Daily Suraj

ਪੰਜਾਬੀ

ਹਰਿਆਣਾ ‘ਚ ਕਤਲ ਦੀ ਗੂੰਜ, ਪੁਲਿਸ ਜਾਂਚ ਵਿੱਚ ਜੁਟੀ

27 Feb, 2026 04:38 PM

ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿੰਡ ਧੁਰਾਲਾ ਵਿੱਚ ਚਾਰ ਬੱਚਿਆਂ ਦੇ ਪਿਤਾ ਦਾ ਕਤਲ ਕਰ ਦਿੱਤਾ ਗਿਆ। ਉਸ ਦੀ ਲਾਸ਼ ਪਿੰਡ ਦੇ ਨੇੜਲੇ ਖੇਤ ਵਿੱਚੋਂ ਮਿਲੀ। ਉਸ ਦੇ ਗਲੇ ‘ਤੇ ਸੱਟ ਦੇ ਨਿਸ਼ਾਨ ਸਨ। ਮ੍ਰਿਤਕ ਦੀ ਪਛਾਣ ਜੈਭਗਵਾਨ ਉਰਫ਼ ਕਾਲਾ (40), ਨਿਵਾਸੀ ਪਿੰਡ ਧੁਰਾਲਾ ਵਜੋਂ ਹੋਈ ਹੈ। ਉਸ ਦੀਆਂ ਤਿੰਨ ਧੀਆਂ ਅਤੇ ਇੱਕ ਪੁੱਤਰ ਹੈ। ਦੱਸਿਆ ਜਾਂਦਾ ਹੈ ਕਿ ਜੈਭਗਵਾਨ ਮਿਹਨਤ-ਮਜ਼ਦੂਰੀ ਦਾ ਕੰਮ ਕਰਦਾ ਸੀ। ਜੈਭਗਵਾਨ 25 ਫਰਵਰੀ ਦੀ ਰਾਤ ਨੂੰ ਕਰੀਬ 9 ਵਜੇ ਅਚਾਨਕ ਲਾਪਤਾ ਹੋ ਗਿਆ ਸੀ। ਜਦੋਂ ਜੈਭਗਵਾਨ ਵਾਪਸ ਨਹੀਂ ਪਰਤਿਆ, ਤਾਂ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਅਗਲੇ ਦਿਨ ਪਿੰਡ ਦੇ ਨੇੜਲੇ ਖੇਤ ਵਿੱਚੋਂ ਉਸ ਦੀ ਲਾਸ਼ ਬਰਾਮਦ ਹੋਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਤਿੰਨ ਡਾਕਟਰਾਂ ਦੇ ਪੈਨਲ ਤੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਇਸ ਮਾਮਲੇ ‘ਚ ਪੁਲਿਸ ਨੇ ਦੱਸਿਆ ਕਿ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਡਾਕਟਰਾਂ ਦੇ ਪੈਨਲ ਵੱਲੋਂ ਪੋਸਟਮਾਰਟਮ ਕੀਤੇ ਜਾਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਪੋਸਟਮਾਰਟਮ ਦੀ ਰਿਪੋਰਟ ਤੋਂ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ। ਪਰਿਵਾਰ ਨੇ ਕਿਸੇ ‘ਤੇ ਵੀ ਕੋਈ ਸ਼ੱਕ ਨਹੀਂ ਜਤਾਇਆ ਹੈ।

Posted By: Daily Suraj Bureau

Latest News