ਮਜੀਠੀਆ ਕੋਲੋਂ ਮੁਆਫੀ ਮੰਗਣ ਦੇ ਮਾਮਲੇ 'ਚ ਛੋਟੇਪੁਰ ਨੇ ਘੇਰੀ 'ਆਪ'

Gurjeet Singh

16

March

2018

ਜਲੰਧਰ : ਕੇਜਰੀਵਾਲ ਵੱਲੋਂ ਮਜੀਠੀਆ ਕੋਲੋਂ ਮੁਆਫੀ ਮੰਗੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਅਸਤੀਫਾ ਦੇ ਦਿੱਤਾ ਹੈ ਉੱਤੇ ਹੀ ਵਿਰੋਧੀ ਪਾਰਟੀਆਂ ਨੇ ਵੀ ਕੇਜਰੀਵਾਲ ਨੂੰ ਲੰਮੇ ਹੱਥੀ ਲਿਆ। ਇਸੇ ਮੁੱਦੇ 'ਤੇ ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਛੋਟੇਪੁਰ ਨੇ ਜਗਬਾਣੀ ਨਾਲ ਫੋਨ 'ਤੇ ਗੱਲਬਾਤ ਕਰਦਿਆ ਕਿਹਾ ਕਿ ਕੇਜਰੀਵਾਲ ਝੂਠਾ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਪਾਰਟੀ ਦਾ ਪ੍ਰਧਾਨ ਝੂਠਾ ਹੋ ਸਕਦਾ ਉਹ ਪਾਰਟੀ ਕਿਸ ਤਰ੍ਹਾਂ ਦੀ ਹੋਵੇਗੀ। ਕੇਜਰੀਵਾਲ ਤੇ ਉਸ ਦੇ ਥੱਲੇ ਜੋ ਲੋਕ ਕੰਮ ਕਰਦੇ ਹਨ ਉਹ ਸਾਰੇ ਝੂਠੇ ਹਨ। ਛੋਟੇਪੁਰ ਨੇ ਕਿਹਾ ਕਿ ਕੇਜਰੀਵਾਲ ਨੇ ਪਹਿਲਾਂ ਮਜੀਠੀਆ 'ਤੇ ਨਸ਼ਾ ਤਸਕਰੀ ਦਾ ਦੋਸ਼ ਲਗਾਇਆ ਤੇ ਬਾਅਦ 'ਚ ਉਸ ਤੋਂ ਮੁਆਫੀ ਵੀ ਮੰਗ ਲਈ। ਉਨ੍ਹਾਂ ਅੱਗੇ ਬੋਲਦਿਆ ਕਿਹਾ ਕਿ ਭਗਵੰਤ ਨੇ ਹੁਣ ਅਸਤੀਫੇ ਦਾ ਐਲਾਨ ਕੀਤਾ ਹੈ ਹੁਣ ਇਸ ਦਾ ਕੀ ਫਾਇਦਾ ਹੋਵੇਗਾ, ਹੁਣ ਤਾਂ ਸਮਾਂ ਹੱਥ 'ਚੋਂ ਨਿਕਲ ਗਿਆ ਹੈ।

More Leatest Stories