ਜੰਮੂ 'ਚ 50 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫਤਾਰ

Gurjeet Singh

5

June

2018

ਸ਼੍ਰੀਨਗਰ— ਨਸ਼ਾ ਤਸਕਰਾਂ 'ਤੇ ਕਾਬੂ ਪਾਉਣ ਲਈ ਜੰਮੂ ਪੁਲਸ ਨੇ ਅੱਜ ਇਥੇ 50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਦੀ ਤਸਕਰੀ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਦਲ ਨੇ ਗਾਂਧੀਨਗਰ ਇਲਾਕੇ 'ਚ ਇਕ ਕਾਰ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਇਕ ਯਾਤਰੀ ਕੋਲੋ 50 ਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਇਸ ਸੰਬੰਧ 'ਚ ਮਾਮਲਾ ਦਰਜ ਕੀਤਾ ਗਿਆ ਹੈ।

More Leatest Stories