ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਸਫਾਈ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ
ਵਿਭਿੰਨ ਮੰਗਾਂ ਨੂੰ ਵਿਸਥਾਰ ਵਿੱਚ ਸੁਣਿਆ, ਸਰਕਾਰ ਵੱਲੋਂ ਜਾਇਜ਼ ਮੰਗਾਂ ਦੇ ਢੁਕਵੇਂ ਹੱਲ ਦਾ ਦਿੱਤਾ ਭਰੋਸਾ (ਜਗਰਾਜ ਸਿੰਘ ਚਹਿਲ)ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਮਾਨਸਾ ਨਾਲ ਸੰਬੰਧਤ ਵੱਖ ਵੱਖ ਸਫਾਈ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਯੂਨੀਅਨਾਂ ਦੀਆਂ ਪ੍ਰਮੁੱਖ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਫਾਈ ਕਰਮਚਾਰੀ ਯੂਨੀਅਨਾਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਯੂਨੀਅਨਾਂ ਦੀਆਂ ਵਿਭਿੰਨ ਮੰਗਾਂ ਨੂੰ ਵਿਸਥਾਰ ਵਿੱਚ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਨਿਰੰਤਰ ਢੁੱਕਵੇ ਕਦਮ ਚੁੱਕੇ ਜਾ ਰਹੇ ਹਨ।ਇਸ ਮੌਕੇ ਯੂਨੀਅਨ ਅਹੁਦੇਦਾਰਾਂ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਡੀਐਸਪੀ ਪੁਸ਼ਪਿੰਦਰ ਸਿੰਘ ਗਿੱਲ, ਹਰਜਿੰਦਰ ਸਿੰਘ ਗਿੱਲ, ਬਲਕੌਰ ਸਿੰਘ, ਸਮੂਹ ਕਾਰਜਸਾਧਕ ਅਫਸਰ ਵੀ ਹਾਜ਼ਰ ਸਨ।
Posted By: Daily Suraj Bureau