ਦੇਸ਼ ਨੂੰ "ਹਰ ਡਰ" ਤੋਂ ਮੁਕਤ ਕਰਨ ਲਈ ਵੋਟ ਦਿਓ - ਰਾਹੁਲ ਗਾਂਧੀ
Thursday, February 10 2022 06:56 AM

ਲਖਨਊ, 10 ਫਰਵਰੀ - ਯੂ.ਪੀ. ਵਿਧਾਨ ਸਭਾ ਚੋਣਾਂ 2022 ਦੇ ਪਹਿਲੇ ਪੜਾਅ ਵਿਚ ਅੱਜ ਭਾਵ ਵੀਰਵਾਰ (10 ਫਰਵਰੀ) ਨੂੰ 11 ਜ਼ਿਲ੍ਹਿਆਂ ਦੀਆਂ ਕੁੱਲ 58 ਵਿਧਾਨ ਸਭਾ ਸੀਟਾਂ ਲਈ ਵੋਟਾਂ ਪੈ ਰਹੀਆਂ ਹਨ | ਉੱਥੇ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਵੀ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਨੂੰ "ਹਰ ਡਰ" ਤੋਂ ਮੁਕਤ ਕਰਨ ਲਈ ਵੋਟ ਦਿਓ |...

Read More

ਕੇਂਦਰੀ ਬੈਂਕ ਨੇ ਮੁੱਖ ਨੀਤੀਗਤ ਦਰ ਰੇਪੋ ਨੂੰ 4 ਫੀਸਦੀ 'ਤੇ ਰੱਖਿਆ ਬਰਕਰਾਰ
Thursday, February 10 2022 06:56 AM

ਨਵੀਂ ਦਿੱਲੀ,10 ਫਰਵਰੀ - ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਗਵਰਨਰ ਸ਼ਕਤੀਕਾਂਤ ਦਾਸ ਵੀਰਵਾਰ ਨੂੰ ਮੁਦਰਾ ਨੀਤੀ 'ਤੇ ਹੋਈ ਬੈਠਕ 'ਚ ਲਏ ਗਏ ਫ਼ੈਸਲੇ ਬਾਰੇ ਦੱਸ ਰਹੇ ਹਨ। ਕੇਂਦਰੀ ਬੈਂਕ ਨੇ ਮੁੱਖ ਨੀਤੀਗਤ ਦਰ ਰੇਪੋ ਨੂੰ 4 ਫੀਸਦੀ 'ਤੇ ਬਰਕਰਾਰ ਰੱਖਿਆ ਹੈ। ਇਹ ਲਗਾਤਾਰ 10ਵੀਂ ਵਾਰ ਹੈ ਜਦੋਂ ਨੀਤੀਗਤ ਦਰ ਨੂੰ ਰਿਕਾਰਡ ਘੱਟ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਯਾਨੀ ਲੋਨ ਈ.ਐੱਮ.ਆਈ. 'ਤੇ ਰਾਹਤ ਲਈ ਗਾਹਕਾਂ ਨੂੰ ਹੋਰ ਇੰਤਜ਼ਾਰ ਕਰਨਾ ਹੋਵੇਗਾ। ਦਰਅਸਲ, ਰੇਪੋ ਦਰ 'ਚ ਕਟੌਤੀ ਤੋਂ ਬਾਅਦ ਬੈਂਕਾਂ 'ਤੇ ਵਿਆਜ ਦਰ ਘਟਾਉਣ ਦਾ ਦਬਾਅ ਬਣ ਜਾਂਦਾ ਹੈ। ਜੇਕਰ ਬੈਂਕ ਵਿਆਜ...

Read More

ਸ਼ੀਨਾ ਬੋਰਾ ਕਤਲ ਮਾਮਲਾ : ਅਦਾਲਤ ਨੂੰ ਹੁਕਮਾਂ ਦੀ ਕਾਪੀ ਨਾ ਮਿਲਣ ਕਾਰਨ ਮਾਮਲੇ ਦੀ ਸੁਣਵਾਈ ਹੋਈ ਮੁਲਤਵੀ
Thursday, February 10 2022 06:55 AM

ਨਵੀਂ ਦਿੱਲੀ, 10 ਫਰਵਰੀ - ਇੰਦਰਾਣੀ ਮੁਖਰਜੀ ਨੇ ਸੁਪਰੀਮ ਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਨੂੰ ਹੁਕਮਾਂ ਦੀ ਕਾਪੀ ਨਾ ਮਿਲਣ ਕਾਰਨ ਮਾਮਲੇ ਦੀ ਸੁਣਵਾਈ ਸੋਮਵਾਰ 14 ਫਰਵਰੀ ਲਈ ਮੁਲਤਵੀ ਕਰ ਦਿੱਤੀ ਗਈ ਹੈ | ਸ਼ੀਨਾ ਬੋਰਾ ਕਤਲ ਕੇਸ ਵਿਚ ਮੁਖਰਜੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਦੀ ਨਿਆਂਇਕ ਹਿਰਾਸਤ ਵਿਚ ਹਨ।...

Read More

ਕਰਨਾਟਕ ਹਿਜਾਬ ਮਾਮਲਾ : ਸੁਪਰੀਮ ਕੋਰਟ ਨੇ ਕਿਹਾ, ਹਾਈ ਕੋਰਟ ਨੂੰ ਲੈਣ ਦਿੱਤਾ ਜਾਵੇ ਫ਼ੈਸਲਾ
Thursday, February 10 2022 06:54 AM

ਨਵੀਂ ਦਿੱਲੀ, 10 ਫਰਵਰੀ - ਸੁਪਰੀਮ ਕੋਰਟ ਨੇ ਕਰਨਾਟਕ ਹਾਈ ਕੋਰਟ ਤੋਂ ਹਿਜਾਬ ਮਾਮਲੇ ਨਾਲ ਸੰਬੰਧਿਤ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਵਿਚ ਤਬਦੀਲ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਹਾਈ ਕੋਰਟ ਅੱਜ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ ਤੇ ਉਹ ਇਸ ਵਿਚ ਦਖਲ ਨਹੀਂ ਦੇਣਗੇ | ਅਦਾਲਤ ਵਲੋਂ ਕੋਈ ਖਾਸ ਮਿਤੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ | ਅਦਾਲਤ ਦਾ ਕਹਿਣਾ ਹੈ ਕਿ ਪਹਿਲਾਂ ਹਾਈ ਕੋਰਟ ਨੂੰ ਇਸ ਮਾਮਲੇ ਵਿਚ ਫ਼ੈਸਲਾ ਲੈਣ ਦਿੱਤਾ ਜਾਵੇ ਕਿਉਂਕਿ ਜੇਕਰ ਉਹ ਮਾਮਲੇ ਦੀ ਸੁਣਵਾਈ ...

Read More

ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ ਦੀ ਪਤਨੀ ਤੇ ਬੇਟੀ, ਭਗਵੰਤ ਮਾਨ ਦਾ ਕਰਨਗੇ ਸਮਰਥਨ
Thursday, February 10 2022 06:54 AM

ਨਵੀਂ ਦਿੱਲੀ, 10 ਫਰਵਰੀ - 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਰਾਜ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਆਉਣਗੇ। ਉਹ 11 ਫਰਵਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਧੂਰੀ ਖੇਤਰ ਵਿਚ 'ਆਪ' ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਦੀ 'ਜਨ ਸਭਾ' ਵਿਚ ਸ਼ਾਮਿਲ ਹੋਣਗੇ |...

Read More

ਮਹਾਭਾਰਤ ’ਚ ਭੀਮ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਪ੍ਰਵੀਨ ਕੁਮਾਰ ਦਾ ਦੇਹਾਂਤ
Tuesday, February 8 2022 07:53 AM

ਨਵੀਂ ਦਿੱਲੀ, 8 ਫਰਵਰੀ- ਮਸ਼ਹੂਰ ਟੈਲੀਵਿਜ਼ਨ ਸੀਰੀਅਲ ‘ਮਹਾਭਾਰਤ’ ਵਿੱਚ ਭੀਮ ਦਾ ਕਿਰਦਾਰ ਨਿਭਾਉਣ ਵਾਲੇ ਅਭਿਨੇਤਾ ਅਤੇ ਏਸ਼ੀਆਈ ਖੇਡਾਂ ਦੇ ਸੋਨ ਤਮਗਾ ਜੇਤੂ ਪ੍ਰਵੀਨ ਕੁਮਾਰ ਸੋਬਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 74 ਸਾਲ ਦੇ ਸਨ। ਅਦਾਕਾਰ ਨੇ ਸੋਮਵਾਰ ਦੇਰ ਰਾਤ ਦਿੱਲੀ ਦੇ ਅਸ਼ੋਕ ਵਿਹਾਰ ਸਥਿਤ ਆਪਣੀ ਰਿਹਾਇਸ਼ 'ਤੇ ਆਖਰੀ ਸਾਹ ਲਿਆ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਬੇਟੀ, ਦੋ ਛੋਟੇ ਭਰਾ ਅਤੇ ਭੈਣ ਹਨ।...

Read More

ਰਾਹੁਲ ਨੂੰ 170 ਕਰੋੜ ਦੀ ਜਾਇਦਾਦ ਵਾਲਾ ਚੰਨੀ ਗਰੀਬ ਨਜ਼ਰ ਆ ਰਿਹੈ: ਭਗਵੰਤ ਮਾਨ
Tuesday, February 8 2022 07:53 AM

ਬਠਿੰਡਾ, 8 ਫਰਵਰੀ- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਤਜਵੀਜ਼ਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਨੂੰ ਨਿਸ਼ਾਨੇ ’ਤੇ ਲੈ ਕੇ ਤਿੱਖੇ ਸੁਆਲ ਚੁੱਕੇ ਹਨ। ਡੇਰਾ ਮੁਖੀ ਦੀ ਫ਼ਰਲੋ ਨੂੰ ਭਗਵੰਤ ਮਾਨ ਨੇ ਕਾਨੂੰਨੀ ਮਾਮਲਾ ਦੱਸਦਿਆਂ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ ਹੈ। ਉਨ੍ਹਾਂ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਰਾਹੁਲ ਗਾਂਧੀ ਨੇ ਲੋਕ ਰਾਇ ਦਾ ਹਵਾਲਾ ਦੇ ਕੇ ‘ਗਰੀਬ ਆਦਮੀ’ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ। ਦੋ ਹਲਕਿਆਂ ਚਮਕੌਰ ਸਾਹਿਬ ਅਤੇ ਭਦੌੜ ਤੋਂ ਚੋਣ ਲੜ ਰਹੇ ਸ੍ਰੀ ਚੰਨੀ ਨੇ ਚੋਣ ਕਮਿਸ਼ਨ ਨੂੰ ਦਿੱਤੇ ਹਲਫ਼ੀਆ ਬ...

Read More

ਭਾਰਤ ’ਚ ਮਹਿੰਗਾਈ ਬਹੁਤੀ ਨਹੀਂ, ਦੇਸ਼ ਵਾਸੀ ਅਮਰੀਕਾ ਤੇ ਬ੍ਰਿਟੇਨ ਨੂੰ ਦੇਖਣ, ਜਿਥੇ ਮਹਿੰਗਾਈ ਰਿਕਾਰਡ ਤੋੜ ਰਹੀ ਹੈ: ਮੋਦੀ ਦਾ ਦੇਸ਼ ਵਾਸੀਆਂ ਨੂੰ ਦਿਲਾਸਾ
Tuesday, February 8 2022 07:52 AM

ਨਵੀਂ ਦਿੱਲੀ, 8 ਫਰਵਰੀ-- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿੱਚ ਮਹਿੰਗਾਈ 'ਤੇ ਕਾਬੂ ਪਾਉਣ ਲਈ ਸੁਹਿਰਦ ਯਤਨਾਂ ਸਦਕਾ ਅੱਜ ਭਾਰਤ ਦੁਨੀਆ ਦੀ ਇਕਲੌਤੀ ਅਜਿਹੀ ਅਰਥਵਿਵਸਥਾ ਹੈ, ਜਿੱਥੇ ਵਿਕਾਸ ਦਰ ਉੱਚੀ ਹੈ ਅਤੇ ਮਹਿੰਗਾਈ ਦਰ ਮੱਧਮ ਹੈ, ਉਥੇ ਦੁਨੀਆ ਦੇ ਹੋਰ ਦੇਸ਼ਾਂ ਦੀ ਆਰਥਿਕਤਾ ਸੁਸਤ ਤੇ ਮਹਿੰਗਾਈ ਚੁਸਤ ਹੈ। ਰਾਜ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਨ 'ਤੇ ਚਰਚਾ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ 100 ਸਾਲਾਂ 'ਚ ਦੁਨੀਆ ਦੀ ਸਭ ਤੋਂ ਵੱਡੀ ਮਹਾਮਾਰੀ ਨੇ ਪੂਰੀ ਦੁਨੀਆ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ, ‘ਮਹਿੰਗਾਈ ਦੀ ਗੱਲ ਕ...

Read More

ਚਾਈਨਾ ਡੋਰ ਦੀ ਲਪੇਟ ਵਿਚ ਆਉਣ ਨਾਲ 4 ਸਾਲਾ ਬੱਚੀ ਦੀ ਹੋਈ ਮੌਤ
Tuesday, February 8 2022 07:51 AM

ਫ਼ਿਰੋਜ਼ਪੁਰ, 8 ਫ਼ਰਵਰੀ - ਬੀਤੇ ਦਿਨ ਫ਼ਿਰੋਜ਼ਪੁਰ ਸ਼ਹਿਰ ਦੇ ਅੰਦਰ ਬਸੰਤ ਪੰਚਮੀ ਦੇ ਮਨਾਏ ਗਏ ਤਿਉਹਾਰ ਦੌਰਾਨ ਚਾਈਨਾ ਡੋਰ ਦੀ ਵਰਤੋਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਕੀਤੀ ਗਈ ਪਰ ਉਸ ਸਮੇਂ ਵੱਡਾ ਨੁਕਸਾਨ ਹੋ ਗਿਆ ਜਦੋਂ ਬੀਤੇ ਦਿਨ ਚਾਰ ਸਾਲ ਦੀ ਛੋਟੀ ਬੱਚੀ ਤੇ ਉਸ ਦੀ ਮਾਤਾ ਇਸ ਦੀ ਲਪੇਟ ਵਿਚ ਆ ਗਈਆਂ । ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਜ਼ੀਰਾ ਗੇਟ ਦੇ ਕੋਲ ਪਿੰਡ ਦੁਲਚੀ ਕੇ ਵਾਸੀ ਦਲਜੀਤ ਸਿੰਘ ਦੀ ਬੇਟੀ ਅਸ਼ਲੀਨ ਦੇ ਗਲੇ ਉੱਪਰ ਚਾਈਨਾ ਡੋਰ ਫਿਰ ਗਈ ਸੀ। ਜੋ ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ ਸੀ,ਜਿਸ ਦੀ ਅੱਜ ਤੜਕਸਾਰ ਮੌਤ ਹੋ ਗਈ ਹੈ।...

Read More

ਕਾਂਗਰਸ ਦੇ ਸੰਸਦ ਮੈਂਬਰਾਂ ਨੇ ਰਾਜ ਸਭਾ ਵਿਚੋਂ ਕੀਤਾ ਵਾਕਆਊਟ
Tuesday, February 8 2022 07:51 AM

ਨਵੀਂ ਦਿੱਲੀ, 8 ਫਰਵਰੀ - ਰਾਜ ਸਭਾ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਨੂੰ ਘੇਰਿਆ ਅਤੇ ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੇ ਸਦਨ ਵਿਚ ਬੋਲਦੇ ਹੀ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਰਾਜ ਸਭਾ ਵਿਚੋਂ ਵਾਕਆਊਟ ਕੀਤਾ। ਜ਼ਿਕਰਯੋਗ ਹੈ ਕਿ ਮੱਲਿਕਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਧੰਨਵਾਦ ਦੇ ਮਤੇ 'ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਵਾਕਆਊਟ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਰਾਸ਼ਟਰਪਤੀ ਦੇ ਭਾਸ਼ਣ 'ਤੇ ਬੋਲਣ ਦੀ ਬਜਾਏ ਕਾਂਗਰਸ 'ਤੇ ਦੋਸ਼ ਲਗਾਏ ਹਨ |...

Read More

ਭਾਜਪਾ ਤੇ ਸਹਿਯੋਗੀ ਦਲਾਂ ਨੇ ਪੇਂਡੂ ਖ਼ੇਤਰਾਂ ਲਈ ਜਾਰੀ ਕੀਤੇ 11 ਸੰਕਲਪ
Tuesday, February 8 2022 07:50 AM

ਚੰਡੀਗੜ੍ਹ, 8 ਫਰਵਰੀ - ਭਾਜਪਾ ਪੰਜਾਬ ਲੋਕ ਕਾਂਗਰਸ ਅਤੇ ਸੰਯੁਕਤ ਅਕਾਲੀ ਦਲ ਦੇ ਗੱਠਜੋੜ ਵਲੋਂ ਅੱਜ ਛੇ ਪੇਂਡੂ ਖ਼ੇਤਰ ਲਈ ਗਿਆਰਾਂ ਨੁਕਾਤੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ 'ਚ ਭਾਜਪਾ ਤੇ ਸਹਿਯੋਗੀ ਦਲਾਂ ਨੇ ਪੇਂਡੂ ਖ਼ੇਤਰਾਂ ਲਈ 11 ਸੰਕਲਪ ਪੱਤਰ ਜਾਰੀ ਕੀਤੇ ਹਨ। 1.ਖੁਸ਼ਹਾਲ ਕਿਸਾਨ 2. ਟਿਕਾਊ ਹਰਿਤ ਕ੍ਰਾਂਤੀ 3.ਹਰੇਕ ਖੇਤ ਲਈ ਪਾਣੀ ਦਾ ਪ੍ਰਬੰਧ 4. ਖੇਤੀਬਾੜੀ ਸਹਾਇਕ ਧੰਦਿਆਂ ਨੂੰ ਪ੍ਰੋਤਸਾਹਨ 5.ਖੇਤੀ ਆਧਾਰਿਤ ਉਦਯੋਗ ਧੰਦਿਆਂ ਨੂੰ ਬੜਾਵਾ 6.ਪੇਂਡੂ ਉਦਮੱਤਾ ਨੂੰ ਬੜਾਵਾ 7. ਨਰੋਏ ਪਿੰਡ 8. ਬੁਨਿਆਦੀ ਢਾਂਚੇ ਦਾ ਵਿਕਾਸ 9. ਵਿਕਸਿਤ ਪਿੰਡ 10....

Read More

ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ - ਕਿਹਾ - ''ਰਾਹੁਲ ਗਾਂਧੀ ਨੂੰ ਮੁੱਖ ਮੰਤਰੀ ਦਾ ਫ਼ੈਸਲਾ ਲੈਣ 'ਤੇ ਕੀਤਾ ਗਿਆ ਗੁੰਮਰਾਹ''
Tuesday, February 8 2022 07:50 AM

ਅੰਮ੍ਰਿਤਸਰ, 8 ਫਰਵਰੀ - ਕਾਂਗਰਸ ਨੇਤਾ ਨਵਜੋਤ ਕੌਰ ਸਿੱਧੂ ਨੂੰ ਇਹ ਪੁੱਛੇ ਜਾਣ 'ਤੇ ਕਿ ''ਕੀ ਰਾਹੁਲ ਗਾਂਧੀ ਨੂੰ ਮੁੱਖ ਮੰਤਰੀ ਦਾ ਫ਼ੈਸਲਾ ਲੈਣ 'ਤੇ ਗੁੰਮਰਾਹ ਕੀਤਾ ਗਿਆ ਸੀ ਤਾਂ ਉਨ੍ਹਾਂ ਨੇ ਇਸ ਦਾ ਜਵਾਬ ਹਾਂ ਵਿਚ ਦਿੱਤਾ ਅਤੇ ਕਿਹਾ ਕਿ ਅਜਿਹੇ ਉੱਚ ਅਹੁਦੇ 'ਤੇ ਕਿਸੇ ਨੂੰ ਚੁਣਨ ਲਈ ਸਿੱਖਿਆ ਨੂੰ ਗਿਣਿਆਂ ਜਾਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਚਿਹਰੇ ਲਈ ਸਹੀ ਚੋਣ ਹੋਣੀ ਸੀ |...

Read More

Punjab Assembly Elections 2022 : ਮਾਇਆਵਤੀ ਮੰਗਲਵਾਰ ਨੂੰ ਆਉਣਗੇ ਨਵਾਂਸ਼ਹਿਰ, ਪੰਜਾਬ 'ਚ ਚੋਣ ਪ੍ਰਚਾਰ ਦੀ ਕਰਨਗੇ ਸ਼ੁਰੂਆਤ
Monday, February 7 2022 07:30 PM

ਨਵਾਂਸ਼ਹਿਰ : ਬਸਪਾ ਸੁਪਰੀਮੋ ਮਾਇਆਵਤੀ ਦਾਣਾ ਮੰਡੀ ਨਵਾਂਸ਼ਹਿਰ ਵਿਚ ਰੈਲੀ ਨਾਲ ਪੰਜਾਬ ਵਿਚ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਗੜ੍ਹੀ ਨੇ ਦੱਸਿਆ ਕਿ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਬਸਪਾ ਦੇ ਗੜ੍ਹ ਦੋਆਬਾ ਵਾਸੀਆਂ ਨੂੰ ਬਸਪਾ ਸੁਪਰੀਮੋ ਦੀ ਬੇਸਬਰੀ ਨਾਲ ਉਡੀਕ ਹੈ। ਗੜ੍ਹੀ ਨੇ ਕਿਹਾ ਕਿ ਇਸ ਚੋਣ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਬਸਪਾ ਦੀ ਲੀਡਰਸ਼ਿਪ ਹਾਜ਼ਰ ਰਹੇਗੀ।...

Read More

ਇੱਕ-ਦੋ ਦਿਨਾਂ 'ਚ ਮੁੜ ਵਿਗੜਨ ਵਾਲਾ ਹੈ ਮੌਸਮ, ਦਿੱਲੀ ਸਮੇਤ ਕਈ ਸੂਬਿਆਂ 'ਚ ਹੋਵੇਗੀ ਬਾਰਿਸ਼, ਪਹਾੜਾਂ 'ਚ ਬਰਫਬਾਰੀ ਦਾ ਅਲਰਟ
Monday, February 7 2022 07:24 PM

ਨਵੀਂ ਦਿੱਲੀ, ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਰਾਜਾਂ ਵਿੱਚ ਇਨ੍ਹੀਂ ਦਿਨੀਂ ਮੌਸਮ ਸਾਫ਼ ਹੈ। ਤਾਪਮਾਨ ਵੀ ਪਿਛਲੇ ਦਿਨਾਂ ਦੇ ਮੁਕਾਬਲੇ ਵਧਿਆ ਹੈ। ਮੌਸਮ ਵਿਭਾਗ ਮੁਤਾਬਕ ਉੱਤਰ ਪ੍ਰਦੇਸ਼, ਰਾਜਸਥਾਨ, ਦਿੱਲੀ ਅਤੇ ਹਰਿਆਣਾ ਸਮੇਤ ਕਈ ਸੂਬਿਆਂ 'ਚ ਆਉਣ ਵਾਲੇ ਦਿਨਾਂ 'ਚ ਇਕ ਵਾਰ ਫਿਰ ਤਾਪਮਾਨ 'ਚ ਗਿਰਾਵਟ ਦੇ ਨਾਲ-ਨਾਲ ਠੰਢ ਵਧਣ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਦਾ ਮੌਸਮ ਬੁੱਧਵਾਰ ਤੋਂ ਇਕ ਵਾਰ ਫਿਰ ਖਰਾਬ ਹੋ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੰਗਲਵਾਰ ਅਤੇ ਅਗਲੇ ਦੋ-ਤਿੰਨ ਦਿਨਾਂ ਤਕ ਮੌਸਮ ਖਰਾਬ ਰਹੇਗਾ। ਇਸ ਦੌਰਾਨ ਪੱਛਮੀ ਗੜਬੜੀ ਕਾਰਨ...

Read More

ਪੰਜਾਬ 'ਚ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਹੋਰ ਵੀ ਕਈ ਪਾਬੰਦੀਆਂ ਤੋਂ ਮਿਲੀ ਛੋਟ, ਪੜ੍ਹੋ ਨਵੀਆਂ ਹਦਾਇਤਾਂ
Sunday, February 6 2022 10:28 AM

ਚੰਡੀਗੜ੍ਹ। ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਵਿੱਚ ਕੱਲ੍ਹ, ਸੋਮਵਾਰ, 7 ਫਰਵਰੀ ਤੋਂ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਪੰਜਵੀਂ ਜਮਾਤ ਤਕ ਦੇ ਸਕੂਲ ਫਿਲਹਾਲ ਬੰਦ ਰਹਿਣਗੇ। ਇਨ੍ਹਾਂ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ। 5ਵੀਂ ਜਮਾਤ ਤਕ ਆਨਲਾਈਨ ਸਿੱਖਿਆ ਜਾਰੀ ਰਹੇਗੀ। ਸਕੂਲ ਆਉਣ ਵਾਲੇ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ।...

Read More

ਗਾਇਕਾ ਲਤਾ ਮੰਗੇਸ਼ਕਰ ਦਾ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਹੋਇਆ ਦੇਹਾਂਤ
Sunday, February 6 2022 10:09 AM

ਮੁੰਬਈ (ਵਾਰਤਾ): ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦਾ ਅੱਜ ਮਤਲਬ ਐਤਵਾਰ ਨੂੰ ਦਿਹਾਂਤ ਹੋ ਗਿਆ। ਉਹ 92 ਸਾਲ ਦੀ ਸੀ। ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਡਾ. ਪ੍ਰਤੀਤ ਸਮਦਾਨੀ ਉਹਨਾਂ ਦਾ ਇਲਾਜ ਕਰ ਰਹੇ ਹਨ। ਸੁਰਾਂ ਦੀ ਮਲਿਕਾ ਦਾ ਦਿਹਾਂਤ ਉਹਨਾਂ ਦੇ ਸਰੀਰ ਦੇ ਕਈ ਅੰਗਾਂ ਦੇ ਕੰਮ ਨਾ ਕਰਨ ਕਾਰਨ ਹੋਇਆ। ਡਾਕਟਰ ਸਮਦਾਨੀ ਨੇ ਖੁਲਾਸਾ ਕੀਤਾ ਕਿ ਲਤਾ ਮੰਗੇਸ਼ਕਰ ਜੀ ਦਾ ਦਿਹਾਂਤ ਕਈ ਅੰਗਾਂ ਦੇ ਕੰਮ ਬੰਦ ਕਰ ਦੇਣ ਨਾਲ ਹੋਇਆ। ਬਹੁਤ ਦੁੱਖ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦਾ ਦਿਹਾਂਤ ਅੱਜ ਸਵੇਰੇ 8:12 ਵਜੇ ਹੋਇਆ।...

Read More

CCI ਨੇ SBI ਨਾਲ ਸਬੰਧਤ ਬੋਲੀ ਵਿੱਚ ਧਾਂਦਲੀ ਦੇ ਦੋਸ਼ 'ਚ ਲਗਾਇਆ 1.29 ਕਰੋੜ ਦਾ ਜੁਰਮਾਨਾ
Saturday, February 5 2022 12:43 PM

ਨਵੀਂ ਦਿੱਲੀ - ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ (ਐਸਬੀਆਈ) ਨੇ ਭਾਰਤੀ ਸਟੇਟ ਬੈਂਕ (ਐਸਬੀਆਈ) ਦੀਆਂ ਸ਼ਾਖਾਵਾਂ, ਦਫ਼ਤਰਾਂ ਅਤੇ ਏਟੀਐਮ ਲਈ ਸਾਇਨੇਜ਼ ਦੀ ਸਪਲਾਈ ਨਾਲ ਜੁੜੀ ਬੋਲੀ ਦੀ ਹੇਰਾਫੇਰੀ 'ਚ ਸੱਤ ਸੰਸਥਾਵਾਂ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ 'ਤੇ 1.29 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜੁਰਮਾਨੇ ਤੋਂ ਇਲਾਵਾ ਸੀਸੀਆਈ ਨੇ ਉਨ੍ਹਾਂ ਨੂੰ ਮੁਕਾਬਲੇ ਵਿਰੋਧੀ ਅਭਿਆਸਾਂ ਤੋਂ ਬਚਣ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਨੌਂ ਅਫਸਰਾਂ ਨੂੰ ਕੁੱਲ 54000 ਰੁਪਏ ਜੁਰਮਾਨਾ ਲਗਾਇਆ ਗਿਆ ਹੈ। ਸੀਸੀਆਈ ਨੇ 2018 ਦੀ ਸ਼ਿਕਾਇਤ ਦਾ ਖੁਦ ਨੋਟਿਸ ਲੈਂਦਿਆਂ ਇਹ ਜੁਰਮਾਨਾ...

Read More

ਪੰਜਾਬ ਭਰ ਵਿਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ
Saturday, February 5 2022 12:39 PM

ਚੰਡੀਗੜ੍ਹ : ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਸੂਬੇ ਵਿਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਚੋਣ ਕਮਿਸ਼ਨ ਵਲੋਂ ਜਾਰੀ ਹੁਕਮਾਂ ਮੁਤਾਬਕ ਪੰਜਾਬ ਭਰ ਵਿਚ 18 ਫਰਵਰੀ ਨੂੰ ਸ਼ਾਮ ਪੰਜ ਵਜੇ ਠੇਕੇ ਬੰਦ ਕਰ ਦਿੱਤੇ ਜਾਣਗੇ ਅਤੇ 20 ਫਰਵਰੀ ਚੋਣਾਂ ਤੋਂ ਬਾਅਦ ਖੋਲ੍ਹੇ ਜਾ ਸਕਣਗੇ। ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਚੋਣਾਂ ਸਭਾ ਹੋਣ ਜਾ ਰਹੀਆਂ ਹਨ, ਜਿਸ ਦੇ ਚੱਲਦੇ ਸੂਬੇ ਵਿਚ ਚੋਣ ਜ਼ਾਬਤਾ ਲੱਗਾ ਹੋਇਆ ਹੈ। ਹੁਣ ਸੂਬਾ ਚੋਣ ਕਮਿਸ਼ਨਰ ਐੱਸ. ਕਰੁਣਾ ਰਾਜੂ ਨੇ ਚਿੱਠੀ ਜਾਰੀ ਕਰਕੇ ਇਸ ਬਾਬਤ ਹੁਕਮ ਦਿੱਤੇ ਹਨ...

Read More

ਕੈਨੇਡਾ ਦੀ ਰਾਜਧਾਨੀ ’ਚ ਕਰੋਨਾ ਪਾਬੰਦੀਆਂ ਤੇ ਟੀਕਾਕਰਨ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ, ਟਰੂਡੋ ਪਰਿਵਾਰ ‘ਅੰਡਰਗਰਾਊਂਡ’
Wednesday, February 2 2022 10:22 AM

ਟੋਰਾਂਟੋ, 2 ਫਰਵਰੀ- ਕੈਨੇਡੀਅਨ ਰਾਜਧਾਨੀ ਓਟਵਾ ਵਿੱਚ ਹਜ਼ਾਰਾਂ ਲੋਕਾਂ ਨੇ ਕੋਵਿਡ-19 ਪਾਬੰਦੀਆਂ ਅਤੇ ਵੈਕਸੀਨ ਦੇ ਆਦੇਸ਼ਾਂ ਦਾ ਵਿਰੋਧ ਕੀਤਾ ਅਤੇ ਜਾਣਬੁੱਝ ਕੇ ਪਾਰਲੀਮੈਂਟ ਹਿੱਲ ਦੇ ਆਲੇ-ਦੁਆਲੇ ਆਵਾਜਾਈ ਨੂੰ ਰੋਕ ਦਿੱਤਾ। ਕੁਝ ਪ੍ਰਦਰਸ਼ਨਕਾਰੀਆਂ ਨੇ 'ਨੈਸ਼ਨਲ ਵਾਰ ਮੈਮੋਰੀਅਲ' 'ਤੇ ਪਿਸ਼ਾਬ ਕਰ ਕੇ ਗੱਡੀਆਂ ਖੜ੍ਹੀਆਂ ਕਰ ਦਿੱਤੀਆਂ। ਮਹਾਮਾਰੀ ਨਾਲ ਨਜਿੱਠਣ ਦੇ ਆਦੇਸ਼ਾਂ ਖ਼ਿਲਾਫ਼ ਕੈਨੇਡਾ ਦੇ ਸਭ ਤੋਂ ਵੱਡੇ ਪ੍ਰਦਰਸ਼ਨਾਂ ਤੋਂ ਬਾਅਦ ਦੇਸ਼ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਦੂਜਿਆਂ ਦੀ ਹਮਦਰਦੀ ਨਹੀਂ ਮਿਲੀ ਹੈ। ਕੈਨੇਡਾ ਵਿੱਚ 80 ਫੀਸਦੀ ਆਬਾਦੀ ਦਾ ਟੀਕਾਕਰਨ...

Read More

ਕੋਵਿਡ ਪਾਬੰਦੀਆਂ ਵਿਚ 8 ਫਰਵਰੀ ਤੱਕ ਦਾ ਵਾਧਾ-ਜਿ਼ਲ੍ਹਾ ਮੈਜਿਸਟੇ੍ਰਟ
Wednesday, February 2 2022 10:15 AM

ਫਾਜਿ਼ਲਕਾ, 2 ਫਰਵਰੀ: ਜਿ਼ਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਬਬੀਤ ਕਲੇਰ ਆਈਏਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਫਾਜਿ਼ਲਕਾ ਦੀ ਹਦੂਦ ਅੰਦਰ ਸੋਧੀਆਂ ਕੋਵਿਡ ਪਾਬੰਦੀਆਂ 8 ਫਰਵਰੀ 2022 ਤੱਕ ਲਈ ਵਧਾ ਦਿੱਤੀਆਂ ਹਨ। ਪਾਬੰਦੀਆਂ ਅਨੁਸਾਰ ਜਨਤਕ ਥਾਂਵਾਂ ਤੇ ਮਾਸਕ ਪਾਉਣਾ ਅਤੇ 6 ਫੁੱਟ ਦੀ ਦੂਰੀ ਦੇ ਨਿਯਮ ਨੂੰ ਲਾਗੂ ਕੀਤਾ ਗਿਆ ਹੈ। ਰਾਤ 10 ਤੋਂ ਸਵੇਰੇ 5 ਵਜੇ ਤੱਕ ਮਿਉਂਸੀਪਲ ਖੇਤਰਾਂ ਵਿਚ ਗੈਰਜਰੂਰੀ ਤੋਰੇਫੇਰੇ ਤੇ ਰੋਕ ਰਹੇਗੀ। ਹਾਲਾਂਕਿ ਜਰੂਰੀ ਸੇਵਾਵਾਂ ਨੂੰ ਇਸ ਵਿਚ ਛੋਟ ਹੋਵੇਗੀ। ਪਾਬੰਦ...

Read More

ਰਾਜਨੀਤੀ
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
2 days ago

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
2 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago

ਰਾਜਨੀਤੀ
ਸੰਗਮਾ ਨੇ ਦੂਜੀ ਵਾਰ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ: ਮੋਦੀ, ਸ਼ਾਹ ਤੇ ਨੱਢਾ ਸਮਾਗਮ ’ਚ ਹਾਜ਼ਰ
1 year ago