ਪੰਜ ਕਰੋੜ ਰਿਸ਼ਵਤ ਮਾਮਲਾ: ਈਡੀ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਏ ਜਾਣ ਦੇ ਚਰਚੇ
ਪੰਜਾਬ ਵਿੱਚ ਤਬਾਦਲਿਆਂ ਅਤੇ ਹੋਰ ਮਾਮਲਿਆਂ ਨਾਲ ਜੁੜੇ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਬਹੁਚਰਚਿਤ ਮਾਮਲੇ ਵਿੱਚ ਇੱਕ ਵੱਡਾ ਘਟਨਾਕ੍ਰਮ ਸਾਹਮਣੇ ਆਇਆ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬੀ ਫ਼ਿਲਮ ਜਗਤ ਦੀ ਜਾਣੀ-ਪਛਾਣੀ ਹਸਤੀ ਅਤੇ 'ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ' ਨਾਲ ਜੁੜੇ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਏ ਜਾਣ ਦੇ ਚਰਚੇ ਜ਼ੋਰਾਂ ’ਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰਦੀਪ ਸਿੰਘ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ...