Daily Suraj

ਪੰਜਾਬੀ

ਹੁਸ਼ਿਆਰਪੁਰ ‘ਚ ਸਾਬਕਾ ਪੁਲੀਸ ਮੁਲਾਜ਼ਮ ਦੀ ਪਤਨੀ ਦੀ ਹੱਤਿਆ ਨਾਲ ਇਲਾਕੇ ‘ਚ ਸਨਸਨੀ

07 Feb, 2026 07:41 AM

ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮਹਿੰਦਵਾਣੀ ਗੁੱਜਰਾਂ ਵਿੱਚ ਸ਼ਨਿਚਰਵਾਰ ਸਵੇਰੇ ਇੱਕ ਮੋਟਰਸਾਈਕਲ ਸਵਾਰ ਨੇ 62 ਸਾਲਾ ਮਹਿਲਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਜੋ ਪੰਜਾਬ ਪੁਲੀਸ ਦੇ ਸਾਬਕਾ ਸਹਾਇਕ ਸਬ-ਇੰਸਪੈਕਟਰ (ASI) ਸ਼ਾਮ ਲਾਲ ਦੀ ਪਤਨੀ ਸੀ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ, ਇਹ ਵਾਰਦਾਤ ਉਸ ਸਮੇਂ ਵਾਪਰੀ ਜਦੋਂ ਇਹ ਔਰਤ ਨੇੜਲੇ ਧਾਰਮਿਕ ਸਥਾਨ ਵਿਖੇ ਮੱਥਾ ਟੇਕ ਕੇ ਘਰ ਪਰਤ ਰਹੀ ਸੀ ਕਿ ਰਸਤੇ ਵਿੱਚ ਇੱਕ ਅਣਪਛਾਤੇ ਹਮਲਾਵਰ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਆਪਣੇ ਮੋਟਰਸਾਈਕਲ ’ਤੇ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਡੀਐਸਪੀ ਦਲਜੀਤ ਸਿੰਘ ਖੱਖ ਨੇ ਦੱਸਿਆ ਕਿ ਪੁਲੀਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਕਿ ਹਮਲਾਵਰ ਦੀ ਪਛਾਣ ਕਰਕੇ ਉਸ ਨੂੰ ਜਲਦੀ ਗ੍ਰਿਫਤਾਰ ਕੀਤਾ ਜਾ ਸਕੇ। ਪੁਲੀਸ ਮੁਤਾਬਕ ਹਾਲੇ ਤੱਕ ਇਸ ਕਤਲ ਵਿੱਚ ਕਿਸੇ ਗੈਂਗਸਟਰ ਦਾ ਐਂਗਲ ਸਾਹਮਣੇ ਨਹੀਂ ਆਇਆ ਹੈ ਅਤੇ ਕਤਲ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Posted By: Daily Suraj Bureau

Latest News