...ਤੇ ਹੁਣ 'ਸੰਮਨ ਮਾਮਲੇ' ਸਬੰਧੀ ਸੁਪਰੀਮ ਕੋਰਟ ਪੁੱਜੇ ਸੁਖਪਾਲ ਖਹਿਰਾ, 1 ਦਸੰਬਰ ਨੂੰ ਹੋ ਸਕਦੀ ਹੈ ਸੁਣਵਾਈ

Gurjeet Singh

30

November

2017

ਚੰਡੀਗੜ੍ਹ/ਨਵੀਂ ਦਿੱਲੀ : ਫਾਜ਼ਿਲਕਾ ਅਦਾਲਤ ਵਲੋਂ ਸੰਮਨ ਜਾਰੀ ਹੋਣ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸੁਖਪਾਲ ਖਹਿਰਾ ਨੇ ਫਾਜ਼ਿਲਕਾ ਅਦਾਲਤ ਵਲੋਂ ਸੰਮਨ ਜਾਰੀ ਹੋਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਪਾਈ ਸੀ, ਜੋ ਕਿ ਹਾਈਕੋਰਟ ਵਲੋਂ ਰੱਦ ਕਰ ਦਿੱਤੀ ਗਈ ਅਤੇ ਸੁਖਪਾਲ ਖਹਿਰਾ ਨੂੰ ਕਿਹਾ ਗਿਆ ਕਿ ਉਹ ਹੇਠਲੀ ਅਦਾਲਤ 'ਚ ਹੀ ਜਾਣ। ਇਸ ਤੋਂ ਬਾਅਦ ਹੁਣ ਖਹਿਰਾ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਖਹਿਰਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਇਕ ਦਸੰਬਰ ਨੂੰ ਸੁਣਵਾਈ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੇ ਬੀਤੇ ਦਿਨ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਿਹਾ ਸੀ ਕਿ ਜੇਕਰ ਉਨ੍ਹਾਂ 'ਤੇ ਨਸ਼ਾ ਤਸਕਰੀ ਦਾ ਕੋਈ ਮਾਮਲਾ ਸਾਬਿਤ ਹੁੰਦਾ ਹੈ ਅਤੇ ਉਨ੍ਹਾਂ ਖਿਲਾਫ ਕੋਈ ਸਬੂਤ ਮਿਲਦਾ ਹੈ ਤਾਂ ਉਨ੍ਹਾਂ ਨੂੰੰ ਫਾਂਸੀ ਦੇ ਦਿੱਤੀ ਜਾਵੇ।

More Leatest Stories