ਅੰਮ੍ਰਿਤਸਰ ਅਦਾਲਤ ਵਿੱਚ ਸਾਬਕਾ CA ਸਤਿੰਦਰ ਕੋਹਲੀ ਦੀ ਪੇਸ਼ੀ
- ਪੰਜਾਬ
- (Asia/Kolkata)
– 328 ਪਾਵਨ ਸਰੂਪ ਮਾਮਲੇ ‘ਚ ਗ੍ਰਿਫ਼ਤਾਰ ਹਨ ਕੋਹਲੀ
– ਅਦਾਲਤ ਨੇ ਦਿੱਤਾ ਇੰਨ੍ਹੇ ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ, 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਗ੍ਰਿਫਤਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਚਾਰਟਰਡ ਅਕਾਊਂਟੈਂਟ ਅਤੇ ਸੁਖਬੀਰ ਬਾਦਲ ਦੇ ਕਰੀਬੀ ਮੰਨੇ ਜਾਂਦੇ ਸਤਿੰਦਰ ਸਿੰਘ ਕੋਹਲੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਅਦਾਲਤ ਨੇ ਉਸਨੂੰ 5 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਸਤਿੰਦਰ ਸਿੰਘ ਕੋਹਲੀ ਤੋਂ ਮਾਮਲੇ ਸੰਬੰਧੀ ਪੁੱਛਗਿੱਛ ਕਰ ਰਹੀ ਹੈ।ਸੂਤਰਾਂ ਅਨੁਸਾਰ, ਜਾਂਚ ਦੇ ਆਧਾਰ ‘ਤੇ, ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਅਤੇ ਨਵੀਆਂ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਇਸਤੋਂ ਪਹਿਲਾਂ ਅਦਾਲਤ ਨੇ ਪੁਲਿਸ ਨੂੰ ਕੋਹਲੀ ਦਾ 6 ਦਿਨਾਂ ਦਾ ਰਿਮਾਂਡ ਦਿੱਤਾ ਸੀ। ਪੁਲਿਸ ਨੇ ਕੋਰਟ ਵਿੱਚ ਕਿਹਾ ਸੀ ਕਿ ਉਸ ਤੋਂ ਪੁੱਛਗਿੱਛ ਹਾਲੇ ਪੂਰੀ ਨਹੀਂ ਹੋਈ ਹੈ। ਸਤਿੰਦਰ ਸਿੰਘ ਕੋਹਲੀ ਨੂੰ ਬੀਤੇ ਦਿਨੀ ਚੰਡੀਗੜ੍ਹ ਦੇ ਇੱਕ ਹੋਟਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਕੋਹਲੀ ਨੂੰ ਇਸ ਪੂਰੇ ਮਾਮਲੇ ਵਿੱਚ ਮੁੱਖ ਕੜੀ ਮੰਨਿਆ ਜਾ ਰਿਹਾ ਹੈ। ਇਸ ਸੰਵੇਦਨਸ਼ੀਲ ਮਾਮਲੇ ਵਿੱਚ ਹੁਣ ਤੱਕ ਦੋ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਪੁਲਿਸ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅੰਮ੍ਰਿਤਸਰ ਪੁਲਿਸ ਨੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸਤਿੰਦਰ ਸਿੰਘ ਸਮੇਤ 16 ਹੋਰ ਵਿਅਕਤੀਆਂ ਵਿਰੁਧ ਕੇਸ ਦਰਜ ਕੀਤਾ ਹੈ। ਹੁਣ ਪੂਰੇ ਮਾਮਲੇ ਦੀ ਪੁਲਿਸ ਵਲੋਂ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ।
Leave a Reply