Daily Suraj

ਪੰਜਾਬੀ

ਪੁਰਾਣੀ ਰੰਜਿਸ਼ ਦੇ ਚਲਦਿਆਂ ਘਰ ’ਤੇ ਹਮਲਾ, ਇਲਾਕੇ ’ਚ ਦਹਿਸ਼ਤ

06 Jan, 2026 12:16 PM

ਹਮਲਾਵਰਾਂ ਨੂੰ ਪਿੰਡ ਵਾਸੀਆਂ ਨੇ ਘੇਰ ਕੇ ਪੁਲੀਸ ਹਵਾਲੇ ਕੀਤਾ ਲੰਘੀ ਦੇਰ ਸ਼ਾਮ ਖਤਰਨਾਕ ਹਥਿਆਰਾਂ ਨਾਲ ਲੈਸ ਕਰੀਬ ਤਿੰਨ ਦਰਜਨ ਦੇ ਕਰੀਬ ਵਿਅਕਤੀਆਂ ਵੱਲੋਂ ਪਿੰਡ ਸੈਦਪੁਰ ਜਲਾਲ ਦੇ ਇੱਕ ਘਰ ਉੱਤੇ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿਚ ਪਰਿਵਾਰ ਦਾ ਮੁਖੀ ਕਾਲਾ ਸਿੰਘ ਅਤੇ ਉਸ ਦੀ ਭੈਣ ਬਲਜੀਤ ਕੌਰ ਜ਼ਖ਼ਮੀ ਹੋ ਗਏ ਅਤੇ ਘਰ ਦੇ ਬਾਕੀ ਮੈਂਬਰਾਂ ਨੇ ਕਮਰਿਆਂ ਅੰਦਰ ਲੁਕ ਕੇ ਆਪਣੀ ਜਾਨ ਬਚਾਈ। ਪਰਿਵਾਰ ਵਲੋਂ ਇਸ ਘਟਨਾ ਦੀ ਜਾਣਕਾਰੀ ਸਰਪੰਚ ਸਮੇਤ ਪਿੰਡ ਵਾਸੀਆਂ ਨੂੰ ਦੇਣ ਤੋਂ ਬਾਅਦ ਇਕੱਠੇ ਹੋਏ ਪਿੰਡ ਵਾਸੀਆਂ ਨੇ ਤਿੰਨ ਮੁਲਜ਼ਮ ਭਰਾਵਾਂ ਨੂੰ ਕਾਬੂ ਕਰਕੇ ਪੁਲੀਸ ਹਵਾਲੇ ਕਰ ਦਿੱਤਾ। ਪੁਲੀਸ ਮੁਤਾਬਕ ਹਮਲੇ ਵਿਚ ਸ਼ਾਮਲ ਇਨ੍ਹਾਂ ਭਰਾਵਾਂ ਨੂੰ ਵੀ ਸੱਟਾ ਲੱਗੀਆਂ ਹਨ। ਜਿਸ ਕਾਰਨ ਉਨ੍ਹਾਂ ਨੂੰ ਵੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਾਮ 6 ਵਜੇ ਦੇ ਕਰੀਬ ਨਜ਼ਦੀਕ ਪਿੰਡ ਰ੍ਹੇੜਵਾਂ ਦੇ ਤਿੰਨ ਭਰਾ ਬਲਦੇਵ ਸਿੰਘ, ਗੱਗੂ ਅਤੇ ਸ਼ੇਰੀ ਤਿੰਨ ਦਰਜਨ ਹਥਿਆਰਬੰਦ ਸਾਥੀਆਂ ਨਾਲ ਕਾਲਾ ਸਿੰਘ ਦੀ ਘਰ ਪੁੱਜੇ ਅਤੇ ਇੱਟਾ ਰੋੜਿਆਂ ਨਾਲ ਹਮਲਾ ਕਰ ਦਿੱਤਾ। ਇਸ ਅਤੇ ਹੋਏ ਹਮਲੇ ਵਿਚ ਕਾਲਾ ਸਿੰਘ ਅਤੇ ਉਸ ਦੀ ਭੈਣ ਬਲਜੀਤ ਕੌਰ ਜ਼ਖ਼ਮੀ ਹੋ ਗਏ। ਪੰਜਾਬ ਕਿਸਾਨਾਂ ਦੇ ਰਾਹ 'ਚੋਂ ਕੰਡੇ ਚੁਗਣ ਲੱਗਾ ਡਰੈਗਨ' ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੂੰ ਸ਼ੱਕ ਸੀ ਕਿ ਕਾਲਾ ਸਿੰਘ ਨੇ ਉਨ੍ਹਾਂ ਦੀ ਘਰ ਦੀ ਕੱਢੀ ਦੇਸੀ ਸ਼ਰਾਬ ਬਾਰੇ ਮੁਖਬਰੀ ਕਰਕੇ ਪੁਲੀਸ ਪਾਸ ਫੜਾਇਆ ਹੈ। ਜਾਣਕਾਰੀ ਮੁਤਾਬਕ ਮੁਲਜ਼ਮਾਂ ਦੀ ਬੀਤੇ ਦਿਨ ਹੀ ਇਸ ਕੇਸ ਵਿੱਚ ਜ਼ਮਾਨਤ ਹੋਈ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀਆਂ ਵੱਡੀ ਗਿਣਤੀ ਵਿੱਚ ਉਕਤ ਘਰ ਪੁੱਜ ਗਏ ਅਤੇ ਇਨ੍ਹਾਂ ਤਿੰਨਾਂ ਭਰਾਵਾਂ ਨੂੰ ਕਾਬੂ ਕਰਕੇ ਪੁਲੀਸ ਹਵਾਲੇ ਕੀਤਾ। ਕਾਲਾ ਸਿੰਘ ਦੀ ਪਤਨੀ ਅਮਰਜੀਤ ਕੌਰ ਨੇ ਦੱਸਿਆ ਕਿ ਹਮਲਾਵਰਾਂ ਨੇ ਉਨ੍ਹਾਂ ਦੇ ਘਰੇਲੂ ਕੀਮਤੀ ਸਾਮਾਨ ਦੀ ਭੰਨਤੋੜ ਕੀਤੀ। ਥਾਣਾ ਮੁਖੀ ਲਛਮਣ ਸਿੰਘ ਨੇ ਦੱਸਿਆ ਕਿ ਦੋਹਾਂ ਧਿਰਾਂ ਵਿਚ ਪੁਰਾਣੀ ਰੰਜਸ਼ ਚੱਲਦੀ ਆ ਰਹੀ ਸੀ ਜਿਸ ਕਾਰਨ ਇਹ ਘਟਨਾ ਵਾਪਰੀ ਹੈ, ਇਸ ਮਾਮਲੇ ਵਿੱਚ ਕਾਨੂੰਨੀ ਕੀਤੀ ਜਾ ਰਹੀ ਹੈ।

Posted By: Daily Suraj Bureau

Latest News