Daily Suraj

ਪੰਜਾਬੀ

ਮੌਸਮ ‘ਚ ਵੱਡਾ ਉਲਟਫੇਰ; ਪੰਜਾਬ ‘ਚ ਦੋ ਦਿਨ ਪਵੇਗਾ ਭਾਰੀ ਮੀਂਹ

04 Nov, 2025 01:25 AM

ਪੰਜਾਬ ਦੇ ਕੁਝ ਇਲਾਕਿਆਂ ਵਿੱਚ ਅਗਲੇ ਦੋ ਦਿਨ ਮੀਂਹ ਦਾ ਅਲਰਟ ਜਾਰੀ (Weather Update) ਕੀਤਾ ਗਿਆ ਹੈ। ਮੰਗਲਵਾਰ ਅਤੇ ਬੁੱਧਵਾਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਨਾਲ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ।


ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ 4 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 5 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਉਮੀਦ ਹੈ। ਇਨ੍ਹਾਂ ਦਿਨਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।


ਬੀਤੇ ਕੱਲ੍ਹ ਯਾਨੀ ਕਿ ਐਤਵਾਰ ਨੂੰ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੀ, ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਹਲਕੀ ਧੁੰਦ ਕਾਰਨ ਸਵੇਰੇ ਲੁਧਿਆਣਾ ਵਿੱਚ ਵਿਜ਼ੀਬਿਲਟੀ 500 ਮੀਟਰ, ਅੰਮ੍ਰਿਤਸਰ ਵਿੱਚ 700 ਮੀਟਰ ਅਤੇ ਪਟਿਆਲਾ ਵਿੱਚ 1500 ਮੀਟਰ ਦਰਜ ਕੀਤੀ ਗਈ।

Latest News