Daily Suraj

ਪੰਜਾਬੀ

ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ’ਤੇ ਮਸ਼ੀਨਰੀ ਦੀ ਖਰੀਦ ਕਰਨ ਲਈ ਕਿਸਾਨਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ

22 Apr, 2025 08:51 PM

ਸੰਗਰੂਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਾਉਣੀ 2025 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ’ਤੇ ਮਸ਼ੀਨਰੀ ਦੀ ਖਰੀਦ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਅਕਤੀਗਤ ਤੌਰ ਉੱਤੇ ਕਿਸਾਨਾਂ ਨੂੰ 50 ਪ੍ਰਤੀਸ਼ਤ ਸਬਸਿਡੀ ਅਤੇ ਕਿਸਾਨ ਗਰੁੱਪਾਂ, ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਨੂੰ 80 ਪ੍ਰਤੀਸ਼ਤ ਸਬਸਿਡੀ ’ਤੇ ਸੁਪਰਸੀਡਰ, ਬੇਲਰ, ਰੇਕ, ਕਰਾਪ ਰੀਪਰ, ਉਲਟਾਵੇ ਹੱਲ ਆਦਿ ਲਈ ਮਿਤੀ 22.04.2025 ਤੋਂ 12.05.2025 (ਸ਼ਾਮ 5.00 ਵਜੇ) ਤੱਕ ਸਰਕਾਰ ਵਲੋਂ ਆਨਲਾਈਨ ਅਪਲਾਈ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਕਿਸਾਨਾਂ ਵਲੋਂ ਕਸਟਮ ਹਾਇਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਵੀ ਅਰਜ਼ੀਆ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸਕੀਮ ਸੰਬੰਧੀ ਵਧੇਰੇ ਜਾਣਕਾਰੀ ਲੈਣ ਲਈ ਵਿਭਾਗ ਦੀ ਵੈਬਸਾਈਟ ਜਾਂ ਮੁੱਖ ਖੇਤੀਬਾੜੀ ਅਧਿਕਾਰੀ ਸੰਗਰੂਰ ਦੇ ਦਫ਼ਤਰ ਨਾਲ ਸੰਪਰਕ ਕਰਨ ਲਈ ਕਿਹਾ ਹੈ।

#StubbleManagement #PunjabFarmers #SubsidyForFarmers #SustainableFarming #OnlineApplication
#AgriMachinery #StopStubbleBurning#GreenPunjab

Posted By: Daily Suraj Bureau

Latest News