Daily Suraj

ਪੰਜਾਬੀ

ਸੰਭਾਵਿਤ ਪ੍ਰਦਰਸ਼ਨਾਂ ਤੋਂ ਪਹਿਲਾਂ ਭਾਕਿਯੂ ਆਗੂ ਘਰ ‘ਚ ਹੀ ਰੋਕੇ ਗਏ

06 Feb, 2026 07:41 AM

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਕਿਸਾਨ ਆਗੂਆਂ ਖ਼ਿਲਾਫ਼ ਦਰਜ ਝੂਠੇ ਕੇਸ ਰੱਦ ਕਰਾਉਣ ਅਤੇ ਜੇਲ੍ਹਾਂ ਵਿੱਚ ਬੰਦ ਕਿਸਾਨ ਆਗੂਆਂ ਦੀ ਰਿਹਾਈ ਲਈ ਅੱਜ ਡੀ.ਸੀ ਦਫ਼ਤਰ ਬਠਿੰਡਾ ਦੇ ਘਿਰਾਓ ਤੋਂ ਪਹਿਲਾਂ ਮੁੱਖ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰਨ ਦਾ ਸਿਲਸਿਲਾ ਜਾਰੀ ਹੈ। ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਸਵੇਰ ਥਾਣਾ ਸਦਰ ਰਾਏਕੋਟ ਦੀ ਪੁਲੀਸ ਵੱਲੋਂ ਕਿਸਾਨ ਆਗੂ ਦੇ ਘਰ ਛਾਪੇਮਾਰੀ ਕੀਤੀ ਗਈ ਸੀ, ਪਰ ਕਿਸਾਨ ਆਗੂ ਚਰਨ ਸਿੰਘ ਨੂਰਪੁਰਾ ਨੇ ਜਦੋਂ ਪੁਲੀਸ ਦੀ ਗੱਡੀ ਵਿੱਚ ਜਾਣ ਤੋਂ ਇਨਕਾਰ ਕੀਤਾ ਤਾਂ ਉਨ੍ਹਾਂ ਨੂੰ ਘਰ ਦੇ ਅੰਦਰ ਹੀ ਨਜ਼ਰਬੰਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਥਾਣਾ ਸਦਰ ਦੇ ਮੁਖੀ ਕੁਲਵਿੰਦਰ ਸਿੰਘ ਨੇ ਲੱਖਾ ਸਿੰਘਵਾਲਾ, ਸਹਿਬਾਜ਼ਪੁਰਾ ਸਮੇਤ ਕੁਝ ਹੋਰ ਕਿਸਾਨ ਆਗੂ ਵੀ ਹਿਰਾਸਤ ਵਿੱਚ ਲਏ ਜਾਣ ਦੀ ਪੁਸ਼ਟੀ ਕੀਤੀ ਹੈ। ਉੱਧਰ ਥਾਣਾ ਸੁਧਾਰ ਦੇ ਮੁਖੀ ਗੁਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਬੁਢੇਲ ਤੋਂ ਕਿਸਾਨ ਆਗੂ ਮਨਜੀਤ ਸਿੰਘ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ, ਪਰ ਉਸ ਦੇ ਕਿਸੇ ਰਿਸ਼ਤੇਦਾਰ ਦੀ ਮੌਤ ਹੋਣ ਕਾਰਨ ਛੱਡ ਦਿੱਤਾ ਗਿਆ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM