Daily Suraj

ਪੰਜਾਬੀ

ਕੋਟਕਪੂਰਾ ਪਹੁੰਚੇ ਪ੍ਰਿਅੰਕਾ ਗਾਂਧੀ ਨੇ ਵਿਰੋਧੀਆਂ 'ਤੇ ਵਿੰਨ੍ਹੇ ਨਿਸ਼ਾਨੇ

13 Feb, 2022 05:30 AM

ਕੋਟਕਪੂਰਾ, 13 ਫਰਵਰੀ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖਿਆ ਹੋਇਆ ਹੈ। ਪੰਜਾਬ ਦੀ ਲੀਡਰਸ਼ਿਪ ਦੇ ਨਾਲ -ਨਾਲ ਕੇਂਦਰ ਦੀ ਲੀਡਰਸ਼ਿਪ ਵਲੋਂ ਵੀ ਚੋਣ ਪ੍ਰਚਾਰ ਵਿਚ ਹਿੱਸਾ ਲਿਆ ਜਾ ਰਿਹਾ ਹੈ। ਇਸ ਦੌਰਾਨ ਅੱਜ ਕਾਂਗਰਸ ਦੀ ਕੇਂਦਰੀ ਵਰਕਿੰਗ ਕਮੇਟੀ ਦੀ ਜਰਨਲ ਸਕੱਤਰ ਪ੍ਰਿਅੰਕਾ ਗਾਂਧੀ ਕੋਟਕਪੂਰਾ ਪਹੁੰਚੇ, ਜਿੱਥੇ ਉਨ੍ਹਾਂ ਨੇ ਵਿਰੋਧੀਆਂ 'ਤੇ ਨਿਸ਼ਾਨੇ ਵਿੰਨ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਕਿਸਾਨਾਂ ਦੀ ਆਵਾਜ਼ ਨਹੀਂ ਸੁਣੀ। ਸਰਕਾਰ ਨੇ ਕਿਸਾਨਾਂ ਨੂੰ ਕੁਚਲਿਆ ਹੈ। ਕੇਜਰੀਵਾਲ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਦਿੱਲੀ ਮਾਡਲ ਦੇ ਨਾਂ 'ਤੇ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। 'ਆਪ' ਨੇ ਦਿੱਲੀ 'ਚ ਕੁਝ ਨਹੀਂ ਕੀਤਾ। ਪੰਜਾਬ ’ਚ ‘ਆਪ’ ਦੀ ਸਰਕਾਰ ਬਣੀ ਤਾਂ ਦਿੱਲੀ ਤੋਂ ਚੱਲੇਗੀ।ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਚੰਨੀ ਸਰਕਾਰ ਨੇ 100 ਦਿਨਾਂ 'ਚ ਬਹੁਤ ਕੁੱਝ ਕੀਤਾ ਹੈ ਅਤੇ ਕੈਪਟਨ ਸਰਕਾਰ 'ਚ ਕੁੱਝ ਖ਼ਾਮੀਆਂ ਸਨ।

Posted By: Daily Suraj Bureau

Latest News