ਟਰੱਕ-ਬਾਈਕ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ, 1 ਜ਼ਖਮੀ

Gurjeet Singh

22

November

2017

ਸੁੰਦਰਨਗਰ— ਸਲਾਪੜ 'ਚ ਮੰਗਲਵਾਰ ਸ਼ਾਮ ਨੂੰ ਕਰੀਬ 5 ਵਜੇ ਹੋਏ ਇਕ ਦਰਦਨਾਕ ਹਾਦਸੇ 'ਚ ਬਾਈਕ ਸਵਾਰ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ। ਪੁਲਸ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਮੰਗਲਵਾਰ ਸ਼ਾਮ ਨੂੰ ਕਰੀਬ 5 ਵਜੇ ਸਲਾਪੜ 'ਚ ਬਿਲਾਸਪੁਰ ਵੱਲੋਂ ਜਾ ਰਹੀ ਬਾਈਕ ਦੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਦੌਰਾਨ ਬਾਈਕ 'ਤੇ ਸਵਾਰ 2 ਵਿਅਕਤੀਆਂ 'ਚੋਂ ਇਕ ਵਿਅਕਤੀ ਰਾਜੇਂਦਰ ਕੁਮਾਰ ਵਾਸੀ ਹਰਨੋੜਾ ਜ਼ਿਲਾ ਬਿਲਾਸਪੁਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਜੋਗਿੰਦਰ ਕੁਮਾਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜਿਸ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਥਾਣਾ ਇੰਚਾਰਜ਼ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੌਕੇ 'ਤੇ ਪੁੱਜ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

More Leatest Stories