Daily Suraj

ਪੰਜਾਬੀ

ਮਨਜਿੰਦਰ ਸਿਰਸਾ ਨੇ ਦਰਬਾਰ ਸਾਹਿਬ ਟੇਕਿਆ ਮੱਥਾ

22 Feb, 2025 08:15 PM

ਅੰਮ੍ਰਿਤਸਰ :ਭਾਜਪਾ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੂੰਚੇ। ਜਿੱਥੇ ਉਨ੍ਹਾਂ ਨੇ ਗੁਰੂ ਘਰ ਸੀਸ ਝੁਕਾ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਹਾਲਾਂਕਿ ਇਸ ਮੌਕੇ ਉਨ੍ਹਾਂ ਕਿਸੇ ਵੀ ਤਰ੍ਹਾਂ ਦੇ ਸਿਆਸੀ ਬਿਆਨ ਤੋਂ ਗੁਰੇਜ਼ ਕੀਤਾ।

ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਮੰਤਰੀ ਮੰਡਲ ’ਚ ਅਹੁਦਾ ਸੰਭਾਲਨ ਤੋਂ ਪਹਿਲਾਂ ਪ੍ਰਮਾਤਮਾ ਦਾ ਧਨਵਾਦ ਕਰਨ ਸ੍ਰੀ ਦਰਬਾਰ ਸਾਹਿਬ ਆਇਆ ਹਾਂ ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਾ ਹਾਂ ਕਿ ਮੈਂਨੂੰ ਇਨਾਂ ਮਾਨ ਬਖ਼ਸ਼ਿਆ, ਮੈਂ ਇਸ ਸਮੇਂ ਕੋਈ ਵੀ ਸਿਆਸੀ ਗੱਲ ਨਹੀਂ ਕਰਨਾ ਚਾਹੁੰਦਾ।

ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਵਿਚ ਭਾਜਪਾ ਪਾਰਟੀ ਵਲੋਂ ਜਿੱਤ ਹਾਸਲ ਕਰ ਕੇ ਸਰਕਾਰ ਬਣਾਉਣ ਤੋਂ ਬਾਅਦ ਮਨਜਿੰਦਰ ਸਿਰਸਾ ਨੂੰ ਕੈਬਿਨਟ ਮੰਤਰੀ ਦਾ ਅਹੁਦਾ ਦਿਤਾ ਗਿਆ ਹੈ। ਜਿਸ ਦੇ ਚਲਦੇ ਮਨਜਿੰਦਰ ਸਿਰਸਾ ਅੱਜ ਗੁਰੂ ਘਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਸਨ।

ਖ਼ਾਸ ਗੱਲ ਇਹ ਵੀ ਹੈ ਕਿ ਦਿੱਲੀ ਚੋਣਾਂ ਵਿਚ ਇਸ ਵਾਰ ਪੰਜਾਬੀ ਭਾਈਚਾਰਾ ਅਤੇ ਸਿੱਖ ਚਿਹਰਾ ਅਹਿਮ ਰੱਖਿਆ ਗਿਆ ਅਤੇ ਭਾਜਪਾ ਨੇ ਸਿੱਖ ਵੋਟ ’ਤੇ ਦਾਅ ਖੇਢਿਆ ਅਤੇ ਸਫ਼ਲ ਹੋਈ। ਇਸ ਨਾਲ ਹੀ 27 ਸਾਲ ਬਾਅਦ ਦਿੱਲੀ ’ਚ ਕਾਬਜ਼ ਹੋਈ ਭਾਜਪਾ ਵਲੋਂ ਜਲਦ ਹੀ ਦਿੱਲੀ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਜਾਣਗੀਆਂ। 


Latest News