ਸੀਵਰੇਜ ਬੋਰਡ ਦੇ ਕੱਚੇ ਕਾਮਿਆਂ ਦੀ ਲਹਿਰਾ ਸੀਵਰੇਜ ਟਰੀਟਮੈਂਟ ਪਲਾਂਟ ਤੇ ਹੋਈ ਮੀਟਿੰਗ

ਸੀਵਰੇਜ ਬੋਰਡ ਦੇ ਕੱਚੇ ਕਾਮਿਆਂ ਦੀ ਲਹਿਰਾ ਸੀਵਰੇਜ ਟਰੀਟਮੈਂਟ ਪਲਾਂਟ ਤੇ ਹੋਈ ਮੀਟਿੰਗ

24 ਜਨਵਰੀ ਨੂੰ ਹਲਕਾ ਦਿੜਬਾ ਹੋਣ ਵਾਲੀ ਰੈਲੀ ਚ ਕਰਨਗੇ ਸ਼ਮੂਲੀਅਤ ਲਹਿਰਾਗਾਗਾ,(ਜਗਸੀਰ ਸਿੰਘ) - ਸੀਵਰੇਜ ਟਰੀਟਮੈਂਟ ਪਲਾਂਟ ਲਹਿਰਾ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਯੂਨੀਅਨ ਰਜਿ: 23 ਦੇ ਸੂਬਾ ਆਗੂ ਸ਼ੇਰ ਸਿੰਘ ਖੰਨਾ,ਗਗਨਦੀਪ ਸਿੰਘ ਸੁਨਾਮ ਅਤੇ ਗੁਰਬਿੰਦਰ ਸਿੰਘ ਧਾਲੀਵਾਲ ਵਲੋ ਗੁਰਸੇਵਕ ਸਿੰਘ ਲਹਿਰਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ ਜਿਸ ਵਿੱਚ ਆਗੂਆਂ ਨੇ ਬੋਲਦਿਆਂ ਕਿਹਾ ਕਿ ਪੂਰੇ ਦੇ ਅੰਦਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ 2348 ਦੇ ਕਰੀਬ ਪਿਛਲੇ 15-20 ਸਾਲਾ ਤੋ ਵੱਖ ਵੱਖ ਠੇਕੇਦਾਰਾਂ, ਕੰਪਨੀਆਂ ਅਤੇ ਸੁਸਾਇਟੀਆਂ ਰਾਹੀਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਆ ਰਹੇ ਹਨ। ਪਿਛਲੇ ਚਾਰ ਸਾਲਾਂ ਤੋਂ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਅੰਦਰ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਆਮ ਆਦਮੀ ਦੇ ਸੱਤਾ ਵਿੱਚ ਆਉਂਦਿਆਂ ਹੀ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਲਿਆ ਕੇ ਰੈਗੂਲਰ ਕੀਤਾ ਜਾਵੇਗਾ। ਇਹ ਭਗਵੰਤ ਮਾਨ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਸਾਨੂੰ ਕੱਚੇ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ’ਚ ਰੱਖ ਕੇ ਸਮਾਂ ਟਪਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੀਵਰੇਜ ਬੋਰਡ ਵਿੱਚ ਕਿਰਤ ਦੀ ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ 'ਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ। ਇਸ ਦੇ ਵਿਰੋਧ ਵਜੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ 24 ਜਨਵਰੀ ਨੂੰ ਦਿੜ੍ਹਬਾ ਦੀ ਅਨਾਜ ਮੰਡੀ 'ਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਕੱਚੇ ਕਾਮੇ ਪੂਰੇ ਪੰਜਾਬ ਵਿਚੋਂ ਵੱਡੀ ਗਿਣਤੀ ਦੇ ਵਿੱਚ ਸ਼ਮੂਲੀਅਤ ਕਰਨਗੇ ਇਸ ਮੌਕੇ ਗੁਰਸੇਵਕ ਸਿੰਘ ਬਰਾਂਚ ਪ੍ਰਧਾਨ ,ਗਗਨ ਸਿੰਘ ਗਿੱਲ , ਗੁਰਵਿੰਦਰ ਸਿੰਘ ਗੁਰੀ, ਗੁਰਪ੍ਰੀਤ ਸਿੰਘ ਸਤਿਗੁਰ ਸਿੰਘ ,ਰਮਨਦੀਪ ਸਿੰਘ,ਸੁਖਮੋਹਨ ਸਿੰਘ ਆਦਿ ਹਾਜ਼ਰ ਸਨ।