IPL 2026: ਮੁੰਬਈ ਇੰਡੀਅਨਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਹਰਾਇਆ

IPL 2026: ਮੁੰਬਈ ਇੰਡੀਅਨਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਹਰਾਇਆ

Indian Premier League 2026 ਦੇ ਦੂਜੇ ਮੁਕਾਬਲੇ ਵਿੱਚ Mumbai Indians ਨੇ ਜੇਤੂ ਸ਼ੁਰੂਆਤ ਕਰਦਿਆਂ Kolkata Knight Riders ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਇਹ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡਿਆ ਗਿਆ। ਮੁੰਬਈ ਇੰਡੀਅਨਜ਼ ਦੇ ਕਪਤਾਨ Hardik Pandya ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਕੋਲਕਾਤਾ ਨਾਈਟ ਰਾਈਡਰਜ਼ ਨੇ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ 220 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ। ਜਵਾਬ ਵਿੱਚ ਮੁੰਬਈ ਇੰਡੀਅਨਜ਼ ਨੇ 19.1 ਓਵਰਾਂ ਵਿੱਚ ਟੀਚਾ ਹਾਸਲ ਕਰ ਲਿਆ। Rohit Sharma ਨੇ 78 ਦੌੜਾਂ ਦੀ ਮਹੱਤਵਪੂਰਨ ਪਾਰੀ ਖੇਡੀ, ਜਦਕਿ ਰਿਆਨ ਰਿਕਲਟਨ ਨੇ 81 ਦੌੜਾਂ ਬਣਾਕੇ ਟੀਮ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ। ਗੇਂਦਬਾਜ਼ੀ ਵਿੱਚ Shardul Thakur ਨੇ 3 ਵਿਕਟਾਂ ਹਾਸਲ ਕੀਤੀਆਂ। ਕੋਲਕਾਤਾ ਲਈ Ajinkya Rahane ਨੇ 67 ਦੌੜਾਂ ਅਤੇ ਅੰਗਕ੍ਰਿਸ਼ ਰਘੂਵੰਸ਼ੀ ਨੇ 51 ਦੌੜਾਂ ਦਾ ਯੋਗਦਾਨ ਪਾਇਆ। ਵੈਭਵ ਅਰੋੜਾ, Sunil Narine ਅਤੇ ਕਾਰਤਿਕ ਤਿਆਗੀ ਨੇ ਇੱਕ-ਇੱਕ ਵਿਕਟ ਲਈ। ਇਸ ਜਿੱਤ ਨਾਲ ਮੁੰਬਈ ਇੰਡੀਅਨਜ਼ ਨੇ IPL 2026 ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ ਹੈ ਅਤੇ ਟੀਮ ਨੇ ਹਾਈ ਸਕੋਰਿੰਗ ਮੈਚ ਵਿੱਚ ਆਪਣੀ ਮਜ਼ਬੂਤੀ ਦਰਸਾਈ ਹੈ।