿਸ ਥਾਣਾ ਕੰਬੋਅ ਦੀ ਪੁਲਿਸ ਵਲੋਂ ਕੀਤੀ ਜਾ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕੀਤਾ ਗਿਆ। ਕਾਬੂ ਕੀਤੇ ਗਏ ਵਿਅਕਤੀ ਦੀ ਜਦ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਦੇਸੀ ਪਿਸਤੌਲ 30 ਬੋਰ ਸਮੇਤ ਮੈਗਜ਼ੀਨ, ਇਕ ਖਾਲੀ ਮੈਗਜ਼ੀਨ, ਅਤੇ 17 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਕਾਬੂ ਕੀਤੇ ਨੌਜਵਾਨ ਦੀ ਪਹਿਚਾਣ ਜਗਰੂਪ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਭੱਠਲ ਭਾਈਕੇ, ਥਾਣਾ ਚੋਹਲਾ ਸਾਹਿਬ ਵਜੋਂ ਹੋਈ |...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਣੀ ਐਲਿਜ਼ਾਬੈਥ ਦੀ ਚੰਗੀ ਸਿਹਤ ਲਈ ਕੀਤੀ ਕਾਮਨਾ

Monday, February 21 2022 07:10 AM
ਨਵੀਂ ਦਿੱਲੀ, 21 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕੋਵਿਡ -19 ਤੋਂ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੇ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ ਵਿਚ ਕਿਹਾ, "ਮੈਂ ਮਹਾਰਾਣੀ ਐਲਿਜ਼ਾਬੇਥ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ |...

ਆਂਧਰਾ ਪ੍ਰਦੇਸ਼ ਦੇ ਸੂਚਨਾ ਤਕਨਾਲੋਜੀ ਅਤੇ ਉਦਯੋਗ ਮੰਤਰੀ ਗੌਤਮ ਰੈਡੀ ਦਾ ਦਿਹਾਂਤ

Monday, February 21 2022 07:08 AM
ਹੈਦਰਾਬਾਦ, 21 ਫਰਵਰੀ - ਆਂਧਰਾ ਪ੍ਰਦੇਸ਼ ਦੇ ਸੂਚਨਾ ਤਕਨਾਲੋਜੀ ਅਤੇ ਉਦਯੋਗ ਮੰਤਰੀ ਗੌਤਮ ਰੈਡੀ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ |

ਕਰਨਾਟਕ : 23 ਸਾਲਾ ਨੌਜਵਾਨ ਦਾ ਕਤਲ

Monday, February 21 2022 07:08 AM
ਕਰਨਾਟਕ, 21 ਫਰਵਰੀ - ਹਿਜਾਬ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਹੁਣ ਸਥਿਤੀ ਹਿੰਸਾ ਤੱਕ ਪਹੁੰਚ ਗਈ ਹੈ। ਕਰਨਾਟਕ ਦੇ ਸ਼ਿਵਮੋਗਾ 'ਚ 23 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਇੱਥੇ ਤਣਾਅ ਦੀ ਸਥਿਤੀ ਬਣੀ ਹੋਈ ਹੈ ਅਤੇ ਧਾਰਾ 144 ਲਾਗੂ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਦਾ ਨਾਂਅ ਹਰਸ਼ ਹੈ ਅਤੇ ਉਹ ਬਜਰੰਗ ਦਲ ਦਾ ਵਰਕਰ ਸੀ। ਰਾਜ ਦੇ ਗ੍ਰਹਿ ਮੰਤਰੀ ਅਰਾਗਾ ਜਨੇਂਦਰ ਨੇ ਅਗਲੇ ਦੋ ਦਿਨਾਂ ਲਈ ਜ਼ਿਲ੍ਹੇ ਦੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਦਿੱਤੇ ਹਨ।...

ਕੇਂਦਰੀ ਬਜਟ 2022 ਰਾਸ਼ਟਰੀ ਸਿੱਖਿਆ ਨੀਤੀ ਨੂੰ ਲਾਗੂ ਕਰਨ ਵਿਚ ਕਰੇਗਾ ਮਦਦ - ਪ੍ਰਧਾਨ ਮੰਤਰੀ ਮੋਦੀ

Monday, February 21 2022 07:07 AM
ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਬਜਟ 2022 ਦੇ ਸਿੱਖਿਆ ਖੇਤਰ 'ਤੇ ਸਕਾਰਾਤਮਕ ਪ੍ਰਭਾਵ ਬਾਰੇ ਦੱਸਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਬਜਟ ਰਾਸ਼ਟਰੀ ਸਿੱਖਿਆ ਨੀਤੀ ਨੂੰ ਲਾਗੂ ਕਰਨ ਵਿਚ ਮਦਦ ਕਰੇਗਾ। ਇਸ ਨਾਲ ਹੀ ਕਿਹਾ ਕਿ ਨੈਸ਼ਨਲ ਡਿਜੀਟਲ ਯੂਨੀਵਰਸਿਟੀ ਇਕ ਬੇਮਿਸਾਲ ਕਦਮ ਹੈ। ਸੀਟਾਂ ਦੀ ਕਮੀ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕਦਾ ਹੈ। ਬੇਅੰਤ ਸੀਟਾਂ ਹੋਣਗੀਆਂ। ਉਨ੍ਹਾਂ ਦਾ ਕਹਿਣਾ ਸੀ ਕਿ ਮੈਂ ਸਾਰੇ ਹਿੱਸੇਦਾਰਾਂ ਨੂੰ ਇਹ ਯਕੀਨੀ ਬਣਾਉਣ ਲਈ ਬੇਨਤੀ ਕਰਦਾ ਹਾਂ ਕਿ ਡਿਜੀਟਲ ਯੂਨੀ. ਜਲਦੀ ਤੋਂ ਜਲਦੀ ਸ਼ੁਰੂ ਹੋਵੇ |...

ਫ਼ਰਜ਼ੀ ਡਿਗਰੀ ਨਾਲ ਮੈਡੀਕਲ ਕਲੀਨਿਕ ਚਲਾਉਣ ਵਾਲੇ 5 ਡਾਕਟਰ ਗ੍ਰਿਫ਼ਤਾਰ

Sunday, February 13 2022 09:24 AM
ਮੁੰਬਈ, 13 ਫਰਵਰੀ - ਮੁੰਬਈ ਕ੍ਰਾਈਮ ਬਰਾਂਚ ਯੂਨਿਟ 10 ਨੇ ਗੋਰੇਗਾਂਵ ਤੋਂ 5 ਫ਼ਰਜ਼ੀ ਡਾਕਟਰਾਂ ਨੂੰ ਬਿਨਾਂ ਜਾਇਜ਼ ਡਿਗਰੀ ਦੇ ਮੈਡੀਕਲ ਕਲੀਨਿਕ ਚਲਾਉਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ।

E-Paper

Calendar

Videos