ਨੈਸ਼ਨਲ ਹਾਈਵੇਅ 'ਤੇ ਧੁੰਦ ਕਾਰਨ ਵਾਹਨਾਂ ਦੀ ਹੋਈ ਟੱਕਰ, 6 ਜ਼ਖਮੀ

Gurjeet Singh

10

November

2017

ਹਾਪੁੜ— ਹਾਪੁੜ ਜ਼ਿਲੇ ਦੇ ਦੇਹਾਤ ਥਾਣਾ ਖੇਤਰ ਦੇ ਨੈਸ਼ਨਲ ਹਾਈਵੇਅ 9 'ਤੇ ਸੰਘਣੀ ਧੁੰਦ ਦਾ ਕਹਿਰ ਦੇਖਣ ਨੂੰ ਮਿਲਿਆ ਹੈ, ਜਿਸ 'ਚ ਦਰਜ਼ਨੋਂ ਵਾਹਨ ਆਪਸ 'ਚ ਟਕਰਾ ਗਏ। ਇਸ ਘਟਨਾ 'ਚ ਕਰੀਬ 6 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ 'ਚ ਮਾਮੂਲੀ ਰੂਪ ਨਾਲ ਜ਼ਖਮੀਆਂ ਨੂੰ ਇਲਾਜ ਦੇ ਬਾਅਦ ਛੁੱਟੀ ਦੇ ਦਿੱਤੀ ਗਈ ਹੈ ਜਦਕਿ ਗੰਭੀਰ ਰੂਪ ਨਾਲ ਜ਼ਖਮੀਆਂ ਦਾ ਇਲਾਜ ਹਸਪਤਾਲ 'ਚ ਚੱਲ ਰਿਹਾ ਹੈ। ਜਿਸ ਦੇ ਕਾਰਨ ਨੈਸ਼ਨਲ ਹਾਈਵੇਅ 'ਤੇ ਕਿਲੋਮੀਟਰ ਲੰਬਾ ਜ਼ਾਮ ਲੱਗਾ ਗਿਆ ਹੈ। ਮੌਕੇ 'ਤੇ ਪੁੱਜੀ ਪੁਲਸ ਨੇ ਜ਼ਖਮੀਆਂ ਨੂੰ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਕਰੇਨ ਵੱਲੋਂ ਨੁਕਸਾਨੇ ਗਏ ਵਾਹਨਾਂ ਨੂੰ ਸਾਇਡ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਰੂਪ ਨਾਲ ਚਾਲੂ ਕਰਵਾਇਆ ਗਿਆ ਹੈ।

More Leatest Stories