ਪਾਕਿ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਕਹੇ ਭਾਰਤ ਸਰਕਾਰ : ਸਿੱਧੂ

18

September

2018

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਦਿਨ ਕਰਤਾਰਪੁਰ ਲਾਂਘੇ ਬਾਰੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਕਰੀਬ 15 ਮਿੰਟਾਂ ਤੱਕ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਉਨ੍ਹਾਂ ਨੇ ਭਰੋਸਾ ਦੁਆਇਆ ਹੈ ਕਿ ਉਹ ਪਾਕਿਸਤਾਨ ਨਾਲ ਇਸ ਮੁੱਦੇ 'ਤੇ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ 10 ਕਰੋੜ ਸਿੱਖ ਸੰਗਤਾਂ ਲਈ ਉਹ ਪਾਕਿਸਤਾਨ ਨੂੰ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਲਈ ਕਹਿਣ। ਸਿੱਧੂ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਬਾਰੇ ਉਨ੍ਹਾਂ ਦੇ ਵਿਚਾਰ ਕਦੇ ਨਹੀਂ ਬਦਲਣਗੇ। ਉਨ੍ਹਾਂ ਕਿਹਾ ਕਿ ਇਹ ਕੋਈ ਨਿਜੀ ਮੁੱਦਾ ਨਹੀਂ ਹੈ, ਸਗੋਂ ਕਰੋੜਾਂ ਸਿੱਖ ਸੰਗਤਾਂ ਦੀ ਆਸਥਾ ਦਾ ਸਵਾਲ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਦਾ ਰਸਤਾ ਪਾਕਿਸਤਾਨ 'ਚ ਹੈ, ਇਸ ਲਈ ਭਾਰਤ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਰਸਤਾ ਲੈਣ ਲਈ ਪਾਕਿਸਤਾਨ ਨੂੰ ਕਹੇ।