Daily Suraj

ਪੰਜਾਬੀ

Daily Suraj AMP

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

03 Sep, 2026 06:39 PM

ਭਗਵੰਤ ਮਾਨ ਸਰਕਾਰ ਲਈ ਮੁਲਾਜ਼ਮਾਂ ਦੀ ਭਲਾਈ ਮੁੱਖ ਤਰਜੀਹ: ਹਰਪਾਲ ਸਿੰਘ ਚੀਮਾ ਹਰਪਾਲ ਸਿੰਘ ਚੀਮਾ ਵੱਲੋਂ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਤਜਵੀਜ਼ਾਂ ਨੂੰ ਜਲਦੀ ਅੱਗੇ ਵਧਾਉਣ ਦੇ ਨਿਰਦੇਸ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਉਨ੍ਹਾਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਦਿਆਂ,

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਬੇਨਕਾਬ, ਦੋ ਗ੍ਰਿਫ਼ਤਾਰ

03 Sep, 2026 06:29 PM

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਆਪਣੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਬੁੱਧਵਾਰ ਨੂੰ ਪੁਲਿਸ ਨੇ ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿੱਚੋਂ 8 ਗੈਰ-ਕਾਨੂੰਨੀ .30-ਬੋਰ ਪਿਸਤੌਲ ਅਤੇ 103 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ

ਡੇਰਾ ਬੁਗਤੀ ਵਿੱਚ ਮਹਿਲਾ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

03 Sep, 2026 05:16 PM

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਡੇਰਾ ਬੁਗਤੀ ਵਿੱਚ ਬੁਗਤੀ ਕਬੀਲੇ ਨਾਲ ਸਬੰਧਤ ਇੱਕ ਮਹਿਲਾ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾ ਦੀ ਪਛਾਣ ਮਾਈ ਸੁਭਾਈ ਬੁਗਤੀ ਵਜੋਂ ਹੋਈ ਹੈ, ਜੋ ਬੁਗਤੀ ਕਬੀਲੇ ਦੀਆਂ ਪਹਿਲੀਆਂ ਮਹਿਲਾ ਗਾਇਕਾਵਾਂ ਵਿੱਚੋਂ ਇੱਕ ਮੰਨੀ ਜਾਂਦੀ ਸੀ। ਪੁਲਿਸ ਦੇ ਅਨੁਸਾਰ, ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਡੇਰਾ ਬੁਗਤੀ ਦੇ ਬਾਹਰਵਾਰ ਮਾਈ ਸੁਭਾਈ ਬੁਗਤੀ ‘ਤੇ ਗੋਲੀਬਾਰੀ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਗਾਇਕਾ ਨੂੰ ਕਈ ਗੋਲੀਆਂ ਲੱਗੀਆਂ ਅਤੇ

ਹਾਦਸੇ ‘ਚ 40 ਤੋਂ ਵੱਧ ਯਾਤਰੀ ਜ਼ਖਮੀ, ਹਾਈਵੇਅ ‘ਤੇ ਹਫੜਾ-ਦਫੜੀ

03 Sep, 2026 04:26 PM

ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਵਿੱਚ ਬੁੱਧਵਾਰ ਦੁਪਹਿਰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਮੁਜ਼ੱਫਰਪੁਰ-ਸੀਤਾਮੜੀ ਰਾਸ਼ਟਰੀ ਰਾਜਮਾਰਗ (ਐਨਐਚ-22) ‘ਤੇ ਦੋ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਹੋਈ, ਜਿਸ ਵਿੱਚ ਇੱਕ ਬੱਸ ਡਰਾਈਵਰ ਦੀ ਮੌਤ ਹੋ ਗਈ ਅਤੇ ਲਗਭਗ 50 ਯਾਤਰੀ ਜ਼ਖਮੀ ਹੋ ਗਏ। ਇਹ ਹਾਦਸਾ ਔਰਾਈ ਥਾਣੇ ਦੇ ਅਧੀਨ ਬੇਦੌਲ/ਗੋਪਾਲਪੁਰ ਨੇੜੇ ਦੁਪਹਿਰ ਕਰੀਬ 3 ਵਜੇ ਵਾਪਰਿਆ। ਟੱਕਰ ਇੰਨੀ ਭਿਆਨਕ ਸੀ ਕਿ ਇੱਕ ਬੱਸ ਦਾ ਡਰਾਈਵਰ ਗੱਡੀ ਦੇ ਅੰਦਰ ਫਸ ਗਿਆ। ਪੁਲਿਸ ਅਤੇ ਸਥਾਨਕ ਲੋਕਾਂ ਨੇ ਕੱਟਣ ਵਾਲੀ

ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਨੇ ਸਹੋਦਯਾ ਸਕੂਲਜ਼ ਫੁੱਟਬਾਲ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ

03 Sep, 2026 04:02 PM

ਮਸਤੂਆਣਾ ਸਾਹਿਬ, (ਜਗਸੀਰ ਸਿੰਘ ) -ਸਹੋਦਯਾ ਸਕੂਲਜ਼ ਫੁੱਟਬਾਲ ਮੁਕਾਬਲਾ (ਸੰਗਰੂਰ) ਵਿਖੇ ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਦੀ ਫੁੱਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲਾ ਸਤਿਆ ਭਾਰਤੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਝਨੇੜੀ ਵਿਖੇ ਕਰਵਾਇਆ ਗਿਆ। ਮੁਕਾਬਲੇ ਦੌਰਾਨ ਸੰਤ ਅਤਰ ਸਿੰਘ ਅਕਾਲ ਅਕੈਡਮੀ, ਮਸਤੂਆਣਾ ਸਾਹਿਬ ਅਤੇ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ, ਸੰਗਰੂਰ ਦੀਆਂ ਟੀਮਾਂ ਵਿਚਕਾਰ ਬੇਹੱਦ ਰੋਮਾਂਚਕ ਅਤੇ

ਮੁਹਾਲੀ ’ਚ ਸਾਬਕਾ ਸਪੈਸ਼ਲ DGP ਅਰਪਿਤ ਸ਼ੁਕਲਾ ਦੇ ਗਨਮੈਨ ਦੀ ਗੋਲੀ ਲੱਗਣ ਨਾਲ ਮੌਤ

03 Sep, 2026 03:56 PM

ਸਾਬਕਾ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਦੀ ਮੁਹਾਲੀ ਸਥਿਤ ਸੈਕਟਰ 80 ਦੀ ਰਿਹਾਇਸ਼ ’ਤੇ ਤਾਇਨਾਤ ਗਨਮੈਨ ASI ਓਂਕਾਰ ਸਿੰਘ ਦੀ ਅੱਜ ਦੁਪਹਿਰ ਗੋਲੀ ਲੱਗਣ ਕਾਰਨ ਮੌਤ ਹੋ ਗਈ। ਪੁਲੀਸ ਦੇ ਮੁਤਾਬਕ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ASI ਦੇ ਹੱਥੋਂ ਪਿਸਤੌਲ ਡਿੱਗ ਗਿਆ ਅਤੇ ਅਚਾਨਕ ਗੋਲੀ ਚੱਲ ਗਈ। ਦੂਜੇ ਪਾਸੇ, ਸੂਤਰਾਂ ਦਾ ਦਾਅਵਾ ਹੈ ਕਿ ਮੌਕੇ ’ਤੇ ਇੱਕ ਨਹੀਂ ਸਗੋਂ ਛੇ ਗੋਲੀਆਂ ਚੱਲੀਆਂ ਸਨ। ਘਟਨਾ ਤੋਂ ਬਾਅਦ ਜ਼ਖ਼ਮੀ ASI ਨੂੰ ਤੁਰੰਤ ਫ਼ੇਜ਼-6 ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ

ਲੌਂਗੋਵਾਲ ਵਿੱਚ ਖੇਤੀਬਾੜੀ ਲਈ ਸਿਰਫ਼ 4 ਤੋਂ 5 ਘੰਟੇ ਬਿਜਲੀ ਸਪਲਾਈ ਮਿਲਣ ’ਤੇ ਕਿਸਾਨਾਂ ਵਿੱਚ ਰੋਸ

03 Sep, 2026 03:28 PM

ਬੀਕੇਯੂ ਏਕਤਾ ਅਜ਼ਾਦ ਦੇ ਵਫ਼ਦ ਨੇ ਬਿਜਲੀ ਗਰਿੱਡ ਦੇ ਅਧਿਕਾਰੀਆਂ ਨੂੰ ਮਿਲ ਕੇ ਪੂਰੀ ਸਪਲਾਈ ਦੇਣ ਦੀ ਕੀਤੀ ਮੰਗ ਮੰਗ ਨਾ ਮੰਨੇ ਜਾਣ ’ਤੇ ਸੰਘਰਸ਼ ਤਿੱਖਾ ਕਰਨ ਦੀ ਚੇਤਾਵਨੀ ਲੌਂਗੋਵਾਲ, (ਜਗਸੀਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦੀ ਇਕਾਈ ਲੌਂਗੋਵਾਲ ਦਾ ਵਫ਼ਦ ਅੱਜ ਪਿੰਡ ਦੇ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਦੇ ਮਾਮਲੇ ਨੂੰ ਲੈ ਕੇ ਬਿਜਲੀ ਗਰਿੱਡ ਲੌਂਗੋਵਾਲ ਦੇ ਅਧਿਕਾਰੀਆਂ ਨੂੰ ਮਿਲਿਆ। ਇਸ ਮੌਕੇ ਕਿਸਾਨ ਆਗੂਆਂ ਨੇ ਖੇਤੀਬਾੜੀ ਲਈ ਨਿਰਵਿਘਨ ਅਤੇ

ਖੜਗੇ ਦੇ ਮੰਚ ਦਾ ‘ਸ਼ੁੱਧੀਕਰਨ’ ਦਲਿਤ ਸਮਾਜ ਦਾ ਅਪਮਾਨ, ਐਸ.ਸੀ. ਐਕਟ ਤਹਿਤ ਹੋਵੇ ਮਾਮਲਾ ਦਰਜ : ਬਲਦੇਵ ਸਿੰਘ ਕਲਿਆਣ

03 Sep, 2026 03:10 PM

ਭਾਜਪਾ-ਆਰ.ਐਸ.ਐਸ. ਨੇ ਦਲਿਤ ਵਿਰੋਧੀ ਸੋਚ ਨੂੰ ਕੀਤਾ ਬੇਨਕਾਬ : ਕੁਲਵੰਤ ਰਾਏ ਸਿੰਗਲਾ ਬੁਢਲਾਡਾ, (ਜੁਗਰਾਜ ਸਿੰਘ ਚਹਿਲ)- ਆਲ ਇੰਡੀਆ ਕਾਂਗਰਸ ਕਮੇਟੀ ਐਸ.ਸੀ. ਵਿੰਗ ਦੇ ਕੌਮੀ ਨੇਤਾ ਅਤੇ ਸਾਬਕਾ ਵਿਧਾਇਕ ਬਲਦੇਵ ਸਿੰਘ ਕਲਿਆਣ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਉੱਤਰਾਖੰਡ ਦੇ ਹਲਦਵਾਨੀ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰੈਲੀ ਤੋਂ ਬਾਅਦ ਕਥਿਤ ਤੌਰ ’ਤੇ ਕੀਤੇ ਗਏ ‘ਸ਼ੁੱਧੀਕਰਨ ਹਵਨ’ ਨੂੰ ਲੈ ਕੇ ਭਾਜਪਾ ਅਤੇ ਆਰ.ਐਸ.ਐਸ. ’ਤੇ ਤਿੱਖੇ ਸਿਆਸੀ

ਮੋਗਾ ’ਚ ਟ੍ਰੈਫਿਕ ਨਿਯਮ ਤੋੜਨ ਵਾਲਿਆਂ ’ਤੇ ਪੁਲਿਸ ਦੀ ਸਖ਼ਤੀ, 27 ਚਲਾਨ, 4 ਵਾਹਨ ਇੰਪਾਊਂਡ

03 Sep, 2026 02:08 PM

ਅਕਾਲਸਰ ਰੋਡ ’ਤੇ ਫੁੱਟ ਮਾਰਚ ਕਰਕੇ ਸ਼ੱਕੀ ਵਾਹਨਾਂ ਦੀ ਕੀਤੀ ਚੈਕਿੰਗ, ਮੋਡੀਫਾਈਡ ਬੁਲੇਟ ਅਤੇ ਨਾਬਾਲਿਗ ਵਾਹਨ ਚਾਲਕਾਂ ਖ਼ਿਲਾਫ਼ ਵੀ ਕਾਰਵਾਈ ਮੋਗਾ: ਸ਼ਹਿਰ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੇ ਸਖ਼ਤੀ ਵਧਾ ਦਿੱਤੀ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੁਲਿਸ ਵੱਲੋਂ ਅਲਟਰਨੇਟ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਅਕਾਲਸਰ ਰੋਡ ’ਤੇ ਪੁਲਿਸ ਵੱਲੋਂ ਫੁੱਟ ਮਾਰਚ ਕੀਤਾ ਗਿਆ ਅਤੇ ਰਸਤੇ ਵਿੱਚ

ਖਰੜਾ ਵੋਟਰ ਸੂਚੀ ’ਚੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਹਟਾਇਆ

03 Sep, 2026 01:28 PM

ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਪੰਜਾਬ ਦੀ ਖਰੜਾ ਵੋਟਰ ਸੂਚੀ ’ਚੋਂ ਹਟਾ ਦਿੱਤਾ ਗਿਆ ਹੈ। ਸੁਧਾਈ ਦੌਰਾਨ ਇਹ ਪੁਸ਼ਟੀ ਹੋਈ ਕਿ ਉਹ ਆਪਣੇ ਪੰਜਾਬੀ ਰਿਹਾਇਸ਼ੀ ਟਿਕਾਣੇ ਤੋਂ ਸ਼ਿਫ਼ਟ ਹੋ ਚੁੱਕੇ ਹਨ, ਜਿਸ ਕਾਰਨ ਉਨ੍ਹਾਂ ਦੀ ਵੋਟ ਪੰਜਾਬ ’ਚੋਂ ਕੱਟ ਦਿੱਤੀ ਗਈ। ਰਾਘਵ ਚੱਢਾ, ਜੋ ਹਾਲ ਹੀ ਵਿੱਚ ਭਾਜਪਾ ’ਚ ਸ਼ਾਮਲ ਹੋਏ ਹਨ, ਨੇ ਇਸਨੂੰ ‘ਸਿਆਸੀ ਬਦਲਾਖੋਰੀ’ ਕਰਾਰ ਦਿੰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਗੁੱਸਾ ਜਤਾਇਆ