ਗੰਦੇ ਪਾਣੀ ਕਾਰਨ ਇੰਦੌਰ ਵਿੱਚ ਸਿਹਤ ਸੰਕਟ, ਪ੍ਰਸ਼ਾਸਨ ਅਲਰਟ
- ਦੇਸ਼
- (Asia/Kolkata)
ਪ੍ਰਸ਼ਾਸਨ ਵੱਲੋਂ ਹਾਲਾਤ ਕਾਬੂ ਹੇਠ ਹੋਣ ਦਾ ਦਾਅਵਾ
ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਵਿੱਚ ਦੂਸ਼ਿਤ ਪਾਣੀ ਪੀਣ ਕਾਰਨ ਉਲਟੀਆਂ ਅਤੇ ਦਸਤ ਦੀ ਭਿਆਨਕ ਬਿਮਾਰੀ ਫੈਲ ਗਈ ਹੈ, ਜਿਸ ਨਾਲ ਹੁਣ ਤੱਕ 6 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 200 ਤੋਂ ਵੱਧ ਲੋਕ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਹਨ।
ਕੁਲੈਕਟਰ ਸ਼ਿਵਮ ਵਰਮਾ ਅਨੁਸਾਰ, ਸ਼ਹਿਰ ਦੇ 41 ਹਸਪਤਾਲਾਂ ਵਿੱਚ 203 ਮਰੀਜ਼ ਦਾਖਲ ਹਨ, ਜਿਨ੍ਹਾਂ ਵਿੱਚੋਂ 34 ਦੀ ਹਾਲਤ ਗੰਭੀਰ ਹੋਣ ਕਾਰਨ ਉਹ ਆਈ.ਸੀ.ਯੂ. (ICU) ਵਿੱਚ ਹਨ। ਹਾਲਾਂਕਿ, ਸਥਾਨਕ ਨਿਵਾਸੀਆਂ ਅਤੇ ਮੇਅਰ ਨੇ ਮੌਤਾਂ ਦੀ ਗਿਣਤੀ ਇਸ ਤੋਂ ਕਿਤੇ ਜ਼ਿਆਦਾ ਹੋਣ ਦਾ ਖਦਸ਼ਾ ਜਤਾਇਆ ਹੈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਇਸ ਗੰਭੀਰ ਲਾਪਰਵਾਹੀ ਦੇ ਮੱਦੇਨਜ਼ਰ ਮੁੱਖ ਮੰਤਰੀ ਮੋਹਨ ਯਾਦਵ ਨੇ ਸਖ਼ਤ ਕਾਰਵਾਈ ਕਰਦਿਆਂ ਇੰਦੌਰ ਦੇ ਮਿਊਂਸੀਪਲ ਕਮਿਸ਼ਨਰ ਦਿਲੀਪ ਕੁਮਾਰ ਯਾਦਵ ਦਾ ਤਬਾਦਲਾ ਕਰ ਦਿੱਤਾ ਹੈ ਅਤੇ ਦੋ ਹੋਰ ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਲੀ, ਸਰਕਾਰ ਨੇ ਹਾਈ ਕੋਰਟ ਵਿੱਚ ਸਟੇਟਸ ਰਿਪੋਰਟ ਪੇਸ਼ ਕਰਦਿਆਂ ਭਰੋਸਾ ਦਿੱਤਾ ਹੈ ਕਿ ਭਗੀਰਥਪੁਰਾ ਖੇਤਰ ਵਿੱਚ ਫੈਲੀ ਇਸ ਬਿਮਾਰੀ ’ਤੇ ਹੁਣ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾ ਲਿਆ ਗਿਆ ਹੈ ਅਤੇ ਮੁੜ ਅਜਿਹੀ ਘਟਨਾ ਨੂੰ ਰੋਕਣ ਲਈ ਪਾਣੀ ਦੀ ਸਪਲਾਈ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
Leave a Reply