ਦਿੱਲੀ ਹਵਾਈ ਅੱਡੇ ’ਤੇ ਅਫ਼ਰਾਤਫ਼ਰੀ, ਸੰਘਣੀ ਧੁੰਦ ਕਾਰਨ ਸੈਂਕੜੇ ਉਡਾਣਾਂ ਪ੍ਰਭਾਵਿਤ
- ਦੇਸ਼
- (Asia/Kolkata)
ਦਿੱਲੀ ਵਿੱਚ ਪੈ ਰਹੀ ਸੰਘਣੀ ਧੁੰਦ ਕਾਰਨ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਉਡਾਣਾਂ ਦਾ ਸੰਚਾਲਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਅਧਿਕਾਰੀਆਂ ਮੁਤਾਬਕ, ਸ਼ੁੱਕਰਵਾਰ ਨੂੰ ਘੱਟੋ-ਘੱਟ 79 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ।
ਫਲਾਈਟ ਟ੍ਰੈਕਿੰਗ ਵੈੱਬਸਾਈਟ Flightradar24.com ਦੇ ਅੰਕੜਿਆਂ ਅਨੁਸਾਰ, ਸ਼ੁੱਕਰਵਾਰ ਸਵੇਰੇ ਹਵਾਈ ਅੱਡੇ ’ਤੇ 230 ਤੋਂ ਵੱਧ ਉਡਾਣਾਂ ਵਿੱਚ ਦੇਰੀ ਹੋਈ। ਉਡਾਣ ਭਰਨ ਵਾਲੀਆਂ ਫਲਾਈਟਾਂ ਦੀ ਦੇਰੀ ਦਾ ਔਸਤ ਸਮਾਂ ਲਗਭਗ 49 ਮਿੰਟ ਰਿਹਾ। ਅਧਿਕਾਰੀ ਨੇ ਦੱਸਿਆ ਕਿ ਰੱਦ ਕੀਤੀਆਂ ਗਈਆਂ 79 ਉਡਾਣਾਂ ਵਿੱਚ ਕੁਝ ਕੌਮਾਂਤਰੀ ਸੇਵਾਵਾਂ ਵੀ ਸ਼ਾਮਲ ਹਨ।
ਦਿੱਲੀ ਹਵਾਈ ਅੱਡਾ ਸੰਚਾਲਕ ਡਾਇਲ (DIAL) ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ, “ ਸੰਘਣੀ ਧੁੰਦ ਕਾਰਨ ਉਡਾਣਾਂ ਦਾ ਸੰਚਾਲਨ CAT III ਹਾਲਤਾਂ ਵਿੱਚ ਜਾਰੀ ਹੈ। ਹਾਲਾਂਕਿ ਉਡਾਣਾਂ ਦਾ ਆਉਣਾ-ਜਾਣਾ ਜਾਰੀ ਹੈ, ਪਰ ਕੁਝ ਉਡਾਣਾਂ ਵਿੱਚ ਦੇਰੀ ਜਾਂ ਵਿਘਨ ਪੈ ਸਕਦਾ ਹੈ।”
ਜ਼ਿਕਰਯੋਗ ਹੈ ਕਿ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡਾ ਦੇਸ਼ ਦਾ ਸਭ ਤੋਂ ਵੱਡਾ ਹਵਾਈ ਅੱਡਾ ਹੈ, ਜੋ ਆਮ ਤੌਰ ’ਤੇ ਰੋਜ਼ਾਨਾ ਲਗਭਗ 1,300 ਉਡਾਣਾਂ ਦਾ ਸੰਚਾਲਨ ਕਰਦਾ ਹੈ। ‘ਡਾਇਲ’ ਨੇ ਯਾਤਰੀਆਂ ਨੂੰ ਹੋ ਰਹੀ ਅਸੁਵਿਧਾ ’ਤੇ ਅਫ਼ਸੋਸ ਪ੍ਰਗਟਾਇਆ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦੇ ਜ਼ਮੀਨੀ ਅਧਿਕਾਰੀ ਯਾਤਰੀਆਂ ਦੀ ਸਹਾਇਤਾ ਲਈ ਸਾਰੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਹੇ ਹਨ ਤਾਂ ਜੋ ਟਰਮੀਨਲਾਂ ’ਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।
Leave a Reply