ਪੰਜਾਬ ਸਰਕਾਰ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ – ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ
- ਲੁਧਿਆਣਾ
- (Asia/Kolkata)
ਕੱਚੇ ਮਕਾਨਾਂ ਵਾਲੇ 72 ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਕੀਤੇ ਚੈਕ ਸਪੁਰਦ* ਲੁਧਿਆਣਾ,(ਰਵੀ ਕਾਲੜਾ) – ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੇ ਕੱਚੇ ਮਕਾਨਾਂ ਵਾਲੇ 72 ਲੋੜਵੰਦ ਪਰਿਵਾਰਾਂ ਨੂੰ ਚੈਕ ਸੌਂਪਦਿਆਂ ਕੀਤਾ। ਉਨ੍ਹਾਂ ਹਰੇਕ ਲਾਭਪਾਤਰੀ ਪਰਿਵਾਰ ਨੂੰ 1 ਲੱਖ 20 ਹਜ਼ਾਰ ਰੁਪਏ ਦਾ ਚੈੱਕ ਸਪੁਰਦ ਕੀਤਾ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦੇ ਨਾਲ-ਨਾਲ ਪਿੰਡਾਂ, ਸ਼ਹਿਰਾਂ ਅਤੇ ਕਸਬਿਆ ਵਿੱਚ ਵਿਕਾਸ ਕਾਰਜ਼ ਵੀ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਸਨੀਕਾਂ ਨੂੰ ਹਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵਸਨੀਕਾਂ ਨੂੰ ਮੁਫਤ ਬਿਜਲੀ, ਮੁਹੱਲਾ ਕਲੀਨਿਕ, ਤੀਰਥ ਯਾਤਰਾ, ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਇਲਾਵਾ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਿਹਤ ਸਹੂਲਤਾਂ ਵਿੱਚ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ "ਮੁੱਖ ਮੰਤਰੀ ਸਿਹਤ ਯੋਜਨਾ" ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਇਸ ਯੋਜਨਾ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਕੈਂਪਾਂ ਰਾਹੀਂ ਹੈਲਥ ਕਾਰਡ ਬਣਾਏ ਜਾ ਰਹੇ ਹਨ ਤਾਂ ਜੋ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਮੁਫ਼ਤ ਇਲਾਜ ਦਾ ਲਾਭ ਮਿਲ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇਕਬਾਲ ਸਿੰਘ ਜੰਡਿਆਲੀ (ਪੀਏ ਕੈਬਨਿਟ ਮੰਤਰੀ ਮੁੰਡੀਆਂ), ਪ੍ਰਧਾਨ ਰਾਜਦੀਪ ਭਾਟੀਆ,ਕੁਲਵਿੰਦਰ ਸ਼ਾਰਦੇ, ਸੁਖਵਿੰਦਰ ਸਿੰਘ ਰੰਧਾਵਾ, ਹੈਂਟਰ ਹੀਰਾ, ਜਸਪ੍ਰੀਤ ਸਿੰਘ ਪੰਧੇਰ,ਬੱਬੂ ਮੁੰਡੀਆਂ , ਹਰਤੇਜ ਸਿੰਘ ਬੈਨੀਪਾਲ, ਨਰਿੰਦਰ ਸਿੰਘ ਗੋਤਰ, ਗੁਰਮੀਤ ਸਿੰਘ ਪੱਪੂ ਤਲਵਾੜਾ, ਗੁਰਪ੍ਰੀਤ ਸਿੰਘ ਪ੍ਰਿੰਸ, ਬਲਵਿੰਦਰ ਸਿੰਘ ਗਰਚਾ, ਹਰਵਿੰਦਰ ਸਿੰਘ ਪੱਪੀ, ਸਤਵਿੰਦਰ ਸਿੰਘ ਹੈਪੀ, ਅਜਮੇਰ ਸਿੰਘ ਧਾਲੀਵਾਲ, ਓਮਪ੍ਰਕਾਸ਼ ਗੋਇਲ, ਕੁਲਦੀਪ ਐਰੀ ਬਲਾਕ ਪ੍ਰਧਾਨ, ਗੁਰਦੀਪ ਸਿੰਘ ਕੌਲ, ਪ੍ਰਭਜੋਤ ਸਿੰਘ, ਆਦਿ ਭਾਰੀ ਗਿਣਤੀ ਵਿੱਚ ਪਿੰਡਾਂ ਦੀ ਪੰਚਾਇਤਾਂ,ਪਿੰਡ ਵਾਸੀਆਂ ਅਤੇ ਹੋਰ ਪਤਵੰਤੇ ਹਾਜਰ ਸਨ।
Leave a Reply