ਨਿਫਟੀ 10,300 ਦੇ ਪਾਰ, ਸਰਕਾਰੀ ਬੈਂਕਾਂ ਦੇ ਸ਼ੇਅਰਾਂ 'ਚ ਗਿਰਾਵਟ

Gurjeet Singh

12

March

2018

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ ਹਾਂ-ਪੱਖੀ ਸੰਕੇਤਾਂ ਨਾਲ ਸੋਮਵਾਰ ਦੇ ਕਾਰੋਬਾਰੀ ਸਤਰ 'ਚ ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਮਜ਼ਬੂਤੀ ਨਾਲ ਹੋਈ ਹੈ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 296.88 ਅੰਕ ਦੀ ਤੇਜ਼ੀ ਨਾਲ 33,604.02 ਤੇ ਖੁੱਲ੍ਹਿਆ ਹੈ। ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 74.75 ਅੰਕ ਵਧ ਕੇ 10,301.60 'ਤੇ ਖੁੱਲ੍ਹਿਆ ਹੈ। ਸ਼ੁਰੂਆਤੀ ਕਾਰੋਬਾਰ 'ਚ ਸਰਕਾਰੀ ਬੈਂਕਾਂ ਦੇ ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਇਲਾਹਾਬਾਦ ਬੈਂਕ, ਭਾਰਤੀ ਸਟੇਟ ਬੈਂਕ ਅਤੇ ਪੀ. ਐੱਨ. ਬੀ. ਵਰਗੇ ਪ੍ਰਮੁੱਖ ਬੈਂਕਾਂ ਦੇ ਸਟਾਕ ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ। -ਬੀ. ਐੱਸ. ਈ. ਲਾਰਜ ਕੈਪ, ਮਿਡ ਕੈਪ ਅਤੇ ਸਮਾਲ ਕੈਪ 'ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਲਾਰਜ ਕੈਪ ਇੰਡੈਕਸ 29.26 ਅੰਕ ਵਧ ਕੇ 4011.19 'ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ। -ਬੈਂਕ ਨਿਫਟੀ ਵੀ ਇਸ ਦੌਰਾਨ 0.5 ਫੀਸਦੀ ਯਾਨੀ 119 ਅੰਕ ਵਧ ਕੇ 24,415.45 ਦੇ ਪੱਧਰ 'ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ। ਹਾਲਾਂਕਿ ਨਿਫਟੀ ਪੀ. ਐੱਸ. ਯੂ. ਇੰਡੈਕਸ 'ਚ ਸਾਰੇ ਸਰਕਾਰੀ ਬੈਂਕਾਂ ਦੇ ਸ਼ੇਅਰ ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ। ਇਸ ਨਾਲ ਬਾਜ਼ਾਰ 'ਤੇ ਦਬਾਅ ਵਧ ਸਕਦਾ ਹੈ। ਸ਼ੁਰੂਆਤੀ ਕਾਰੋਬਾਰ 'ਚ ਪੀ. ਐੱਨ. ਬੀ., ਐੱਸ. ਬੀ. ਆਈ., ਯੂਨੀਅਨ ਬੈਂਕ ਆਫ ਇੰਡੀਆ, ਸਿੰਡੀਕੇਟ ਬੈਂਕ, ਕੈਨੇਰਾ ਬੈਂਕ, ਇਲਾਹਾਬਾਦ ਬੈਂਕ ਦੇ ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਨਿਫਟੀ ਪੀ. ਐੱਸ. ਯੂ. ਬੈਂਕ ਸੈਕਟਰ ਇੰਡੈਕਸ 25.90 ਅੰਕ ਯਾਨੀ 1 ਫੀਸਦੀ ਦੀ ਗਿਰਾਵਟ ਨਾਲ 2,832.25 'ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ। -ਨਿਫਟੀ ਮੈਟਲ ਹਲਕੀ ਤੇਜ਼ੀ ਯਾਨੀ 10.20 ਅੰਕ ਵਧ ਕੇ 3,698.35 'ਤੇ ਕਾਰੋਬਾਰ ਕਰ ਰਿਹਾ ਹੈ ਅਤੇ ਨਿਫਟੀ ਫਾਰਮਾ 0.87 ਫੀਸਦੀ ਚੜ੍ਹ ਕੇ 8,590 'ਤੇ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ।

More Leatest Stories