ਮੀਂਹ ਪੈਣ ਨਾਲ ਗਰਮੀ ਤੋਂ ਰਾਹਤ
Thursday, July 25 2019 06:24 AM

ਚੰਡੀਗੜ੍ਹ, 24 ਜੁਲਾਈ ਅੱਜ ਦੇਰ ਸ਼ਾਮ ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ। ਲਗਪਗ ਅੱਧਾ ਘੰਟਾ ਪਈ ਬਾਰਸ਼ ਨਾਲ ਸ਼ਹਿਰ ਜਲ-ਥਲ ਹੋ ਗਿਆ। ਸੜਕਾਂ ’ਤੇ ਪਾਣੀ ਜਮ੍ਹਾਂ ਹੋਣ ਨਾਲ ਵਾਹਨ ਚਾਲਕਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਦੇ ਕਈ ਇਲਾਕਿਆਂ ਦੇ ਘਰਾਂ ਵਿੱਚ ਬਰਸਾਤੀ ਪਾਣੀ ਵੜ ਗਿਆ। ਪਿੰਡ ਬੁੜੈਲ ਦੇ ਘਰਾਂ ਵਿੱਚ ਪਾਣੀ ਵੜਨ ਨਾਲ ਘਰੇਲੂ ਸਾਮਾਨ ਨੁਕਸਾਨਿਆ ਗਿਆ। ਪਿੰਡ ਦੀ ਫਿਰਨੀ ਨਹਿਰ ਦਾ ਅਹਿਸਾਸ ਕਰਵਾ ਰਹੀ ਸੀ ਅਤੇ ਸੈਣੀ ਮੁਹੱਲੇ ਵਿੱਚ ਸਭ ਤੋਂ ਮਾੜਾ ਹਾਲ ਸੀ। ਲੋਕਾਂ ਨੇ ਬਾਲਟੀ...

Read More

ਕਾਰ ਦੇ ਦਰਵਾਜ਼ਿਆਂ ’ਚੋਂ 16 ਕਿੱਲੋ ਅਫ਼ੀਮ ਬਰਾਮਦ
Monday, July 15 2019 06:17 AM

ਜਲੰਧਰ, ਦਿਹਾਤੀ ਪੁਲੀਸ ਨੇ ਦੋ ਜਣਿਆਂ ਨੂੰ 16 ਕਿਲੋ ਅਫ਼ੀਮ ਸਮੇਤ ਗ੍ਰਿਫਤਾਰ ਕੀਤਾ ਹੈ। ਐਸਐਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਨੇ ਪਿੰਡ ਮੱਲੀਆਂ ਮੋੜ ’ਤੇ ਨਾਕੇਬੰਦੀ ਦੌਰਾਨ ਇੱਕ ਕਾਰ ਨੰਬਰ ਪੀਬੀ 02- ਡੀਪੀ -4190 ਨੂੰ ਕਬਜ਼ੇ ਵਿੱਚ ਲਿਆ। ਕਾਰ ਵਿੱਚ ਬੈਠੇ 2 ਨੌਜਵਾਨਾਂ ਨੇ ਆਪਣੀ ਪਛਾਣ ਪੰਜਾਬ ਸਿੰਘ ਅਤੇ ਦਲਜੀਤ ਸਿੰਘ ਦੋਵੇਂ ਵਾਸੀ ਪਿੰਡ ਬੁਤਾਲਾ ਜ਼ਿਲ੍ਹਾ ਅੰਮ੍ਰਿਤਸਰ ਵੱਜੋਂ ਦੱਸੀ। ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 16 ਕਿਲੋ ਅਫੀਮ ਬਰਾਮਦ ਹੋਈ। ਦੋਵੇਂ ਜਣਿਆਂ ਨੇ ਤਿੰਨ ਪੈਕਟਾਂ ਵਿੱਚ ਇੱਕ-ਇੱਕ ਕਿਲ...

Read More

ਮੁਫ਼ਤ ਇਲਾਜ ਦੇਣ ਵਾਲੀ ਮੋਬਾਈਲ ਸੇਵਾ ਨੇ ਦਮ ਤੋੜਿਆ
Monday, July 15 2019 06:16 AM

ਐਸ.ਏ.ਐਸ. ਨਗਰ (ਮੁਹਾਲੀ), ਪਪੰਜਾਬ ਸਰਕਾਰ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਦਾ ਮੁਫ਼ਤ ਇਲਾਜ ਕਰਨ ਦੇ ਵਾਅਦੇ ਖੋਖਲੇ ਨਜ਼ਰ ਆ ਰਹੇ ਹਨ। ਨੈਸ਼ਨਲ ਮੈਡੀਕਲ ਮੋਬਾਈਲ ਯੂਨਿਟ ਦੀ ਵਿਸ਼ੇਸ਼ ਵੈਨ ਰਾਹੀਂ ਪਿੰਡਾਂ ਦੀਆਂ ਸੱਥਾਂ ਵਿੱਚ ਪਹੁੰਚ ਕੇ ਲੋਕਾਂ ਦਾ ਚੈੱਕਅਪ ਅਤੇ ਐਕਸ-ਰੇਅ, ਈਸੀਜੀ, ਖੂਨ ਤੇ ਹੋਰ ਟੈੱਸਟ ਕੀਤੇ ਜਾਂਦੇ ਸਨ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਪਰ ਜ਼ਿਲ੍ਹਾ ਮੁਹਾਲੀ ਦੇ ਪਿੰਡਾਂ ਲਈ ਵਰਤੋਂ ਵਿੱਚ ਆਉਣ ਵਾਲੀ ਇਹ ਮੈਡੀਕਲ ਮੋਬਾਈਲ ਵੈਨ ਲਗਭਗ ਪਿਛਲੇ ਤਿੰਨ ਮਹੀਨੇ ਤੋਂ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦੇ ਕੋਨੇ ਵਿੱਚ ਲ...

Read More

ਸਿੱਖਿਆ ਵਿਭਾਗ ਅਣਅਧਿਕਾਰਤ ਸਕੂਲਾਂ ਦਾ ਮੁੜ ਸਰਵੇ ਕਰਵਾਏਗਾ
Monday, July 15 2019 06:16 AM

ਚੰਡੀਗੜ੍ਹ, ਸਿੱਖਿਆ ਵਿਭਾਗ ਸ਼ਹਿਰ ਵਿੱਚ ਚਲਦੇ ਅਣਅਧਿਕਾਰਤ ਸਕੂਲਾਂ ਦਾ ਦੁਬਾਰਾ ਸਰਵੇ ਕਰਨ ਜਾ ਰਿਹਾ ਹੈ। ਵਿਭਾਗ ਵੱਲੋਂ ਹੁਣ ਸ਼ਹਿਰ ਵਿਚ ਚਲਦੇ 120 ਦੇ ਕਰੀਬ ਅਣਅਧਿਕਾਰਤ ਸਕੂਲਾਂ ਨੂੰ ਬੰਦ ਕਰਨ ਤੋਂ ਪਹਿਲਾਂ ਮਾਨਤਾ ਸ਼ਰਤਾਂ ਪਰਖਣ ਦਾ ਇੱਕ ਹੋਰ ਮੌਕਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਵਿਭਾਗ ਨੇ ਇਨ੍ਹਾਂ ਸਕੂਲਾਂ ਨੂੰ ਵਿਸਥਾਰਤ ਜਾਣਕਾਰੀ ਵਾਲਾ ਫਾਰਮ-1 ਭਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸਕੂਲਾਂ ਤੋਂ ਹਰ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਗਿਣਤੀ ਵੀ ਪੁੱਛੀ ਗਈ ਹੈ। ਵਿਭਾਗ ਵੱਲੋਂ ਇਨ੍ਹਾਂ ਸਕੂਲਾਂ ਨੂੰ ਬੰਦ ਕਰਕੇ ਨਾਲ ਦੇ ਸਰਕਾਰੀ ਸਕੂਲਾਂ ਵ...

Read More

ਪਾਣੀ ਦੇ ਬਿੱਲ ਨਾ ਭਰਨ ਵਾਲਿਆਂ ਦੇ ਸੀਵਰੇਜ ਦੇ ਕੁਨੈਕਸ਼ਨ ਵੀ ਕੱਟੇ ਜਾਣਗੇ
Monday, July 15 2019 06:15 AM

ਚੰਡੀਗੜ੍ਹ, ਨਗਰ ਨਿਗਮ ਚੰਡੀਗੜ੍ਹ ਨੇ ਪਾਣੀ ਦੇ ਬਿੱਲ ਨਾ ਭਰਨ ਵਾਲੇ ਕੁਨੈਕਸ਼ਨ ਧਾਰਕਾਂ ਦੇ ਸੀਵਰੇਜ ਦੇ ਕੁਨੈਕਸ਼ਨ ਵੀ ਕੱਟਣ ਦੀ ਤਿਆਰੀ ਕੱਸ ਲਈ ਹੈ। ਨਿਗਮ ਵੱਲੋਂ ਲੰਮੇਂ ਸਮੇਂ ਤੋਂ ਪਾਣੀ ਬਿੱਲ ਜਮ੍ਹਾਂ ਨਾ ਕਰਵਾਉਣ ਵਾਲੇ ਡਿਫਾਲਟਰਾਂ ਦੀ ਨਵੇਂ ਸਿਰਿਓਂ ਸ਼ਨਾਖਤ ਕਰਕੇ ਉਨ੍ਹਾਂ ਸੂੁਚੀ ਤਿਆਰ ਕਰ ਲਈ ਹੈ। ਸੂਤਰਾਂ ਅਨੁਸਾਰ ਨਿਗਮ ਵੱਲੋਂ ਅਜਿਹੇ ਡਿਫਾਲਟਰਾਂ ਕੋਲੋਂ ਲੰਮੇਂ ਸਮੇਂ ਤੋਂ ਬਿੱਲ ਨਾ ਵਸੂਲਣ ਵਾਲੇ ਅਧਿਕਾਰੀਆਂ ਦੀ ਵੀ ਖ਼ਬਰ ਲਈ ਜਾ ਰਹੀ ਹੈ। ਨਿਗਮ ਕਮਿਸ਼ਨਰ ਕੇਕੇ ਯਾਦਵ ਨੇ ਪਾਣੀ ਦੇ ਬਿੱਲ ਨਾ ਭਰਨ ਵਾਲੇ ਡਿਫਾਲਟਰਾਂ ਦੀ ਨਵੇਂ ਸਿਰਓਂ ਸੂਚੀ ਤਿਆਰ ਕਰਵਾਈ...

Read More

ਮੀਂਹ ਮਗਰੋਂ ਸਿਟੀ ਬਿਊਟੀਫੁਲ ਹੋਈ ਪਾਣੀ ਨਾਲ ‘ਫੁੱਲ’
Monday, July 15 2019 06:14 AM

ਚੰਡੀਗੜ੍ਹ, ਚੰਡੀਗੜ੍ਹ ਤੇ ਆਸਪਾਸ ਦੇ ਇਲਾਕਿਆਂ ਵਰ੍ਹੇ ਮੀਂਹ ਕਾਰਨ ਅੱਜ ਜਿੱਥੇ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਉਥੇ ਪੂਰਾ ਦਿਨ ਪੈਂਦੇ ਰਹੇ ਮੀਂਹ ਕਾਰਨ ਅੱਜ ਛੁੱਟੀ ਵਾਲੇ ਦਿਨ ਲੋਕਾਂ ਨੂੰ ਘਰਾਂ ਵਿੱਚ ਹੀ ਬੈਠੇ ਰਹਿਣ ਲਈ ਮਜਬੂਰ ਹੋਣਾ ਪਿਆ। ਦੂਜੇ ਪਾਸੇ ਵਰਦੇ ਮੀਂਹ ਦੌਰਾਨ ਜ਼ਰੂਰੀ ਕੰਮਾਂ ਲਈ ਘਰਾਂ ਤੋਂ ਨਿਕਲਣ ਵਾਲਿਆਂ ਨੂੰ ਸੜਕਾਂ ’ਤੇ ਬਰਸਾਤੀ ਭਰੇ ਪਾਣੀ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਪਏ ਮੋਹਲੇਧਾਰ ਮੀਂਹ ਕਾਰਨ ਨਗਰ ਨਿਗਮ ਦੇ ਸ਼ਹਿਰੀ ਵਿੱਚ ਬਰਸਾਤੀ ਪਾਣੀ ਦੇ ਨਿਕਾਸ ਲਈ ਕੀਤੇ ਗਏ ਦਾਅਵੇ ਇਸ ...

Read More

‘ਆਪ’ ਨੇ ਅਕਾਲੀਆਂ ਦੇ ਧਰਨੇ ’ਤੇ ਪਾਈ ‘ਮਿੱਟੀ’
Saturday, July 13 2019 07:10 AM

ਮੋਗਾ, ਇਥੇ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਦਿੱਤੇ ਜਾ ਰਹੇ ਰੋਸ ਧਰਨੇ ਦੇ ਬਰਾਬਰ ਅਕਾਲੀਆਂ ਨੂੰ ਮਹਿੰਗੀ ਬਿਜਲੀ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਚੌਕ ’ਚ ਖੜ੍ਹ ਕੇ ਬਾਦਲਾਂ ਵਿਰੁੱਧ ਪਰਚੇ ਵੰਡੇ। ਇਸ ਮੌਕੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਮੀਤ ਹੇਅਰ, ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਸਾਧੂ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਨਸੀਬ ਸਿੰਘ ਦੀ ਅਗਵਾਈ ਹੇਠ ਅਕਾਲੀ ਦਲ (ਬਾਦਲ) ਵੱਲੋਂ ਲਗਾਏ ਧਰਨੇ ’ਤੇ ‘ਆਪ’ ਨੇ ਹੱਲਾ ਬੋਲਦਿਆਂ ਨਾ ਕੇਵਲ ਮਹਿੰਗੀ ਬਿਜਲੀ ਲਈ ਸਿੱਧ...

Read More

ਅਕਾਲੀ ਵਰਕਰਾਂ ’ਤੇ ਝੂਠੇ ਪਰਚੇ ਕਰਨ ਵਾਲੇ ਅਫ਼ਸਰ ਜੇਲ੍ਹ ਡੱਕੇ ਜਾਣਗੇ: ਸੁਖਬੀਰ
Saturday, July 13 2019 07:09 AM

ਮੋਗਾ, ਇਥੇ ਨਵੀਂ ਅਨਾਜ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ, ਜਿਸ ਦੌਰਾਨ ਬੁਲਾਰਿਆਂ ਨੇ ਕਾਂਗਰਸ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਇਸ ਮੌਕੇ ਕਿਸਾਨ ਖੁਦਕਸ਼ੀਆਂ, ਨਸ਼ਿਆਂ ਨਾਲ ਮੌਤਾਂ ਤੇ ਨਸ਼ੇ ਦੀ ਵਿਕਰੀ, ਖੇਤੀ ਸੈਕਟਰ ਲਈ ਬਿਜਲੀ ਤੇ ਮਗਨਰੇਗਾ ਫੰਡਾਂ ’ਚ ਘਪਲਾ ਤੇ ਸੂਬੇ ’ਚ ਲਾਕਾਨੂੰਨੀ ਦੇ ਮੁੱਦੇ ਭਾਰੂ ਰਹੇ। ਜ਼ਿਲ੍ਹਾ ਸਕੱਤਰੇਤ ਤੱਕ ਰੋਸ ਮਾਰਚ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਰਾਜਪਾਲ ਪੰਜਾਬ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ। ਪਾਰਟੀ ਪ੍ਰ...

Read More

ਪਰਾਲੀ ਖਾਣ ਮਗਰੋਂ ਨੌਂ ਮੱਝਾਂ ਦੀ ਮੌਤ; 15 ਦੀ ਹਾਲਤ ਗੰਭੀਰ
Saturday, July 13 2019 07:08 AM

ਬਨੂੜ, ਨੇੜਲੇ ਪਿੰਡ ਜੰਗਪੁਰਾ ਦੇ ਖੇਤਾਂ ਵਿੱਚ ਮੱਝਾਂ ਰੱਖਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾ ਰਹੇ ਗੁੱਜਰ-ਗਵਾਲਿਆਂ ਦੀਆਂ 9 ਮੱਝਾਂ ਦੀ ਮੌਤ ਹੋ ਗਈ ਹੈ। ਪੰਦਰਾਂ ਮੱਝਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਅਤੇ ਹੋਰ ਅਮਲੇ ਨੂੰ ਸੂਚਿਤ ਕਰਨ ਦੇ ਬਾਵਜੂਦ ਰਾਤੀਂ ਸਾਢੇ ਅੱਠ ਵਜੇ ਤੱਕ ਇਹ ਖ਼ਬਰ ਲਿਖੇ ਜਾਣ ਤੱਕ ਕਿਸੇ ਵੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਪਸ਼ੂਆਂ ਦੇ ਇਲਾਜ ਕਰਨ ਦੀ ਲੋੜ ਨਹੀਂ ਸਮਝੀ। ਗਰੀਬ ਪਰਿਵਾਰ ਸਾਰਾ ਦਿਨ ਜਾਂ ਤਾਂ ਬਿਮਾਰ ਮੱਝਾਂ ਦਾ ਆਪ ਹੀ ਅਹੁੜ-ਪਹੁੜ ਕਰਦੇ ਰਹੇ ਜਾਂ ਫਿਰ ਪ੍ਰਾਈਵੇਟ ਨੀਮ ਹਕੀਮਾਂ ਕੋਲੋਂ ਮੱਝਾ...

Read More

ਰਸਾਇਣ ਫੈਕਟਰੀ ਦੇ ਮਲਬੇ ਵਿੱਚੋਂ ਇਕ ਹੋਰ ਲਾਸ਼ ਮਿਲੀ
Saturday, July 13 2019 07:08 AM

ਡੇਰਾਬੱਸੀ, ਇਥੋਂ ਦੀ ਮੁਬਾਰਿਕਪੁਰ ਰੋਡ ’ਤੇ ਸਥਿਤ ਪੰਜਾਬ ਕੈਮੀਕਲਜ਼ ਐਂਡ ਕਰੋਪ ਪ੍ਰੋਟੈਕਸ਼ਨ ਲਿਮਟਿਡ (ਪੀਸੀਸੀਪੀਐਲ) ਨਾਂ ਦੀ ਰਸਾਇਣ ਕੰਪਨੀ ਦੇ ਪਲਾਂਟ ਵਿੱਚ ਬੀਤੇ ਦਿਨ ਅੱਗ ਲੱਗ ਗਈ ਸੀ। ਪੁਲੀਸ ਨੂੰ ਫੈਕਟਰੀ ਦੇ ਮਲਬੇ ਵਿੱਚੋਂ ਇਕ ਹੋਰ ਵਿਅਕਤੀ ਦਾ ਪਿੰਜਰ ਮਿਲਿਆ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ ਤਿੰਨ ਹੋ ਗਈ ਹੈ। ਪੁਲੀਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਕਰਨ ਲਈ ਡੀਐਨਏ ਟੈਸਟ ਕਰਵਾਇਆ ਜਾਏਗਾ। ਦੂਜੇ ਪਾਸੇ ਲਾਪਤਾ ਰਿੱਕੀ ਦੇ ਪਰਿਵਾਰਕ ਮੈਂਬਰ ਉਸ ਦੀ ਲਾਸ਼ ਲੈਣ ਲਈ ਫੈਕਟਰੀ ਦੇ ਬਾਹਰ ਪਹੁੰਚ ਜਾਂਦੇ ਹਨ ਪਰ ਉਹ ਰੋਜ਼ਾਨਾ ਨਿਰਾਸ਼ ਹੋ ਕੇ ਘਰ ਪਰਤਦੇ ...

Read More

ਕੂੜਾ ਪ੍ਰਬੰਧਨ ਦੀ ਸਮੱਸਿਆ ਹੱਲ ਕਰਨ ਦੇ ਆਦੇਸ਼
Saturday, July 13 2019 07:07 AM

ਚੰਡੀਗੜ੍ਹ, ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਡੱਡੂਮਾਜਰਾ ਦੇ ਗਾਰਬੇਜ ਪ੍ਰੋਸੈਸਿੰਗ ਪਲਾਂਟ ਦੇ ਮੁੱਦੇ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਅੱਜ ਇਥੇ ਚੰਡੀਗੜ੍ਹ ਪ੍ਰਸ਼ਾਸਨ ਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਕਾਨੂੰਨੀ ਰਾਏ ਵੀ ਲਈ ਜਾ ਸਕਦੀ ਹੈ। ਦੂਜੇ ਪਾਸੇ ਨਗਰ ਨਿਗਮ ਨੇ ਗਾਰਬੇਜ ਪਲਾਂਟ ਦੀ ਸੰਚਾਲਕ ਕੰਪਨੀ ਨੂੰ ਕੂੜਾ ਪ੍ਰਬੰਧਨ ਮਾਮਲੇ ’ਚ ਢਿੱਲਮੱਠ ਦੇ ਦੋਸ਼ ਤਹਿਤ ਸਵਾ ਕਰੋੜ ਰੁਪਏ ਦਾ ਜੁਰਮਾਨਾ ਲਗਾਉਣ ਦਾ ਨੋਟਿਸ ਦਿੱਤਾ ਸੀ ਤੇ ਸ਼ਹਿਰ ਦਾ ਪੂਰਾ ਕੂੜਾ ਪਲਾਂਟ ਵਿੱਚ ਹੀ...

Read More

ਪੀਰਮੁਛੱਲਾ ਡਕੈਤੀ: ਮੁੱਖ ਮੁਲਜ਼ਮ ਸਣੇ ਚਾਰ ਗ੍ਰਿਫ਼ਤਾਰ
Saturday, July 13 2019 07:07 AM

ਐਸ.ਏ.ਐਸ. ਨਗਰ (ਮੁਹਾਲੀ), ਮੁਹਾਲੀ ਪੁਲੀਸ ਨੇ ਪੀਰਮੁਛੱਲਾ ਡਕੈਤੀ ਮਾਮਲੇ ਵਿੱਚ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਕੇਸ ਦਾ ਮੁੱਖ ਮੁਲਜ਼ਮ ਜਗਮੀਤ ਸਿੰਘ ਉਰਫ਼ ਬੱਬੂ ਕੰਗ ਵੀ ਸ਼ਾਮਲ ਹੈ। ਮੁਲਜ਼ਮਾਂ ਨੇ ਬੀਤੀ 2 ਮਈ ਨੂੰ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ 26 ਲੱਖ ਦੀ ਨਗਦੀ, ਇਕ ਸਵਿਫ਼ਟ ਕਾਰ, ਦੋ ਮੋਬਾਈਲ ਅਤੇ ਇਕ ਖਿਡੌਣਾ ਪਿਸਤੌਲ ਬਰਾਮਦ ਕੀਤੀ ਹੈ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਐੱਸਐੱਸਪੀ ਹਰਚਰਨ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਜਗਮੀਤ ਸ...

Read More

ਝੱਖੜ ਨੇ ਉਡਾਏ ਬਿਜਲੀ ਦੇ ਫਿਊਜ਼; ਦਰਜਨਾਂ ਟਰਾਂਸਫਾਰਮਰ ਤੇ ਖੰਭੇ ਡੇਗੇ
Wednesday, July 3 2019 06:18 AM

ਮਾਨਸਾ, ਅੱਧੀ ਰਾਤ ਮਾਨਸਾ ਜ਼ਿਲ੍ਹੇ ’ਚ ਆਏ ਤੇਜ਼ ਤੁਫਾਨ ਨੇ ਭਾਰੀ ਨੁਕਸਾਨ ਕੀਤਾ ਹੈ। ਤੇਜ਼ ਹਵਾ ਨੇ ਪਿੰਡਾਂ ਸ਼ਹਿਰਾਂ ’ਚ ਸੈਂਕੜੇ ਦਰਖ਼ਤ ਉਖਾੜੇ ਤੇ ਟਾਹਣੇ ਤੋੜ ਦਿੱਤੇ। ਦਰਖ਼ਤਾਂ ਦੇ ਡਿੱਗਣ ਕਰਕੇ ਬਿਜਲੀ ਦੇ ਟਰਾਂਸਫਾਰਮਰ ਤੇ ਖੰਭੇ ਡਿੱਗ ਗਏ ਜਿਸ ਕਰਕੇ ਦਰਜਨਾਂ ਪਿੰਡਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ। ਤੇਜ਼ ਝੱਖੜ ਨੇ ਦੁਕਾਨਾਂ ਦੇ ਬਾਹਰ ਲੱਗੇ ਫਲੈਕਸ ਬੋਰਡ ਤੇ ਸੜਕਾਂ ਕਿਨਾਰੇ ਲੱਗੇ ਦਿਸ਼ਾ ਸੂਚਕ ਵੀ ਪੈਰਾਂ ਤੋਂ ਉਖਾੜ ਦਿੱਤੇ ਹਨ। ਅਰਧ ਸ਼ਹਿਰੀ ਖੇਤਰ ਦੇ ਐਸਡੀਓ ਸੁਖਦੇਵ ਸਿੰਘ ਨੇ ਦੱਸਿਆ ਰਾਤ ਵੇਲੇ ਆਏ ਤੇਜ਼ ਝੱਖੜ ਨੇ ਦਰਜਨਾਂ ਪਿੰਡਾਂ ਦੀ ਬਿਜਲੀ ਠੱਪ ਕਰ ਦਿੱਤੀ...

Read More

ਬੱਸ ਮੁਲਜ਼ਮਾਂ ਦੀ ਤਿੰਨ ਦਿਨਾਂ ਹੜਤਾਲ ਦਾ ਪਹਿਲਾ ਦਿਨ, ਸਰਕਾਰ ਦੇ ਨਾਲ-ਨਾਲ ਸਵਾਰੀਆਂ ਵੀ ਪ੍ਰੇਸ਼ਾਨ
Wednesday, July 3 2019 06:18 AM

ਚੰਡੀਗੜ੍ਹ, - ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਅੱਜ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਤੱਕ ਹੜਤਾਲ ਸਵੇਰ ਤੋਂ ਸ਼ੁਰੂ ਕੀਤੀ ਸੀ। ਜਿਸ ਕਾਰਨ ਜਿੱਥੇ ਸਰਕਾਰ ਨੂੰ ਨੁਕਸਾਨ ਝੱਲਣਾ ਪਿਆ ਉੱਥੇ ਹੀ ਸਵਾਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੁਲਾਜ਼ਮਾਂ ਦੀ ਹੜਤਾਲ ਦਾ ਅੱਜ ਪਹਿਲਾ ਦਿਨ ਸੀ ਅਤੇ ਅਗਲੇ ਆਉਣ ਵਾਲੇ ਦੋ ਦਿਨ ਹੋਰ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਭਾਵ ਦੋ ਤੋਂ ਚਾਰ ਜੁਲਾਈ ਤੱਕ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਮੁਲਾਜ਼ਮਾਂ ਵੱਲੋਂ ਕੀਤੀ ਗਈ ਹੜਤਾਲ ਕਾਰਨ ਜਿੱਥੇ ਸਰਕਾਰ ਨੂੰ ਭਾਰੀ ਨੁਕਸਾਨ ਨੁਕਸਾਨ ਝੱਲਣਾ ਪਿਆ ਉੱਥੇ ਹੀ ਪੂਰ...

Read More

ਘਰ ਜਵਾਈ ਹੀ ਨਿਕਲਿਆ ਅਮਰੀਕਾ 'ਚ ਕਤਲ ਕੀਤੇ ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਦਾ
Wednesday, July 3 2019 06:16 AM

ਚੰਡੀਗੜ੍ਹ , : ਅੱਖਰ ਉਹੋ ਹੀ ਜਿਸ ਦਾ ਸ਼ੱਕ ਸੀ . 28 ਅਪ੍ਰੈਲ ਡੀ ਰਾਤ ਨੂੰ ਅਮਰੀਕਾ ਦੇ ਓਹਾਇਓ ਸਟੇਟ ਵਿਚ ਮਾਰੇ ਗਏ ਇੱਕ ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਦੇ ਸਮੂਹਕ ਕਤਲ ਲਈ ਘਰ ਦਾ ਜਵਾਈ ਹੀ ਕਾਤਲ ਨਿਕਲਿਆ ਹੈ। ਗੁਰਪ੍ਰੀਤ ਸਿੰਘ ਨਾਮੀ ਇਸ ਦੋਸ਼ੀ ਨੂੰ ਪੁਲਿਸ ਨੇ ਚੌਹਰੇ ਕਤਲ ਦੇ ਦੋਸ਼ 'ਚ ਗ੍ਰਿਫ਼ਤਾਰ ਕਰ ਲਿਆ ਹੈ .ਚਾਰੇ ਮੈਂਬਰਾਂ ਨੂੰ ਰਾਤੀਂ 10 ਵਜੇ ਦੇ ਕਰੀਬ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ . ਮ੍ਰਿਤਕਾਂ ਵਿਚ ਗੁਰਪ੍ਰੀਤ ਦੀ ਬੀਵੀ ਸ਼ਲਿੰਦਰਜੀਤ ਕੌਰ ਵੀ ਸ਼ਾਮਲ ਸੀ ਬਾਕੀ ਮ੍ਰਿਤਕਾਂ ਵਿਚ ਉਸਦਾ ਸਹੁਰਾ ਹਕੀਕਤ ਸਿੰਘ ਪਨਾਗ ( 59 ) , ਉਸ ਦੀ ਸੱ...

Read More

ਨਿਗਮ ਮੁਲਾਜ਼ਮਾਂ ਨੇ ਧਰਨਾ ਲਾ ਕੇ ਤਨਖ਼ਾਹ ਮੰਗੀ
Wednesday, July 3 2019 06:16 AM

ਲੁਧਿਆਣਾ, ਪਿਛਲੇ ਦੋ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਨਗਰ ਨਿਗਮ ਦੇ ਮੁਲਾਜ਼ਮਾਂ ਨੇ ਅੱਜ ਸਰਾਭਾ ਨਗਰ ਸਥਿਤ ਡੀ ਜ਼ੋਨ ਦਫ਼ਤਰ ਘੇਰ ਕੇ ਧਰਨਾ ਲਾਇਆ ਤੇ ਨਗਰ ਨਿਗਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਰਤੀ ਵਾਲਮੀਕਿ ਧਰਮ ਸਮਾਜ ਤੇ ਨਗਰ ਨਿਗਮ ਕਰਮਚਾਰੀ ਯੂਨੀਅਨ ਦੇ ਮੈਂਬਰਾਂ ਨੇ ਪ੍ਰਧਾਨ ਜੋਨੀ ਡੂਮਰਾ ਦੀ ਅਗਵਾਈ ਹੇਠ ਰੈਲੀ ਕੱਢੀ। ਧਰਨੇ ਦੌਰਾਨ ਜੋਨੀ ਡੂਮਰਾ ਨੇ ਕਿਹਾ ਕਿ ਜਿਹੜੀ ਨਗਰ ਨਿਗਮ ਆਪਣੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਤਨਖ਼ਾਹ ਨਹੀਂ ਦੇ ਸਕਦੀ, ਉਹ ਸ਼ਹਿਰ ’ਚ ਵਿਕਾਸ ਕਿਵੇਂ ਕਰੇਗੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਕੈਪਟਨ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋ...

Read More

ਘਰ ਵਿਚੋਂ ਖੂਨ ਨਾਲ ਲਥਪਥ ਲਾਸ਼ ਮਿਲੀ
Wednesday, July 3 2019 06:15 AM

ਗੁਰੂਸਰ ਸੁਧਾਰ, ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਰਾਜੋਆਣਾ ਕਲਾਂ ਵਿਚ ਇਕ ਅਧਖੜ ਉਮਰ ਦੇ ਵਿਅਕਤੀ ਦੀ ਖ਼ੂਨ ਨਾਲ ਲੱਥਪੱਥ ਲਾਸ਼ ਉਸ ਦੇ ਘਰ ਵਿਚੋਂ ਹੀ ਮਿਲੀ ਹੈ। ਮ੍ਰਿਤਕ ਬਲਤੇਜ ਸਿੰਘ (53) ਦਾ ਵਿਆਹ ਨਹੀਂ ਸੀ ਹੋਇਆ ਤੇ ਉਹ ਘਰ ਵਿਚ ਇਕੱਲਾ ਹੀ ਰਹਿੰਦਾ ਸੀ। ਥਾਣਾ ਸੁਧਾਰ ਦੇ ਐੱਸਐੱਚਓ ਇੰਸਪੈਕਟਰ ਅਜੈਬ ਸਿੰਘ ਅਤੇ ਫੋਰੈਂਸਿਕ ਟੀਮ ਦੇ ਇੰਚਾਰਜ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਅਮਲੇ ਸਮੇਤ ਘਟਨਾ ਸਥਾਨ ’ਤੇ ਪੁੱਜੇ। ਥਾਣਾ ਦਾਖਾ ਦੇ ਮੁੱਖ ਅਫ਼ਸਰ ਜਗਦੀਸ਼ ਕੁਮਾਰ ਵੀ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਦੀ ਹਦਾਇਤ ‘ਤੇ ਲਾਸ਼ ਦੇ ਜ਼ਖ਼ਮ ਧੋ ਕੇ ਸਾਫ਼ ਕੀਤੇ ਗਏ। ਬਾਅਦ ਦੁਪਹਿ...

Read More

ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਵਿਚੋਂ 42 ਨੌਜਵਾਨ ਛੁਡਾਏ
Wednesday, July 3 2019 06:15 AM

ਸਮਰਾਲਾ, ਸਮਰਾਲਾ ਪੁਲੀਸ ਨੇ ਪਿੰਡ ਰੁਪਾਲੋਂ ਵਿਚ ਚੱਲਦੇ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਦਾ ਪਰਦਾਫ਼ਾਸ਼ ਕਰਦਿਆਂ ਉੱਥੇ ਇਲਾਜ ਅਧੀਨ ਨਸ਼ਾ ਕਰਨ ਵਾਲੇ 42 ਵਿਅਕਤੀਆਂ ਨੂੰ ਮੁਕਤ ਕਰਵਾਇਆ ਹੈ। ਥਾਣਾ ਸਮਰਾਲਾ ਵਿਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਪੁਲੀਸ ਕਪਤਾਨ ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਨਸ਼ਾ ਤਸਕਰਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਜਸਵੀਰ ਸਿੰਘ ਪੁਲੀਸ ਕਪਤਾਨ (ਆਈ), ਖੰਨਾ, ਦਵਿੰਦਰ ਸਿੰਘ ਡੀਐੱਸਪੀ ਸਮਰਾਲਾ, ਥਾਣਾ ਮੁਖੀ ਸੁਖਵੀਰ ਸਿੰਘ ਸਮੇਤ ਪੁਲੀਸ ਪਾਰਟੀ ਨੇ ਪਿੰਡ ਰੁਪਾਲੋਂ ਵਿਚ ਗ਼ੈਰਕਾਨੂੰ...

Read More

ਬਿੱਟੂ ਕਤਲ ਕਾਂਡ: ਮੁਲਜ਼ਮ 12 ਤੱਕ ਨਿਆਂਇਕ ਹਿਰਾਸਤ ’ਚ ਭੇਜੇ
Tuesday, July 2 2019 06:36 AM

ਨਾਭਾ, ਬਰਗਾੜੀ ਕਾਂਡ ਤੇ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ’ਚ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਨਾਭਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਪਟਿਆਲਾ ਪੁਲੀਸ ਨੇ ਡੇਰਾ ਪ੍ਰ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚ ਪਹਿਲਾਂ ਹੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਗੁਰਸੇਵਕ ਸਿੰਘ, ਹਵਾਲਾਤੀ ਮਨਿੰਦਰ ਸਿੰਘ, ਲਖਵੀਰ ਸਿੰਘ, ਹਰਪ੍ਰੀਤ ਸਿੰਘ ਅਤੇ ਜਸਪ੍ਰੀਤ ...

Read More

ਰੰਧਾਵਾ ਨੇ ਜੇਲ੍ਹ ’ਚ ਹਿੰਸਾ ਦੇ ਮੁੱਦੇ ’ਤੇ ਸੁਖਬੀਰ ਨੂੰ ਵੰਗਾਰਿਆ
Tuesday, July 2 2019 06:35 AM

ਚੰਡੀਗੜ੍ਹ, ਜੇਲ੍ਹ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵੱਲੋਂ ਕੀਤੀ ਹਿੰਸਾ ਉੱਪਰ ਟਿੱਪਣੀਆਂ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੰਗਾਰਦਿਆਂ ਕਿਹਾ ਹੈ ਕਿ ਜੇ ਸਾਬਕਾ ਗ੍ਰਹਿ ਮੰਤਰੀ ਨੂੰ ਜੇਲ੍ਹ ਮੈਨੂਅਲ ਬਾਰੇ ਪਤਾ ਹੁੰਦਾ ਤਾਂ ਉਹ ਉਨ੍ਹਾਂ ਦਾ ਅਸਤੀਫਾ ਮੰਗ ਕੇ ਆਪਣੇ ਬੌਧਿਕ ਗਿਆਨ ਦੇ ਹਲਕੇਪਣ ਦਾ ਪ੍ਰਗਟਾਵਾ ਨਾ ਕਰਦੇ। ਉਨ੍ਹਾਂ ਨੇ ਸਾਬਕਾ ਉੱਪ ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਕਿਹਾ ਹੈ ਕਿ ਜੇਕਰ ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਜੇਲ੍ਹ ਮੈਨੂਅਲ ਨਹੀਂ ਪ...

Read More

ਰਾਜਨੀਤੀ
ਤਰਨਤਾਰਨ : ਰਮਨਦੀਪ ਸਿੰਘ ਭਰੋਵਾਲ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
14 days ago

ਰਾਜਨੀਤੀ
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
20 days ago

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
2 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago