Daily Suraj

ਪੰਜਾਬੀ

ਗਣਤੰਤਰਤਾ ਦਿਵਸ ਦੇ ਮੌਕੇ ਤੇ ਜਿਲਾ ਹਸਪਤਾਲ ਵਿੱਚ ਤਿਰੰਗਾ ਝੰਡਾ ਲਹਿਰਾਇਆ

28 Jan, 2026 03:19 PM

(ਮੁਖ਼ਤਿਆਰ ਸਿੰਘ) ਸੀਨੀਅਰ ਮੈਡੀਕਲ ਅਫਸਰ ਡਾ ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲਾ ਹਸਪਤਾਲ ਵਿਚ 77ਵੇਂ ਗਣਤੰਤਰਤਾ ਦੇ ਮੌਕੇ ਤੇ ਕਰਵਾਏ ਗਏ ਸਮਾਗਮ ਵਿੱਚ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਅਰਵਿੰਦ ਪਾਲ ਸਿੰਘ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਕੇ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ /ਕਰਮਚਾਰੀਆਂ ਨੂੰ ਸੰਦੇਸ਼ ਵੀ ਦਿੱਤਾ ਗਿਆ । ਉਹਨਾਂ ਵਿਭਾਗ ਦੇ ਅਧਿਕਾਰੀਆਂ /ਕਰਮਚਾਰੀਆਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਗਣਤੰਤਰਤਾ ਦਿਵਸ ਇੱਕ ਰਾਸ਼ਟਰੀ ਤਿਉਹਾਰ ਹੈ, ਇਸ ਦਿਨ ਸਾਡੇ ਰਾਸ਼ਟਰ ਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ। ਰਾਸ਼ਟਰ ਲਈ ਆਪਣੇ ਪ੍ਰਾਣਾਂ ਦੀ ਬਲੀ ਦੇਣ ਵਾਲੇ ਕ੍ਰਾਂਤੀਕਾਰੀ ਯੋਧਿਆ ਦੀ ਕੁਰਬਾਨੀ ਸਦਕਾ ਹੀ ਅਸੀਂ ਅੱਜ ਆਜ਼ਾਦ ਭਾਰਤ ਵਿੱਚ ਬਿਨਾਂ ਕਿਸੇ ਦਬਾਅ ਤੋਂ ਰਹਿ ਰਹੇ ਹਾਂ ਅਤੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ , ਇਸ ਲਈ ਆਓ ਅਸੀਂ ਸਾਰੇ ਇਸ ਇਤਿਹਾਸਕ ਗਣਤੰਤਰਤਾ ਦਿਵਸ ਦੇ ਮੌਕੇ ਤੇ ਇਹ ਪ੍ਰਣ ਕਰੀਏ ਕਿ ਅਸੀਂ ਆਪਣੇ ਦੇਸ਼ ਦੀ ਤਰੱਕੀ, ਖੁਸ਼ਹਾਲੀ, ਏਕਤਾ ,ਅਖੰਡਤਾ ਲਈ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਪੂਰਨ ਸਹਿਯੋਗ ਕਰਾਂਗੇ , ਰਾਸ਼ਟਰੀ ਤਿਰੰਗੇ ਝੰਡੇ ਦਾ ਸਨਮਾਨ ਕਰਾਂਗੇ ਅਤੇ ਆਪੋ ਆਪਣੀਆਂ ਡਿਊਟੀਆਂ ਨੂੰ ਇਮਾਨਦਾਰੀ ,ਤਨਦੇਹੀ ਅਤੇ ਮਿਹਨਤ ਨਾਲ ਨਿਭਾਵਾਂਗੇ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਜਸਪ੍ਰੀਤ ਸਿੰਘ ਬੇਦੀ ਅਤੇ ਡੀਐਮਸੀ ਡਾ ਸਰਿਤਾ ਵੱਲੋ ਵੀ ਵੱਲੋਂ ਵੀ ਅਧਿਕਾਰੀਆਂ ਕਰਮਚਾਰੀਆਂ ਨੂੰ ਸੰਬੋਧਨ ਕੀਤਾ ਗਿਆ ਅਤੇ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ ਗਈ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਕੰਵਲਦੀਪ ਸਿੰਘ ,ਡੀਡੀਐਚਓ ਡਾ ਪਾਰੁਲ ਗੁਪਤਾ, ਦੰਦਾਂ ਦੇ ਮਾਹਿਰ ਡਾ ਸਤਨਾਮ ਸਿੰਘ ਬੰਗਾ, ਆਪਰੇਸ਼ਨਾਂ ਦੇ ਮਾਹਿਰ ਡਾ ਓਮਕਾਰਵੀਰ ਸਿੰਘ , ਰੈਡੀਆਲੋਜਿਸਟ ਡਾ ਸਿਮਰਨ ਬਾਲੀ ,ਫਾਰਮੇਸੀ ਅਫਸਰ ਸੰਦੀਪ ਸਿੰਘ, ਜਗਜੀਤ ਸਿੰਘ,ਸੀਨੀਅਰ ਸਹਾਇਕ ਰਾਜਵਿੰਦਰ ਸਿੰਘ, ਲਖਵਿੰਦਰ ਸਿੰਘ, ਅਮਨ,ਤੋਂ ਇਲਾਵਾ ਹੋਰ ਅਧਿਕਾਰੀ ਕਰਮਚਾਰੀ ਹਾਜ਼ਰ ਸਨ।

Posted By: Daily Suraj Bureau

Latest News