ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਤੀਜੇ ਪੜਾਅ ਦੀ ਸ਼ੁਰੂਆਤ
ਸ੍ਰੀ ਆਨੰਦਪੁਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਆਰੰਭ ਕੀਤੇ ਗਏ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦਾ ਤੀਜਾ ਪੜਾਅ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋ ਗਿਆ। ਇਸ ਮੌਕੇ ਮਾਰਚ ਦੀ ਆਰੰਭਤਾ ਦੀ ਅਰਦਾਸ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਅੰਮ੍ਰਿਤ ਵੇਲੇ ਤੋਂ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਮਾਰਚ ਵਿੱਚ ਸ਼ਾਮਲ ਹੋਣ ਲਈ ਪੁੱਜ ਰਹੀਆਂ ਸਨ। ਇਹ ਮਾਰਚ...