ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ, ਕਈ ਜ਼ਿਲ੍ਹਿਆਂ ਵਿੱਚ ਬਾਰਿਸ਼
ਪੰਜਾਬ ਵਿੱਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਰਾਜ ਦੇ ਸਾਰੇ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵੀਰਵਾਰ ਸਵੇਰੇ ਜਲੰਧਰ, ਪਠਾਨਕੋਟ, ਲੁਧਿਆਣਾ ਅਤੇ ਮਲੇਰਕੋਟਲਾ ਸਮੇਤ ਕਈ ਖੇਤਰਾਂ ਵਿੱਚ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਅਨੁਸਾਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਰੂਪਨਗਰ ਵਿੱਚ ਕੁਝ ਥਾਵਾਂ ‘ਤੇ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ...