ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
Tuesday, April 16 2024 12:13 PM

ਨਵੀਂ ਦਿੱਲੀ, 16 ਅਪ੍ਰੈਲ- ਭਾਰਤੀ ਚੋਣ ਕਮਿਸ਼ਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਦੇ ਲਾਗੂ ਹੋਣ ਤੋਂ ਇਕ ਮਹੀਨੇ ਬਾਅਦ, ਭਾਰਤ ਦਾ ਚੋਣ ਕਮਿਸ਼ਨ ਰਾਜਨੀਤਿਕ ਪਾਰਟੀਆਂ ਦੁਆਰਾ ਜ਼ਾਬਤੇ ਦੀ ਪਾਲਣਾ ਤੋਂ ਵਿਆਪਕ ਤੌਰ ’ਤੇ ਸੰਤੁਸ਼ਟ ਹੈ ਅਤੇ ਵੱਖ-ਵੱਖ ਪਾਰਟੀਆਂ ਅਤੇ ਉਮੀਦਵਾਰਾਂ ਦੁਆਰਾ ਇਹ ਮੁਹਿੰਮ ਵੱਡੇ ਪੱਧਰ ’ਤੇ ਗੜਬੜ-ਰਹਿਤ ਰਹੀ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ ਔਰਤਾਂ ਦੇ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਵਾਲੇ ਰਾਜਨੀਤਿਕ ਦਲਾਂ ਦੇ ਨੇਤਾਵਾਂ ਨੂੰ ਨੋਟਿਸ ਜਾਰੀ ਕਰਕੇ ਔਰਤਾਂ ਦੀ ਗਰਿਮਾ ਅਤੇ ਸਨਮਾਨ ਦੇ ਮਾਮਲੇ ਵਿਚ ਖ਼ਾਸ ਤੌਰ ’ਤੇ ਸ...

Read More

ਕਿਸ਼ਤੀ ਪਲਟ ਜਾਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ ਛੇ
Tuesday, April 16 2024 12:11 PM

ਸ੍ਰੀਨਗਰ, 16 ਅਪ੍ਰੈਲ- ਸ਼ਹਿਰ ਦੇ ਬਾਹਰਵਾਰ ਜੇਹਲਮ ਨਦੀ ਵਿਚ ਬੱਚਿਆਂ ਨੂੰ ਲਿਜਾ ਰਹੀ ਇਕ ਕਿਸ਼ਤੀ ਦੇ ਪਲਟ ਜਾਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਹੈ ਤੇ ਉਨ੍ਹਾਂ ਦੀਆਂ ਮਿ੍ਰਤਕ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਕਿਸ਼ਤੀ ਵਿਚ ਸਵਾਰ ਲੋਕਾਂ ਦੀ ਸਹੀ ਗਿਣਤੀ ਅਜੇ ਸਪਸ਼ਟ ਨਹੀਂ ਹੋ ਸਕੀ ਹੈ। ਦੱਸ ਦੇਈਏ ਕਿ ਕਸ਼ਮੀਰ ਘਾਟੀ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਪਾਣੀ ਦਾ ਪੱਧਰ ਕਾਫ਼ੀ ਉੱਚਾ ਹੋ ਗਿਆ ਸੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।...

Read More

ਛੱਤੀਸਗੜ੍ਹ: ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਜਾਰੀ
Tuesday, April 16 2024 12:09 PM

ਰਾਏਪੁਰ, 16 ਅਪ੍ਰੈਲ- ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ’ਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ ’ਚ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਇਹ ਜਾਣਕਾਰੀ ਐਸ.ਪੀ. ਆਈ.ਕੇ. ਐਲੇਸੇਲਾ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਛੋਟੇਬੇਠੀਆ ਥਾਣੇ ਦੀ ਹੱਦ ਦੇ ਜੰਗਲੀ ਖ਼ੇਤਰ ਵਿਚ ਮੁਕਾਬਲਾ ਚੱਲ ਰਿਹਾ ਹੈ।

Read More

ਸਲਮਾਨ ਖ਼ਾਨ ਨੂੰ ਮਿਲੇ ਏਕਨਾਥ ਸ਼ਿੰਦੇ
Tuesday, April 16 2024 12:06 PM

ਮੁੰਬਈ, 16 ਅਪ੍ਰੈਲ- ਮੁੱਖ ਮੰਤਰੀ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਬਾਂਦਰਾ ਦੇ ਗਲੈਕਸੀ ਅਪਾਰਟਮੈਂਟ ਵਿਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਲਮਾਨ ਖਾਨ ਦੇ ਪਿਤਾ ਸੀਨੀਅਰ ਪਟਕਥਾ ਲੇਖਕ ਸਲੀਮ ਖਾਨ ਵੀ ਮੌਜੂਦ ਸਨ। ਦੌਰੇ ਦੌਰਾਨ ਮੁੱਖ ਮੰਤਰੀ ਨੇ ਸਲਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਦੇ ਦੋ ਦਿਨ ਬਾਅਦ ਮੁੰਬਈ ਪੁਲਿਸ ਦੀ ਕ੍ਰਾਈ...

Read More

ਗ਼ਜ਼ਲ
Friday, February 23 2024 07:35 AM

ਜਿਹੜਾ ਕਰਦਾ ਹੈ ਮੇਰਾ ਸਤਿਕਾਰ ਉੱਤੋਂ, ਉੱਤੋਂ, ਦਿਲ ਕਰੇ ਉਸ ਨੂੰ ਕਰਾਂ ਮੈਂ ਪਿਆਰ ਉੱਤੋਂ, ਉੱਤੋਂ। ਕੈਸਾ ਹੈ ਉਹ ਆਦਮੀ, ਇਸ ਦਾ ਪਤਾ ਹੈ ਮੈਨੂੰ, ਤਾਂ ਹੀ ਉਸ ਤੇ ਮੈਂ ਕਰਾਂ ਇਤਬਾਰ ਉੱਤੋਂ, ਉੱਤੋਂ। ਅੰਦਰੋਂ ਉਹ ਕਿੰਨਾ ਖੁਸ਼ ਸੀ, ਜਾਣਦਾ ਸੀ ਖੁਦ ਉਹ, ਆਇਆ ਸੀ ਜੋ ਬਣ ਮੇਰਾ ਗ਼ਮਖ਼ਾਰ ਉੱਤੋਂ, ਉੱਤੋਂ। ਉਸ ਨੂੰ ਇਸ ਦਾ ਫਿਕਰ ਚੌਬੀ ਘੰਟੇ ਲੱਗਾ ਰਹਿੰਦਾ ਹੈ, ਉਹ ਤਿਆਗੀ ਬੈਠਾ ਹੈ ਘਰ ਬਾਰ ਉੱਤੋਂ, ਉੱਤੋਂ। ਕਰਕੇ ਹੇਰਾਫੇਰੀ ਉਹ ਲੱਖਾਂ ਕਮਾ ਲੈਂਦਾ ਹੈ, ਲੱਗਦਾ ਹੈ ਉਹ ਸਭ ਨੂੰ ਬੇਰੁਜ਼ਗਾਰ ਉੱਤੋਂ, ਉੱਤੋਂ। ਹੌਸਲੇ ਦਾ ਦੀਵਾ ਹਾਲੇ ਵੀ ਮੇਰੇ ਦ...

Read More

ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
Monday, February 12 2024 06:43 AM

ਚੰਡੀਗੜ੍ਹ, 12 ਫਰਵਰੀ - ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ। ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਕੇਂਦਰ ਦੇ ਇਸ਼ਾਰੇ ’ਤੇ ਵੱਡੇ-ਵੱਡੇ ਸੀਮਟ ਦੇ ਬੈਰੀਕੇਡ ਲਾ ਕੇ ਰਸਤੇ ਬੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦਾ ਅੰਨਦਾਤਾ ਕਿਸਾਨ ਕਿਸ ਦੇ ਅੱਗੇ ਆਪਣੇ ਦੁੱਖੜੇ ਫਰੋਲੇ।...

Read More

ਰੇਲ ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਨੌਜਵਾਨ ਦੀ ਮੌਤ
Monday, February 12 2024 06:42 AM

ਬਟਾਲਾ, 12 ਫਰਵਰੀ -ਅੱਜ ਤੜਕਸਾਰ ਰੇਲ ਗੱਡੀ ਹੇਠ ਆ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜੀ.ਆਰ.ਪੀ. ਦੇ ਅਧਿਕਾਰੀ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਦੀ ਉਮਰ ਕਰੀਬ 35 ਸਾਲ ਹੈ, ਜਿਸ ਦੀ ਸਵੇਰੇ ਬਠਿੰਡਾ ਜਾਣ ਵਾਲੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਇਸ ਨੌਜਵਾਨ ਦੀ ਅਜੇ ਤੱਕ ਸ਼ਨਾਖਤ ਨਹੀਂ ਹੋ ਸਕੀ ਮ੍ਰਿਤਕ ਦੀ ਲਾਸ਼ ਸਹਾਰਾ ਕਲੱਬ ਦੀ ਮਦਦ ਨਾਲ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਟਾਲਾ ਵਿਖੇ ਰੱਖੀ ਗਈ ਹੈ।...

Read More

ਤਰਸ ਦੇ ਅਧਾਰ 'ਤੇ ਨੌਕਰੀ ਲੈਣ ਵਾਲੇ ਅੱਜ ਤੋਂ ਪਟਿਆਲੇ ਦੀਆਂ ਸੜਕਾਂ 'ਤੇ ਬਿਤਾਉਣਗੇ ਠੰਢੀਆਂ ਰਾਤਾਂ
Tuesday, January 9 2024 08:13 AM

ਮਲੌਦ (ਖੰਨਾ), 9 ਜਨਵਰੀ - ਪੰਜਾਬ ਰਾਜ ਪਾਵਰ ਕਾਮ ਕਾਰਪੋਰੇਸ਼ਨ ਲਿਮਿਟਡ ਵਿਚ ਮ੍ਰਿਤਕ ਕਰਮਚਾਰੀਆਂ ਦੇ ਧੀਆਂ-ਪੁੱਤਰ ਤਰਸ ਦੇ ਆਧਾਰ 'ਤੇ ਨੌਕਰੀ ਲੈਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਨਾਲ ਦੋ-ਦੋ ਹੱਥ ਕਰਨ ਲਈ ਅੱਜ ਤੋਂ ਪਟਿਆਲੇ ਦੀਆਂ ਸੜਕਾਂ ਉੱਪਰ ਠੰਢੀਆਂ ਰਾਤਾਂ ਗੁਜਾਰਨ ਨੂੰ ਮਜਬੂਰ ਹੋਣਗੇ। ਜਥੇਬੰਦੀ ਦੇ ਸੂਬਾ ਪ੍ਰਧਾਨ ਹਰਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ 7-8 ਮਹੀਨਿਆਂ ਤੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਟਾਲ-ਮਟੋਲ ਕਰਕੇ ਮ੍ਰਿਤਕ ਕਰਮਚਾਰੀਆਂ ਦੇ ਧੀਆਂ-ਪੁੱਤਰਾਂ ਨੂੰ ਲਾਰੇ ਲੱਪੇ ਲਗਾਏ ਜਾ ਰ...

Read More

ਧਮਾਕਿਆਂ ਦੀ ਗਹਿਰਾਈ ਨਾਲ ਜਾਂਚ ਹੋਣੀ ਜ਼ਰੂਰੀ- ਗਿਆਨੀ ਹਰਪ੍ਰੀਤ ਸਿੰਘ
Thursday, May 11 2023 07:07 AM

ਅੰਮ੍ਰਿਤਸਰ, 11 ਮਈ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕੇ ਨੂੰ ਮੰਦਭਾਗੀ ਘਟਨਾ ਕਰਾਰ ਦਿੰਦਿਆਂ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਲਗਾਤਾਰ ਧਮਾਕੇ ਹੋਣਾ ਚਿੰਤਾ ਵਾਲੀ ਗੱਲ ਹੈ ਤੇ ਪੰਜਾਬ ਪੁਲਿਸ ਅਤੇ ਕੇਂਦਰ ਦੀਆਂ ਜਾਂਚ ਏਜੰਸੀਆਂ ਨੂੰ ਇਨ੍ਹਾਂ ਧਮਾਕਿਆਂ ਦੀ ਗਹਿਰਾਈ ਨਾਲ ਜਾਂਚ ਕਰਾਉਣੀ ਚਾਹੀਦੀ ਹੈ। ਜਾਰੀ ਵੀਡੀਓ ਬਿਆਨ ਵਿਚ ਉਨ੍ਹਾਂ ਕਿਹਾ ਹੈ ਕਿ ਭਾਵੇਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਸੀ.ਸੀ.ਟੀ.ਵੀ ਕੈਮਰਿਆਂ ਦੀ ਮਦਦ ਨਾਲ ਦੋਸ਼ੀ ਦੀ ਨਿਸ਼ਾਨਦੇਹੀ ਕੀਤੀ ਹੈ, ਪਰ ਪੁਲਿਸ...

Read More

ਫੈਕਟਰੀ ’ਚੋਂ ਗੈਸ ਲੀਕ ਹੋਣ ਦਾ ਮਾਮਲਾ ਆਇਆ ਸਾਹਮਣੇ
Thursday, May 11 2023 07:05 AM

ਨੰਗਲ, 11 ਮਈ- ਨੰਗਲ ਸ਼ਹਿਰ ’ਚ ਅੱਜ ਇਕ ਫ਼ੈਕਟਰੀ ’ਚੋਂ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੇੜਲੇ ਸਕੂਲ ਦੇ 7 ਬੱਚੇ ਅਤੇ ਕੁਝ ਲੋਕਾਂ ਨੂੰ ਗਲੇ ’ਚ ਦਰਦ ਅਤੇ ਸਿਰ ਦਰਦ ਹੋਣ ਲੱਗਾ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਸਾਵਧਾਨੀ ਦੇ ਤੌਰ ’ਤੇ ਬਾਕੀ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਥਾਂ ’ਤੇ ਭੇਜਿਆ ਜਾ ਰਿਹਾ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਵਲੋਂ ਮੌਕੇ ’ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਹਾਦਸਾ ਰੋਪੜ ਜ਼ਿਲ੍ਹਾ ਹੈੱਡਕੁਆਰਟਰ ਤੋਂ 25 ਕਿਲੋਮੀਟਰ ਦੂਰ ਵਾਪਰਿਆ। ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅ...

Read More

ਜੰਮੂ ਕਸ਼ਮੀਰ ਦੇ ਕੁਪਵਾੜਾ ’ਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਹਲਾਕ
Wednesday, May 3 2023 07:26 AM

ਸ੍ਰੀਨਗਰ, 3 ਮਈ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਦੋ ਅਤਿਵਾਦੀ ਮਾਰੇ ਗਏ| ਪੁਲੀਸ ਨੇ ਦੱਸਿਆ ਕਿ ਇਹ ਮੁਕਾਬਲਾ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਪਿਚਨਾਦ ਮਾਛਿਲ ਖੇਤਰ ਦੇ ਕੋਲ ਹੋਇਆ। ਇਸ ਵਿੱਚ ਦੋ ਅਤਿਵਾਦੀ ਮਾਰੇ ਗਏ। ਤਲਾਸ਼ੀ ਮੁਹਿੰਮ ਜਾਰੀ ਹੈ। ਮਾਰੇ ਅਤਿਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ।...

Read More

ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਬਾਦਲ ਪਰਿਵਾਰ ਕੀਰਤਪੁਰ ਸਾਹਿਬ ਰਵਾਨਾ
Wednesday, May 3 2023 07:24 AM

ਲੰਬੀ, 3 ਮਈ ਬਾਦਲ ਪਰਿਵਾਰ ਅੱਜ ਸਵੇਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈ ਕੇ ਪਿੰਡ ਬਾਦਲ ਤੋਂ ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ। ਮਰਹੂਮ ਬਾਦਲ ਦੀ ਅਸਥੀਆਂ ਅੱਜ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣੀਆਂ ਹਨ। ਰਵਾਨਗੀ ਤੋਂ ਪਹਿਲਾਂ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ ਅਤੇ ਹੋਰ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਆਗੂਆਂ ਵੱਲੋਂ ਅਰਦਾਸ ਕੀਤੀ ਗਈ। ਜ਼ਿਕਰਯੋਗ ਹੈ ਕਿ 95 ਸਾਲਾ ਸਾਬਕਾ ਮੁੱਖ ਮੰਤਰੀ ਦਾ 25 ਅਪਰੈਲ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਦੇਹਾਂਤ ਹੋ ਗਿਆ ਸੀ।...

Read More

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਕਾਰਨ ਤਾਪਮਾਨ ਡਿੱਗਿਆ
Wednesday, May 3 2023 07:22 AM

ਚੰਡੀਗੜ੍ਹ, 3 ਮਈ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਅੱਜ ਸਵੇਰੇ ਮੀਂਹ ਪਿਆ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਰੂਪਨਗਰ, ਮੁਹਾਲੀ, ਅੰਬਾਲਾ, ਕਰਨਾਲ, ਕੁਰੂਕਸ਼ੇਤਰ ਅਤੇ ਯਮੁਨਾਨਗਰ ਵਿੱਚ ਮੀਂਹ ਪਿਆ।

Read More

ਫਿਲਮ ਨਿਰਦੇਸ਼ਕ ਅਤੇ ਉੱਘੇ ਨਾਵਲਕਾਰ ਬੂਟਾ ਸਿੰਘ ਸ਼ਾਦ ਨਹੀਂ ਰਹੇ
Wednesday, May 3 2023 07:20 AM

ਬਠਿੰਡਾ, 3 ਮਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ਦੇ ਜੰਮਪਲ ਮੁੰਬਈ ਫ਼ਿਲਮੀ ਨਗਰੀ ਵਿੱਚ ਬਤੌਰ ਫਿਲਮ ਨਿਰਦੇਸ਼ਕ ਰਹੇ ਉੱਘੇ ਨਾਵਲਕਾਰ ਬੂਟਾ ਸਿੰਘ ਸ਼ਾਦ ਨਹੀਂ ਰਹੇ। ਉਨ੍ਹਾਂ ਨੇ ਬੀਤੀ ਰਾਤ 12.30 ਵਜੇ ਆਖਰੀ ਸਾਹ ਲਿਆ। ਜ਼ਿਕਰਯੋਗ ਹੈ ਕਿ ਸ਼ਾਦ ਫ਼ਿਲਮੀ ਨਗਰੀ ਮੁੰਬਈ ਤੋਂ ਬਾਅਦ ਆਪਣੇ ਅੰਤਲੇ ਸਮੇਂ ਰਾਜਸਥਾਨ ਦੀ ਐਲਨਾਬਾਦ ਮੰਡੀ ਨਜ਼ਦੀਕ ਆਪਣੇ ਭਤੀਜੇ ਐਡਵੋਕੇਟ ਅਜਾਇਬ ਸਿੰਘ ਬਰਾੜ ਕੋਲ ਪਿੰਡ ਕੂਮਥਲਾ ਰਹਿ ਰਹੇ ਸਨ। ਉਨ੍ਹਾਂ ਨੇ ਪੰਜਾਬੀ ਮਾਂ ਬੋਲੀ ਦੇ ਝੋਲੀ ਦਰਜਨ ਨਾਵਲ ਪਾਏ। ਬਤੌਰ ਫਿਲਮ ਨਿਰਦੇਸ਼ਕ ਹੁੰਦਿਆਂ ਹਿੰਦੀ ਅਤੇ ਪੰਜਾਬੀ ਫ਼ਿਲਮਾਂ ਬਣਾਈਆਂ।...

Read More

ਸੁਪਰੀਮ ਕੋਰਟ ਦਾ ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ ਉਮਰ ਕੈਦ ’ਚ ਬਦਲਣ ਤੋਂ ਇਨਕਾਰ
Wednesday, May 3 2023 07:16 AM

ਨਵੀਂ ਦਿੱਲੀ, 3 ਮਈ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸਮਰੱਥ ਅਥਾਰਟੀ ਫੈਸਲਾ ਕਰੇਗੀ।...

Read More

ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
Tuesday, March 7 2023 08:26 AM

ਲੰਡਨ, 7 ਮਾਰਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਇਥੇ ਕਿਹਾ ਕਿ ਭਾਜਪਾ ਇਹ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਭਾਰਤ ਵਿੱਚ ਹਮੇਸ਼ਾ ਸੱਤਾ ਵਿੱਚ ਰਹੇਗੀ ਪਰ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਕਹਿਣਾ ਹਾਸੋਹੀਣਾ ਹੈ ਕਿ ਕਾਂਗਰਸ ਦਾ ਸਮਾਂ ਖਤਮ ਹੋ ਗਿਆ ਹੈ। ਇਥੇ ਸਮਾਗਮ ਦੌਰਾਨ ਸ੍ਰੀ ਰਾਹੁਲ ਗਾਂਧੀ ਨੇ ਕਿਹਾ ਕਿ ਬਦਲਦੇ ਸਿਆਸੀ ਸੰਵਾਦ ਦੇ ਬਦਲਦੇ ਸੁਭਾਅ ਨੂੰ ਨਜ਼ਰਅੰਦਾਜ਼ ਕਰਨਾ ਕਾਂਗਰਸ ਦੀ ਅਗਵਾਈ ਵਾਲੀ ਸਾਂਝੇ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਸਰਕਾਰ ਦੀ ਅਸਫ਼ਲਤਾ ਦਾ ਵੱਡਾ ਕਾਰਨ ਬਣ ਗਿਆ।...

Read More

ਸੰਗਮਾ ਨੇ ਦੂਜੀ ਵਾਰ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ: ਮੋਦੀ, ਸ਼ਾਹ ਤੇ ਨੱਢਾ ਸਮਾਗਮ ’ਚ ਹਾਜ਼ਰ
Tuesday, March 7 2023 08:24 AM

ਸ਼ਿਲਾਂਗ, 7 ਮਾਰਚ ਨੈਸ਼ਨਲ ਪੀਪਲਜ਼ ਪਾਰਟੀ (ਐੱਨਪੀਪੀ) ਦੇ ਆਗੂ ਕੋਨਰਾਡ ਕੇ. ਸੰਗਮਾ ਨੇ ਅੱਜ ਦੂਜੀ ਵਾਰ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮੇਘਾਲਿਆ ਦੇ ਰਾਜਪਾਲ ਫੱਗੂ ਚੌਹਾਨ ਨੇ ਐੱਨਪੀਪੀ ਦੇ ਸੱਤ ਹੋਰ ਵਿਧਾਇਕਾਂ, ਯੂਨਾਈਟਿਡ ਡੈਮੋਕਰੇਟਿਕ ਪਾਰਟੀ (ਯੂਡੀਪੀ) ਦੇ ਦੋ ਅਤੇ ਭਾਜਪਾ ਅਤੇ ਹਿੱਲ ਸਟੇਟ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਐੱਚਐੱਸਪੀਡੀਪੀ) ਦੇ ਇੱਕ-ਇੱਕ ਵਿਧਾਇਕ ਨੂੰ ਰਾਜ ਭਵਨ ’ਚ ਮੰਤਰੀ ਮੰਡਲ ਦੇ ਮੈਂਬਰਾਂ ਵਜੋਂ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹ...

Read More

ਗੁਜਰਾਤ ’ਚ ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ: 10 ਸਾਲ ਦੀ ਕੈਦ ਤੇ ਇਕ ਕਰੋੜ ਰੁਪਏ ਜੁਰਮਾਨਾ ਕਰਨ ਵਾਲੇ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ ’ਚ ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ: 10 ਸਾਲ ਦੀ ਕੈਦ ਤੇ ਇਕ ਕਰੋੜ ਰੁਪਏ ਜੁਰਮਾਨਾ ਕਰਨ ਵਾਲੇ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ
Tuesday, March 7 2023 08:22 AM

ਅਹਿਮਦਾਬਾਦ, 7 ਮਾਰਚ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਨੇ ਸਰਕਾਰੀ ਭਰਤੀ ਲਈ ਪ੍ਰੀਖਿਆ ਦੇ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਜਟ ਸੈਸ਼ਨ ਦੌਰਾਨ ਭਾਰਤੀ ਜਨਤਾ ਪਾਰਟੀ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ਦੇ ਤਹਿਤ ਅਜਿਹੇ ਮਾਮਲਿਆਂ 'ਚ ਸ਼ਾਮਲ ਲੋਕਾਂ ਨੂੰ 10 ਸਾਲ ਤੱਕ ਦੀ ਕੈਦ ਅਤੇ ਇਕ ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਦੇਣ ਦੀ ਵਿਵਸਥਾ ਹੈ।...

Read More

ਹਿਮਾਚਲ ਪ੍ਰਦੇਸ਼: ਧਰਮਪੁਰ ’ਚ ਪੈਦਲ ਜਾ ਰਹੇ ਮਜ਼ਦੂਰਾਂ ’ਤੇ ਇਨੋਵਾ ਚੜ੍ਹੀ, 5 ਮੌਤਾਂ ਤੇ 3 ਜ਼ਖ਼ਮੀ
Tuesday, March 7 2023 08:20 AM

ਸੋਲਨ, 7 ਮਾਰਚ ਅੱਜ ਸਵੇਰੇ 9.10 ਵਜੇ ਦੇ ਕਰੀਬ ਧਰਮਪੁਰ ਦੇ ਪੈਟਰੋਲ ਪੰਪ ਨੇੜੇ ਨੈਸ਼ਨਲ ਹਾਈਵੇ 'ਤੇ ਪੈਦਲ ਜਾ ਰਹੇ ਮਜ਼ਦੂਰਾਂ ’ਤੇ ਇਨੋਵਾ ਚੜ੍ਹ ਗਈ। ਇਸ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ ਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਡਰਾਈਵਰ ਦੀ ਕਥਿਤ ਤੌਰ 'ਤੇ ਲਾਪ੍ਰਵਾਹੀ ਕਾਰਨ ਹਾਦਸਾ ਹੋਇਆ।

Read More

ਹਿਮਾਚਲ ਪ੍ਰਦੇਸ਼: ਧਰਮਪੁਰ ’ਚ ਪੈਦਲ ਜਾ ਰਹੇ ਮਜ਼ਦੂਰਾਂ ’ਤੇ ਇਨੋਵਾ ਚੜ੍ਹੀ, 5 ਮੌਤਾਂ ਤੇ 3 ਜ਼ਖ਼ਮੀ
Tuesday, March 7 2023 08:20 AM

ਸੋਲਨ, 7 ਮਾਰਚ ਅੱਜ ਸਵੇਰੇ 9.10 ਵਜੇ ਦੇ ਕਰੀਬ ਧਰਮਪੁਰ ਦੇ ਪੈਟਰੋਲ ਪੰਪ ਨੇੜੇ ਨੈਸ਼ਨਲ ਹਾਈਵੇ 'ਤੇ ਪੈਦਲ ਜਾ ਰਹੇ ਮਜ਼ਦੂਰਾਂ ’ਤੇ ਇਨੋਵਾ ਚੜ੍ਹ ਗਈ। ਇਸ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ ਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਡਰਾਈਵਰ ਦੀ ਕਥਿਤ ਤੌਰ 'ਤੇ ਲਾਪ੍ਰਵਾਹੀ ਕਾਰਨ ਹਾਦਸਾ ਹੋਇਆ।

Read More

ਰਾਜਨੀਤੀ
ਤਰਨਤਾਰਨ : ਰਮਨਦੀਪ ਸਿੰਘ ਭਰੋਵਾਲ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
2 days ago

ਰਾਜਨੀਤੀ
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
8 days ago

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
2 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago