ਮਨਪ੍ਰੀਤ ਇਆਲੀ ਦਾ ਵੱਡਾ ਐਲਾਨ, ਕਿਸੇ ਵੀ ਦਿੱਲੀ-ਅਧਾਰਤ ਪਾਰਟੀ ’ਚ ਨਹੀਂ ਹੋਣਗੇ ਸ਼ਾਮਲ
- ਪੰਜਾਬ
- (Asia/Kolkata)
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਮਨਪ੍ਰੀਤ ਇਆਲੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਇੱਕ ਵੀਡੀਓ ਸੰਦੇਸ਼ ਰਾਹੀਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ। ਮਨਪ੍ਰੀਤ ਇਆਲੀ ਨੇ ਆਪਣੀ ਪੋਸਟ ਵਿੱਚ ਕਿਹਾ ਕਿ 2 ਦਸੰਬਰ ਦੇ ਹੁਕਮਨਾਮਾ ਸਾਹਿਬ ਅਨੁਸਾਰ ਨੈਤਿਕ ਅਧਿਕਾਰ ਗੁਆ ਚੁੱਕੀ ਲੀਡਰਸ਼ਿਪ ਦੇ ਪਿੱਛੇ ਨਾ ਹਟਣ ਅਤੇ ਪੰਥਕ ਏਕਤਾ ਟੁੱਟਣ ਕਾਰਨ ਉਹ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਅਤੇ ਤਾਲਮੇਲ ਕਮੇਟੀ ਦੇ ਕਨਵੀਨਰ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਉਹ ਭਾਜਪਾ, ਬਾਦਲ ਦਲ, ਕਾਂਗਰਸ ਜਾਂ ਆਮ ਆਦਮੀ ਪਾਰਟੀ ਦਾ ਹਿੱਸਾ ਨਹੀਂ ਬਣਣਗੇ। ਮਨਪ੍ਰੀਤ ਇਆਲੀ ਨੇ ਕਿਹਾ ਕਿ ਉਹ ਪੰਥ, ਪੰਜਾਬ, ਪੰਜਾਬੀਅਤ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰਾਂ ਨਾਲ ਮਿਲ ਕੇ ਕੰਮ ਕਰਦੇ ਰਹਿਣਗੇ। ਆਪਣੇ ਬਿਆਨ ਵਿੱਚ ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਦਬਾਅ ਦੇ ਬਾਵਜੂਦ ਉਹ ਕਿਸੇ ਦਿੱਲੀ-ਅਧਾਰਤ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਸੋਚ ਵੀ ਨਹੀਂ ਸਕਦੇ। ਉਨ੍ਹਾਂ ਨੇ ਖਾਸ ਤੌਰ ’ਤੇ ਭਾਜਪਾ, ਆਮ ਆਦਮੀ ਪਾਰਟੀ, ਕਾਂਗਰਸ ਅਤੇ ਬਾਦਲ ਦਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਵਿੱਚੋਂ ਕਿਸੇ ਵੀ ਪਾਰਟੀ ਵਿੱਚ ਨਹੀਂ ਜਾਣਗੇ। ਮਨਪ੍ਰੀਤ ਇਆਲੀ ਦੇ ਇਸ ਫ਼ੈਸਲੇ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਘਟਨਾ ਵਜੋਂ ਦੇਖਿਆ ਜਾ ਰਿਹਾ ਹੈ ਅਤੇ ਇਸ ਦੇ ਆਉਣ ਵਾਲੇ ਦਿਨਾਂ ਵਿੱਚ ਪੰਥਕ ਸਿਆਸਤ ’ਤੇ ਅਸਰ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
Leave a Reply