Daily Suraj

ਪੰਜਾਬੀ

ਜਨਤਾ ਨੂੰ ਸਿਹਤ ਯੋਜਨਾਵਾਂ ਦੇ ਲਾਭ ਲਈ ਮਿਹਨਤੀ ਸਟਾਫ਼ ਨੂੰ ਸਨਮਾਨ, ਟੀਕਾਕਰਨ ‘ਤੇ ਧਿਆਨ

02 Mar, 2026 05:06 PM

ਡਾ. ਤਪਿੰਦਰਜੋਤ, ਸਿਵਲ ਸਰਜਨ ਬਠਿੰਡਾ ਦੀ ਅਗਵਾਈ ਵਿੱਚ ਜਿਲ੍ਹੇ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਸਿਵਲ ਸਰਜਨ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਜਿਲ੍ਹਾ ਟੀਕਾਕਰਣ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ, ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ, ਕੇਵਲ ਸਿੰਘ, ਬੀ.ਈ.ਈ ਮਾਲਵਿੰਦਰ ਸਿੰਘ ਤਿਉਣਾ, ਮਹੇਸ ਸ਼ਰਮਾ, ਸਾਹਿਲ ਪੁਰੀ, ਸੋਹਨਦੀਪ ਸਿੰਘ ਸੰਧੂ ਅਤੇ ਗਗਨਦੀਪ ਸਿੰਘ ਭੁੱਲਰ ਸ਼ਾਮਿਲ ਰਹੇ। ਡਾ. ਤਪਿੰਦਰਜੋਤ ਨੇ ਮੀਟਿੰਗ ਦੌਰਾਨ ਦੱਸਿਆ ਕਿ ਸਕੂਲਾਂ, ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਲੋਕਾਂ ਨੂੰ ਸਿਹਤ ਪ੍ਰੋਗਰਾਮਾਂ ਬਾਰੇ ਜਾਗਰੂਕ ਕਰਨ ਲਈ ਮੀਟਿੰਗਾਂ, ਕੈਂਪ ਅਤੇ ਹੋਰ ਗਤੀਵਿਧੀਆਂ ਤੇਜ਼ ਕੀਤੀਆਂ ਜਾਣ। ਉਹਨਾਂ ਨੇ ਕਿਹਾ ਕਿ ਬੀ.ਈ.ਈ ਵਰਗੇ ਮੈਦਾਨੀ ਸਟਾਫ਼ ਦੀ ਮਿਹਨਤ ਨਾਲ ਹੀ ਜਨਤਾ ਤੱਕ ਟੀਕਾਕਰਨ, ਨਿਯਮਿਤ ਸਰਵੇ ਅਤੇ ਵੱਖ-ਵੱਖ ਰਾਸ਼ਟਰੀ ਸਿਹਤ ਯੋਜਨਾਵਾਂ ਦੀ ਜਾਣਕਾਰੀ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਰਹੀ ਹੈ। ਸਿਵਲ ਸਰਜਨ ਨੇ ਘੱਟ ਲਿੰਗ ਅਨੁਪਾਤ ਵਾਲੇ ਇਲਾਕਿਆਂ ਵਿੱਚ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਲੋਕਾਂ ਨੂੰ ਧੀ-ਪੁੱਤਰ ਵਿੱਚ ਸਮਾਨਤਾ ਦਾ ਸੰਦੇਸ਼ ਦੇਣ ‘ਤੇ ਜ਼ੋਰ ਦਿੱਤਾ। ਉਹਨਾਂ ਨੇ ਪੀ.ਸੀ.ਪੀ.ਐਨ.ਡੀ.ਟੀ ਐਕਟ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹिदਾਇਤ ਕੀਤੀ, ਤਾਂ ਜੋ ਭਰੂਣ ਹੱਤਿਆ ਵਰਗੀਆਂ ਗੈਰਕਾਨੂੰਨੀ ਪ੍ਰਥਾਵਾਂ ‘ਤੇ ਰੋਕ ਲਾਈ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ, ਐਚ.ਪੀ.ਵੀ ਵੈਕਸੀਨ ਅਤੇ ਹੋਰ ਸਿਹਤ ਸਕੀਮਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਲੋਕ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਡਾ. ਤਪਿੰਦਰਜੋਤ ਨੇ ਜ਼ੋਰ ਦਿੱਤਾ ਕਿ ਸਿਹਤ ਅਤੇ ਸਮਾਜਿਕ ਜਾਗਰੂਕਤਾ ਵਿੱਚ ਸਫਲਤਾ ਲਈ ਮੈਦਾਨੀ ਸਟਾਫ਼ ਦੀ ਭੂਮਿਕਾ ਮਹੱਤਵਪੂਰਨ ਹੈ ਅਤੇ ਇਹਨਾਂ ਕਰਮਚਾਰੀਆਂ ਦੇ ਯਤਨਾਂ ਨਾਲ ਹੀ ਲੋਕਾਂ ਤੱਕ ਸਿਹਤ ਸੰਬੰਧੀ ਸੁਨੇਹੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਰਹੇ ਹਨ।

Posted By: Daily Suraj Bureau

Latest News