Daily Suraj

ਪੰਜਾਬੀ

ਬੇਅਦਬੀ ਕਾਨੂੰਨ ‘ਤੇ ਆਪਣਾ ਪੱਖ ਰੱਖਣ ਲਈ ਸੰਧਵਾਂ ਨੂੰ ਕੀਤਾ ਗਿਆ ਤਲਬ

08 May, 2026 08:37 AM

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਆਪਣਾ ਸਪੱਸ਼ਟੀਕਰਨ ਸੌਂਪਣਗੇ। ਜਾਣਕਾਰੀ ਮੁਤਾਬਕ, ਉਨ੍ਹਾਂ ਨੂੰ ‘ਆਪ’ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਗਏ ਨਵੇਂ ਕਾਨੂੰਨ ਦੇ ਮਾਮਲੇ ਵਿੱਚ ਤਲਬ ਕੀਤਾ ਗਿਆ ਸੀ। ਇਹ ਮਾਮਲਾ ਉਸ ਸਮੇਂ ਚਰਚਾ ਵਿੱਚ ਆਇਆ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਾਨੂੰਨ ਬਣਾਉਣ ਦੀ ਪ੍ਰਕਿਰਿਆ ‘ਤੇ ਸਵਾਲ ਖੜ੍ਹੇ ਕੀਤੇ ਗਏ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਅਤੇ ਧਾਰਮਿਕ ਮਸਲੇ ‘ਤੇ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਥ ਦੀ ਸਮੂਹਿਕ ਰਾਏ ਲੈਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਮਾਣ-ਸਨਮਾਨ ਅਤੇ ਧਾਰਮਿਕ ਪਰੰਪਰਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਮੰਨੀ ਜਾਂਦੀ ਹੈ। ਅਜਿਹੇ ਮਾਮਲਿਆਂ ਵਿੱਚ ਇਸ ਸੰਸਥਾ ਦੀ ਰਾਏ ਨੂੰ ਨਜ਼ਰਅੰਦਾਜ਼ ਕਰਨਾ ਉਚਿਤ ਨਹੀਂ ਮੰਨਿਆ ਜਾ ਸਕਦਾ। ਮੰਨਿਆ ਜਾ ਰਿਹਾ ਹੈ ਕਿ ਸਪੀਕਰ ਸੰਧਵਾਂ ਅੱਜ ਆਪਣੇ ਪੱਖ ਨੂੰ ਸਪੱਸ਼ਟ ਕਰਦੇ ਹੋਏ ਕਾਨੂੰਨ ਨਾਲ ਸੰਬੰਧਿਤ ਮਾਮਲਿਆਂ ਬਾਰੇ ਆਪਣੀ ਵਿਆਖਿਆ ਪੇਸ਼ ਕਰਨਗੇ। ਇਸ ਮਸਲੇ ਨੂੰ ਲੈ ਕੇ ਪੰਜਾਬ ਦੇ ਧਾਰਮਿਕ ਅਤੇ ਰਾਜਨੀਤਿਕ ਵਰਗਾਂ ਵਿੱਚ ਚਰਚਾ ਜਾਰੀ ਹੈ।

Posted By: Daily Suraj Bureau

Latest News