ਸ਼ਹੀਦੀ ਨਗਰ ਕੀਰਤਨ ਦੀ ਸ਼ੁਰੂਆਤ ਸ਼੍ਰੀਨਗਰ ਤੋਂ—ਦੋਵੇਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਹਾਜ਼ਰੀ

ਸ਼ਹੀਦੀ ਨਗਰ ਕੀਰਤਨ ਦੀ ਸ਼ੁਰੂਆਤ ਸ਼੍ਰੀਨਗਰ ਤੋਂ—ਦੋਵੇਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਹਾਜ਼ਰੀ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ (Nagar Kirtan) ਸ਼੍ਰੀਨਗਰ ਤੋਂ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਹੋਰ ਬਹੁਤ ਸਾਰੀ ਸੰਗਤ ਇਸ ਸ਼ਹੀਦੀ ਨਗਰ ਕੀਰਤਨ ਵਿੱਚ ਸ਼ਾਮਲ ਹੋਈ।

ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। ਨਗਰ ਕੀਰਤਨ ਦਾ ਪੰਜਾਬ ਭਰ ਵਿੱਚ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਹਰੇਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਮੌਜੂਦ ਰਹਿਣਗੇ।