Daily Suraj

ਪੰਜਾਬੀ

ਸਕੂਲੀ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਵਿੱਚ ਸਕੂਲਾਂ ਦੇ ਸਮੇਂ ’ਚ ਤਬਦੀਲੀ

22 Jan, 2026 12:04 PM

ਅੱਜ 22 ਜਨਵਰੀ ਤੋਂ ਪੰਜਾਬ (Punjab) ਦੇ ਸਕੂਲਾਂ ਦਾ ਸਮਾਂ ਇਕ ਵਾਰ ਫਿਰ ਬਦਲ ਗਿਆ ਹੈ। ਅੱਜ ਤੋਂ ਮੁੜ ਸਾਰੇ ਸਕੂਲ ਪੁਰਾਣੇ ਸਮੇਂ ’ਤੇ ਜਾਣੀ ਕਿ 9 ਵਜੇ ਹੀ ਖੁੱਲ੍ਹਿਆ ਕਰਨਗੇ। ਪ੍ਰਾਇਮਰੀ ਸਕੂਲਾਂ ਵਿਚ ਛੁੱਟੀ 3 ਵਜੇ ਹੋਵੇਗੀ, ਜਦਕਿ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਛੁੱਟੀ ਦਾ ਸਮਾਂ 3.20 ਵਜੇ ਹੈ। ਦਰਅਸਲ, ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੜਾਕੇ ਦੀ ਠੰਡ ਤੇ ਧੁੰਦ ਦੇ ਮੱਦੇਨਜ਼ਰ 21 ਜਨਵਰੀ ਤੱਕ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਗਿਆ ਸੀ। ਸਰਕਾਰ ਵੱਲੋਂ ਠੰਢ ਤੇ ਧੁੰਦ ਨੂੰ ਦੇਖਦੇ ਹੋਏ ਸਿਰਫ 21 ਜਨਵਰੀ ਤੱਕ ਹੀ ਬਦਲਿਆ ਗਿਆ ਸੀ।

Latest News