ਐੱਨ. ਆਰ. ਸੀ. 'ਤੇ ਧੋਖਾ ਦੇ ਰਹੀ ਹੈ ਭਾਜਪਾ : ਕਾਂਗਰਸ

Gurjeet Singh

6

August

2018

ਨਵੀਂ ਦਿੱਲੀ— ਕਾਂਗਰਸ ਨੇ ਆਸਾਮ ਵਿਚ ਐੱਨ. ਆਰ. ਸੀ. ਦੇ ਮੁੱਦੇ ਨੂੰ ਲੈ ਕੇ ਭਾਜਪਾ 'ਤੇ ਸਿਆਸਤ ਕਰਨ ਦਾ ਦੋਸ਼ ਲਾਉਂਦਿਆਂ ਐਤਵਾਰ ਕਿਹਾ ਕਿ ਦੇਸ਼ ਅਤੇ ਆਸਾਮ ਦੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਇਥੇ ਪਾਰਟੀ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਸੁਪਰੀਮ ਕੋਰਟ 'ਚ ਐੱਨ. ਆਰ. ਸੀ. ਦੀ ਪ੍ਰਕਿਰਿਆ ਨੂੰ ਰੋਕਣ ਦਾ ਯਤਨ ਕੀਤਾ ਸੀ। ਹੁਣ ਭਾਜਪਾ ਨੇਤਾ ਇਸ ਮੁੱਦੇ 'ਤੇ ਖੁੱਲ੍ਹ ਕੇ ਸਿਆਸਤ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ 30 ਨਵੰਬਰ 2017 ਨੂੰ ਕੇਂਦਰ ਸਰਕਾਰ ਦੇ ਅਟਾਰਨੀ ਜਨਰਲ ਨੇ ਐੱਨ. ਆਰ. ਸੀ. ਨੂੰ ਰੋਕਣ ਲਈ ਹਿੰਸਾ ਦਾ ਬਹਾਨਾ ਬਣਾਇਆ ਸੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਨਹੀਂ ਕੀਤਾ।

More Leatest Stories