ਕਸ਼ਮੀਰ 'ਚ ਕੈਸ਼ ਵੈਨ ਲੁੱਟਣ ਦੀ ਕੋਸ਼ਿਸ਼ ਨਾਕਾਮ, ਡਰ ਕੇ ਭੱੱਜੇ ਅੱਤਵਾਦੀ

Gurjeet Singh

7

June

2018

ਸ਼੍ਰੀਨਗਰ— ਜੰਮੂ ਕਸ਼ਮੀਰ ਦੇ ਸ਼ੋਪੀਆਂ ਨਜ਼ਦੀਕ ਵੀਰਵਾਰ ਨੂੰ ਅੱਤਵਾਦੀਆਂ ਨੇ ਕੈਸ਼ ਵੈਨ ਲੁੱਟਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਵੀ ਕੀਤੀ ਪਰ ਉਹ ਆਪਣੇ ਇਰਾਦਿਆਂ 'ਚ ਕਾਮਯਾਬ ਨਹੀਂ ਹੋ ਸਕੇ। ਹਮਲੇ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਫੋਰਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਅੱਤਵਾਦੀਆਂ ਦੀ ਤਲਾਸ਼ੀ ਤੇਜ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ, ਦੱਖਣੀ ਕਸ਼ਮੀਰ ਦੇ ਸ਼ੋਪੀਆਂ ਦੇ ਚਿਦੀਪੋਰਾ ਨਜ਼ਦੀਕ ਅੱਤਵਾਦੀਆਂ ਨੇ ਪਹਿਲਾਂ ਤੋਂ ਕੈਸ਼ ਵੈਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜਦੋਂ ਵੈਨ ਚਾਲਕ ਨੇ ਗੱਡੀ ਨਹੀਂ ਰੋਕੀ ਤਾਂ ਫਾਈਰਿੰਗ ਸ਼ੁਰੂ ਕਰ ਦਿੱਤੀ। ਦੱਸਿਆ ਜਾਂਦਾ ਹੈ ਕਿ ਜਿਸ ਸਮੇਂ ਹਮਲਾ ਹੋਇਆ ਉਸ ਸਮੇਂ ਵੈਨ ਬੈਂਕ ਨਜ਼ਦੀਕ ਪਹੁੰਚ ਚੁੱਕੀ ਸੀ। ਫਾਈਰਿੰਗ ਦੀ ਆਵਾਜ਼ ਸੁਣ ਕੇ ਬੈਂਕ ਦੀ ਸੁਰੱਖਿਆ 'ਚ ਤਾਇਨਾਤ ਸੁਰੱਖਿਆ ਗਾਰਡ ਨੇ ਵੀ ਗੋਲੀਬਾਰੀ ਕੀਤੀ। ਜਿਸ ਤੋਂ ਬਾਅਦ ਅੱਤਵਾਦੀ ਉਥੋਂ ਭੱਜ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੇ ਸੁਰੱਖਿਆ ਫੋਰਸ ਨੇ ਇਲਾਕੇ ਨੂੰ ਘੇਰ ਲਿਆ ਅਤੇ ਅੱਤਵਾਦੀਆਂ ਨੂੰ ਕਾਬੂ ਕਰਨ ਲਈ ਸਰਚ ਅਪਰੇਸ਼ਨ ਤੇਜ਼ ਕਰ ਦਿੱਤਾ ਗਿਆ ਹੈ।

More Leatest Stories