Daily Suraj

ਪੰਜਾਬੀ

ਉਪ ਰਾਸ਼ਟਰਪਤੀ ਦੇ ਦੌਰੇ ਕਾਰਨ ਚੰਡੀਗੜ੍ਹ ਵਿੱਚ ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

04 Sep, 2026 10:45 AM

ਪੰਜਾਬ ਯੂਨੀਵਰਸਿਟੀ ਵਿੱਚ ਅੱਜ ਹੋਏ ਵਿਸ਼ੇਸ਼ ਸਮਾਗਮ ਵਿੱਚ ਉਪ ਰਾਸ਼ਟਰਪਤੀ ਚੰਦਰਪੁਰਮ ਪੋਨੁਸਾਮੀ ਰਾਧਾਕ੍ਰਿਸ਼ਨਨ ਨੇ ਸ਼ਿਰਕਤ ਕੀਤੀ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਸੁਰੱਖਿਆ ਕਾਰਨ ਆਡੀਟੋਰੀਅਮ ਦੇ ਅੰਦਰ ਮੋਬਾਈਲ ਫੋਨ, ਇਲੈਕਟ੍ਰਾਨਿਕ ਉਪਕਰਨ ਅਤੇ ਪਾਣੀ ਦੀਆਂ ਬੋਤਲਾਂ ਲਿਜਾਣ ’ਤੇ ਪਾਬੰਦੀ ਰਹੀ। ਸਿਰਫ਼ ਵੀਡੀਓ ਅਤੇ ਪੇਸ਼ੇਵਰ ਕੈਮਰੇ ਲਿਜਾਣ ਦੀ ਇਜਾਜ਼ਤ ਦਿੱਤੀ ਗਈ, ਜਦਕਿ ਮੋਬਾਈਲ ਫੋਟੋਗ੍ਰਾਫੀ ’ਤੇ ਪੂਰੀ ਤਰ੍ਹਾਂ ਮਨਾਹੀ ਸੀ। ਜਨਮ ਅਸ਼ਟਮੀ ਕਾਰਨ ਟ੍ਰੈਫਿਕ ਪ੍ਰਬੰਧਾਂ ਵਿੱਚ ਬਦਲਾਅ ਉਪ ਰਾਸ਼ਟਰਪਤੀ ਦੇ ਦੌਰੇ ਦੇ ਨਾਲ-ਨਾਲ ਸ਼ਹਿਰ ਵਿੱਚ ਜਨਮ ਅਸ਼ਟਮੀ ਸਮਾਗਮਾਂ ਨੂੰ ਦੇਖਦੇ ਹੋਏ ਟ੍ਰੈਫਿਕ ਪੁਲਿਸ ਨੇ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਹੈ। ਲੋਕਾਂ ਨੂੰ ਪ੍ਰਭਾਵਿਤ ਸੜਕਾਂ ਤੋਂ ਬਚਣ ਅਤੇ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਅੱਜ ਦੁਪਹਿਰ 12 ਵਜੇ ਤੋਂ ਰਾਤ 1 ਵਜੇ ਤੱਕ ਸ਼ਹਿਰ ਦੇ ਦੋ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਆਸ-ਪਾਸ ਟ੍ਰੈਫਿਕ ਪ੍ਰਭਾਵਿਤ ਰਹੇਗਾ। ਸੈਕਟਰ-36 ਇਸਕਾਨ ਮੰਦਰ ਨੇੜੇ ਰੂਟ ਪ੍ਰਭਾਵਿਤ ਸੈਕਟਰ-36 ਸਥਿਤ ਇਸਕਾਨ ਮੰਦਰ ਵਿੱਚ ਜਨਮ ਅਸ਼ਟਮੀ ਸਮਾਗਮ ਕਾਰਨ ਦੱਖਣ ਮਾਰਗ ’ਤੇ ਕਿਸਾਨ ਭਵਨ ਚੌਕ (ਸੈਕਟਰ 22/23-35/36) ਤੋਂ ਬੱਤਰਾ ਚੌਕ (ਸੈਕਟਰ 23/24-36/37) ਤੱਕ ਟ੍ਰੈਫਿਕ ਨਿਯੰਤਰਿਤ ਕੀਤਾ ਜਾਵੇਗਾ। ਸੈਕਟਰ-20 ਦੇ ਮੰਦਰ ਨੇੜੇ ਵੀ ਟ੍ਰੈਫਿਕ ਬਦਲਾਅ ਸੈਕਟਰ-20 ਵਿੱਚ ਹੋਣ ਵਾਲੇ ਜਨਮ ਅਸ਼ਟਮੀ ਸਮਾਗਮ ਕਾਰਨ ਸੈਕਟਰ 20/21 ਲਾਈਟ ਪੁਆਇੰਟ ਤੋਂ ਸੈਕਟਰ 20/30 ਲਾਈਟ ਪੁਆਇੰਟ ਤੱਕ ਟ੍ਰੈਫਿਕ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ। ਨੋ-ਪਾਰਕਿੰਗ ’ਚ ਵਾਹਨ ਖੜ੍ਹੇ ਕਰਨ ’ਤੇ ਕਾਰਵਾਈ ਟ੍ਰੈਫਿਕ ਪੁਲਿਸ ਨੇ ਸਮਾਗਮਾਂ ਵਿੱਚ ਆਉਣ ਵਾਲੇ ਮਹਿਮਾਨਾਂ, ਸੱਦੇ ਗਏ ਵਿਅਕਤੀਆਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਸਿਰਫ਼ ਨਿਰਧਾਰਤ ਪਾਰਕਿੰਗ ਥਾਵਾਂ ’ਤੇ ਹੀ ਵਾਹਨ ਖੜ੍ਹੇ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸਾਈਕਲ ਟਰੈਕ, ਪੈਦਲ ਮਾਰਗ ਜਾਂ ਨੋ-ਪਾਰਕਿੰਗ ਜ਼ੋਨ ਵਿੱਚ ਵਾਹਨ ਖੜ੍ਹੇ ਕਰਨ ’ਤੇ ਚਲਾਨ ਕੀਤਾ ਜਾਵੇਗਾ। ਲੋੜ ਪੈਣ ’ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਨੂੰ ਟੋਅ ਕਰਕੇ ਵੀ ਹਟਾਇਆ ਜਾ ਸਕਦਾ ਹੈ। ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਭਾਵਿਤ ਰਸਤਿਆਂ ’ਤੇ ਜਾਣ ਤੋਂ ਬਚਣ ਅਤੇ ਆਪਣੀ ਯਾਤਰਾ ਲਈ ਬਦਲਵੇਂ ਰੂਟਾਂ ਦੀ ਵਰਤੋਂ ਕਰਨ। ਨਾਲ ਹੀ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਸੁਚਾਰੂ ਬਣਾਈ ਰੱਖਣ ਲਈ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।

Latest News